ਸ਼ਹਿਨਾਜ਼ ਗਿੱਲ ਨੇ ਮਾਈਕਲ ਜੈਕਸਨ ਦੇ ਗੀਤ 'ਤੇ ਬਣਾਈ ਖ਼ੂਬਸੂਰਤ ਵੀਡੀਓ, ਲੁੱਟ ਰਹੀ ਹੈ ਪ੍ਰਸ਼ੰਸਕਾਂ ਦਾ ਦਿਲ

06/22/2021 6:26:20 PM

ਚੰਡੀਗੜ੍ਹ (ਬਿਊਰੋ)- ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂਅ ਦੇ ਨਾਲ ਮਸ਼ਹੂਰ ਸ਼ਹਿਨਾਜ਼ ਗਿੱਲ ਆਪਣੇ ਚੁਲਬੁਲੇ ਅੰਦਾਜ਼ ਅਤੇ ਕਿਊਟ ਸਟਾਈਲ ਦੇ ਨਾਲ ਹਰ ਇੱਕ ਦਾ ਦਿਲ ਜਿੱਤ ਲੈਂਦੀ ਹੈ। 'ਬਿੱਗ ਬੌਸ 13' ਤੋਂ ਬਾਅਦ ਸ਼ਹਿਨਾਜ਼ ਸੋਸ਼ਲ ਮੀਡੀਆ ਉੱਤੇ ਕਾਫ਼ੀ ਛਾਈ ਰਹਿੰਦੀ ਹੈ।


ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਨਵਾਂ ਕਿਊਟ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹ ਮਾਈਕਲ ਜੈਕਸਨ ਗੀਤ ਉੱਤੇ ਦਿਲਕਸ਼ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਉਹ ਸ਼ੀਸ਼ੇ ਅੱਗੇ ਖੜ੍ਹੀ ਹੋਈ ਹੈ ਅਤੇ ਆਪਣੇ ਆਪ ਨੂੰ ਨਿਹਾਰਦੀ ਹੋਈ ਨਜ਼ਰ ਆ ਰਹੀ ਹੈ। ਇਹ ਵੀਡੀਓ ਪ੍ਰਸ਼ੰਸਕਾਂ ਨੂੰ ਖ਼ੂਬ ਪਸੰਦ ਆ ਰਿਹਾ ਹੈ।

 
 
 
 
View this post on Instagram
 
 
 
 
 
 
 
 
 
 
 

A post shared by Shehnaaz Gill (@shehnaazgill)


ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ਦੀ ਕਮਾਲ ਦੀ ਅਦਾਕਾਰਾ ਹੈ। ਉਨ੍ਹਾਂ ਨੇ ਕਈ ਨਾਮੀ ਗਾਇਕ ਜਿਵੇਂ ਗੈਰੀ ਸੰਧੂ, ਜੱਸੀ ਗਿੱਲ ਅਤੇ ਕਈ ਹੋਰ ਗਾਇਕਾਂ ਦੇ ਮਿਊਜ਼ਿਕ ਵੀਡੀਓ ‘ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਅਖੀਰਲੀ ਵਾਰ ਉਹ ਪੰਜਾਬੀ ਫ਼ਿਲਮ 'ਡਾਕਾ' ‘ਚ ਨਜ਼ਰ ਆਈ ਸੀ।

ਸ਼ਹਿਨਾਜ਼ ਅਦਾਕਾਰੀ ਦੇ ਨਾਲ ਵਧੀਆ ਗਾਇਕਾ ਵੀ ਹੈ। ਉਹ ਕਈ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕਰ ਚੁੱਕੀ ਹੈ। ਬਹੁਤ ਜਲਦ ਉਹ ਦਿਲਜੀਤ ਦੋਸਾਂਝ ਦੀ ਫ਼ਿਲਮ 'ਹੌਸਲਾ ਰੱਖ' ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।  

Aarti dhillon

This news is Content Editor Aarti dhillon