ਫ਼ਿਲਮ ''ਪਠਾਨ'' ਦਾ ਨਵਾਂ ਪੋਸਟਰ ਆਇਆ ਸਾਹਮਣੇ, ਐਕਸ਼ਨ ਮੋਡ ''ਚ ਨਜ਼ਰ ਆਏ ਸ਼ਾਹਰੁਖ ਖ਼ਾਨ

12/06/2022 3:13:01 PM

ਮੁੰਬਈ (ਬਿਊਰੋ) : ਬਾਲੀਵੁੱਡ ਦੇ ਕਿੰਗ ਖ਼ਾਨ ਯਾਨੀ ਕਿ ਸ਼ਾਹਰੁਖ ਖ਼ਾਨ 4 ਸਾਲ ਬਾਅਦ ਫ਼ਿਲਮੀ ਪਰਦੇ 'ਤੇ ਵਾਪਸੀ ਲਈ ਤਿਆਰ ਹਨ। ਸ਼ਾਹਰੁਖ ਖ਼ਾਨ ਜਲਦ ਹੀ ਫ਼ਿਲਮ 'ਪਠਾਨ' 'ਚ ਨਜ਼ਰ ਆਉਣ ਵਾਲੇ ਹਨ। ਇਸ ਦੌਰਾਨ ਸ਼ਾਹਰੁਖ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਠਾਨ ਦਾ ਨਵਾਂ ਪੋਸਟਰ ਸ਼ੇਅਰ ਕੀਤਾ ਹੈ, ਇਸ ਪੋਸਟਰ ਨੇ ਫ਼ਿਲਮ ਨੂੰ ਲੈ ਕੇ ਦਰਸ਼ਕਾਂ ਦਾ ਉਤਸ਼ਾਹ ਹੋਰ ਵੀ ਵਧਾ ਦਿੱਤਾ ਹੈ। 

ਦੱਸ ਦਈਏ ਕਿ ਸ਼ਾਹਰੁਖ ਖ਼ਾਨ ਦੀ ਫ਼ਿਲਮ 'ਪਠਾਨ' ਦੇ ਨਵੇਂ ਪੋਸਟਰ 'ਚ ਫ਼ਿਲਮ ਦੀ ਕਾਸਟ ਨੂੰ ਵਿਖਾਇਆ ਗਿਆ ਹੈ। ਇਸ ਪੋਸਟਰ ਨੂੰ ਸ਼ਾਹਰੁਖ ਖ਼ਾਨ ਨੇ ਆਪਣੇ ਅਧਿਕਾਰਿਤ ਟਵਿੱਟਰ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਇਸ ਪੋਸਟਰ ਬਾਰੇ ਗੱਲ ਕੀਤੀ ਜਾਵੇ ਤਾਂ ਪੋਸਟਰ 'ਚ ਸ਼ਾਹਰੁਖ ਖ਼ਾਨ ਮੋਢੇ 'ਤੇ ਬੰਦੂਕ ਫੜ ਕੇ ਖੜ੍ਹੇ ਨਜ਼ਰ ਆ ਰਹੇ ਹਨ। ਸ਼ਾਹਰੁਖ ਖ਼ਾਨ ਨਾਲ ਜੌਨ ਇਬ੍ਰਾਹਿਮ ਅਤੇ ਦੀਪਿਕਾ ਪਾਦੂਕੋਣ ਵੀ ਇਸ ਫ਼ਿਲਮ 'ਚ ਐਕਸ਼ਨ ਕਰਦੇ ਹੋਏ ਨਜ਼ਰ ਆਉਣਗੇ।

 
 
 
 
 
 
 
 
 
 
 
 
 
 
 
 

A post shared by Yash Raj Films (@yrf)

ਸਿਧਾਰਥ ਆਨੰਦ ਨੇ ਕਿਹਾ ਕਿ ਬਾਲੀਵੁੱਡ ਦੇ ਇਨ੍ਹਾਂ ਤਿੰਨਾਂ ਸੁਪਰਸਟਾਰਸ ਨੇ ਇਸ ਫ਼ਿਲਮ ਦੇ ਲਈ ਦੁਨੀਆਂ ਦੇ 8 ਦੇਸ਼ਾਂ ਦਾ ਦੌਰਾ ਕੀਤਾ ਹੈ। ਇਨ੍ਹਾਂ 'ਚ ਭਾਰਤ, ਸਪੇਨ, ਯੂਏਆਈ, ਤੁਰਕੀ ਆਦਿ ਕਈ ਦੇਸ਼ਾਂ ਦਾ ਦੌਰਾ ਕੀਤਾ ਹੈ। ਇਸ ਫ਼ਿਲਮ 'ਚ ਦਰਸ਼ਕਾਂ ਨੂੰ ਐਕਸ਼ਨ ਸੀਕਵੈਂਸ ਵੇਖਣ ਨੂੰ ਮਿਲੇਗਾ। ਇਸ ਤੋਂ ਪਹਿਲਾਂ ਵੀ ਕਿੰਗ ਖ਼ਾਨ ਨੇ ਫ਼ਿਲਮ ਦੇ ਪਹਿਲੇ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਸ਼ਾਹਰੁਖ ਨੇ ਆਪਣੇ ਟਵੀਟ 'ਚ ਲਿਖਿਆ, 'ਕੀ ਤੁਸੀਂ ਆਪਣੀ ਬੈਲਟ ਬੰਨ੍ਹੀ ਹੋਈ ਹੈ? ਤਾਂ ਚਲੋ ਚੱਲੀਏ! #55DaysToPathaan ਯਸ਼ਰਾਜ 50 ਦੇ ਨਾਲ ਵੱਡੇ ਪਰਦੇ 'ਤੇ ਪਠਾਨ ਦੇ 55 ਦਿਨਾਂ ਦਾ ਜਸ਼ਨ ਮਨਾਓ।' 

ਦੱਸਣਯੋਗ ਹੈ ਕਿ ਇਹ ਫ਼ਿਲਮ 25 ਜਨਵਰੀ ਨੂੰ ਹਿੰਦੀ ਦੇ ਨਾਲ-ਨਾਲ ਤਾਮਿਲ, ਤੇਲਗੂ ਅਤੇ ਹੋਰਨਾਂ ਕਈ ਭਾਸ਼ਾਵਾਂ 'ਚ ਵੀ ਰਿਲੀਜ਼ ਹੋਵੇਗੀ। ਇਹ ਪੋਸਟਰ ਅੰਗਰੇਜ਼ੀ, ਹਿੰਦੀ, ਤਾਮਿਲ ਅਤੇ ਤੇਲਗੂ ਸਣੇ ਚਾਰ ਵੱਖ-ਵੱਖ ਭਾਸ਼ਾਵਾਂ 'ਚ ਰਿਲੀਜ਼ ਕੀਤਾ ਗਿਆ ਹੈ। ਫ਼ਿਲਮ 'ਪਠਾਨ' 'ਚ ਸ਼ਾਹਰੁਖ, ਦੀਪਿਕਾ ਅਤੇ ਜੌਨ ਪਹਿਲੀ ਵਾਰ ਇਕੱਠੇ ਨਜ਼ਰ ਆ ਰਹੇ ਹਨ।

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।


sunita

Content Editor

Related News