5 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ‘ਸ਼ੱਕਰ ਪਾਰੇ’ ਦਾ ਟੀਜ਼ਰ ਆਇਆ ਸਾਹਮਣੇ (ਵੀਡੀਓ)

07/11/2022 2:07:27 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਸ਼ੱਕਰ ਪਾਰੇ’ ਦਾ ਟੀਜ਼ਰ ਰਿਲੀਜ਼ ਹੋ ਚੁੱਕਾ ਹੈ। ਇਸ ਟੀਜ਼ਰ ’ਚ ਫ਼ਿਲਮ ਦਾ ਲੀਡ ਅਦਾਕਾਰ ਲੀਡ ਅਦਾਕਾਰਾ ਨਜ਼ਰ ਆ ਰਹੇ ਹਨ। ਟੀਜ਼ਰ ਨੂੰ ਸੈਡ-ਰੋਮਾਂਟਿਕ ਟੱਚ ’ਚ ਰੱਖਿਆ ਗਿਆ ਹੈ। ਹਾਲਾਂਕਿ ਫ਼ਿਲਮ ਦਾ ਟਰੇਲਰ ਵੀ ਕੁਝ ਦਿਨਾਂ ਬਾਅਦ ਰਿਲੀਜ਼ ਹੋਣ ਜਾ ਰਿਹਾ ਹੈ।

ਤੁਸੀਂ ਰੋਮਾਂਟਿਕ ਕਾਮੇਡੀ ਫ਼ਿਲਮਾਂ ਤਾਂ ਬਹੁਤ ਦੇਖੀਆਂ ਹੋਣਗੀਆਂ ਪਰ ਇਹ ਕਹਾਣੀ ਕੁਝ ਵੱਖਰੀ ਹੈ। 2 ਪ੍ਰੇਮੀਆਂ ਦੀ ਇਕ ਵੱਖਰੀ ਪ੍ਰੇਮ ਕਹਾਣੀ ‘ਸ਼ੱਕਰ ਪਾਰੇ’ ਅਸਲ ’ਚ ਪੰਜਾਬ ਦੀ ਇਕ ਰਵਾਇਤੀ ਮਿਠਾਈ ਦਾ ਨਾਮ ਹੈ, ਜੋ ਅਕਸਰ ਵਿਆਹਾਂ ਤੋਂ ਬਾਅਦ ਵੰਡੀ ਜਾਂਦੀ ਹੈ ਪਰ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਉਹ ਫ਼ਿਲਮ ਨਾਲ ਕਿਵੇਂ ਜੁੜਦੀ ਹੈ। ਇਹ ਵਿਲੱਖਣ, ਅਨੋਖੀ ਤੇ ਮਨੋਰੰਜਕ ਪ੍ਰੇਮ ਕਹਾਣੀ ‘ਸ਼ੱਕਰ ਪਾਰੇ’ 5 ਅਗਸਤ ਨੂੰ ਰਿਲੀਜ਼ ਹੋ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਬਾਇਓਪਿਕ ਐਲਾਨ ਕਰਨ ਮਗਰੋਂ ਟਰੋਲ ਹੋਏ ਅਕਸ਼ੇ ਕੁਮਾਰ, ਯੂਜ਼ਰ ਨੇ ਕਿਹਾ, ‘ਸਾਲ ’ਚ ਚਾਰ ਵਾਰ ਦੇਖ ਕੇ ਬੋਰ ਹੋ ਗਿਆ ਹਾਂ’

ਫ਼ਿਲਮ ਦੀ ਕਹਾਣੀ ਅਦਾਕਾਰਾ ਤੇ ਮਾਡਲ ਲਵ ਗਿੱਲ ਤੇ ਇਸ ਫ਼ਿਲਮ ਨਾਲ ਆਪਣੇ ਫ਼ਿਲਮੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਅਦਾਕਾਰ ਇਕਲਵਿਆ ਪਦਮ ਦੇ ਆਲੇ-ਦੁਆਲੇ ਘੁੰਮੇਗੀ। ਮੁੱਖ ਅਦਾਕਾਰਾ ਲਵ ਗਿੱਲ ਦੀ ਗੱਲ ਕਰੀਏ ਤਾਂ ਉਸ ਨੇ ਆਪਣੇ ਦਮਦਾਰ ਕੰਮ ਤੇ ਜ਼ਬਰਦਸਤ ਐਕਸਪ੍ਰੈਸ਼ਨਜ਼ ਨਾਲ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ ਤੇ ਮਸ਼ਹੂਰ ਪੰਜਾਬੀ ਗਾਇਕਾਂ ਜਿਵੇਂ ਕਿ ਕਰਨ ਔਜਲਾ, ਗੁਰਦਾਸ ਮਾਨ, ਜੱਸ ਬਾਜਵਾ ਤੇ ਹੋਰ ਬਹੁਤ ਸਾਰੇ ਗਾਇਕਾਂ ਨਾਲ 50 ਤੋਂ ਵੱਧ ਗੀਤਾਂ ’ਚ ਮਾਡਲਿੰਗ ਕੀਤੀ ਹੈ। ਇਕਲਵਿਆ ਪਦਮ ਇਸ ਫ਼ਿਲਮ ਨਾਲ ਪੰਜਾਬੀ ਫ਼ਿਲਮ ਇੰਡਸਟਰੀ ’ਚ ਆਪਣਾ ਡੈਬਿਊ ਕਰ ਰਹੇ ਹਨ।  ਭਾਵੇਂ ਉਹ ਡੈਬਿਊ ਕਰ ਰਹੇ ਹਨ ਪਰ ਇਕਲਵਿਆ ਅਦਾਕਾਰੀ ’ਚ ਨਵਾਂ ਨਹੀਂ ਹੈ, ਉਹ ਇਕ ਬਾਖੂਬ ਕਲਾਕਾਰ ਹੈ।

‘ਸ਼ੱਕਰ ਪਾਰੇ’ ਦੀ ਮਸ਼ਹੂਰ ਕਾਸਟ ਦੇ ਹੋਰ ਨਾਵਾਂ ’ਚ ਅਰਸ਼ ਹੁੰਦਲ, ਹਨੀ ਮੱਟੂ, ਸਰਦਾਰ ਸੋਹੀ, ਸੀਮਾ ਕੌਸ਼ਲ, ਨਿਰਮਲ ਰਿਸ਼ੀ, ਸ਼ਵਿੰਦਰ ਮਾਹਲ, ਰਮਨਦੀਪ ਜੱਗਾ, ਦਿਲਾਵਰ ਸਿੱਧੂ, ਗੋਨੀ ਸੱਗੂ ਤੇ ਹੋਰ ਸ਼ਾਮਲ ਹਨ। ਫ਼ਿਲਮ ਦੀ ਸ਼ੂਟਿੰਗ ਚੰਡੀਗੜ੍ਹ, ਮੋਹਾਲੀ ਤੇ ਮਨਾਲੀ ਦੀਆਂ ਕੁਝ ਸ਼ਾਨਦਾਰ ਲੋਕੇਸ਼ਨਾਂ ’ਤੇ ਕੀਤੀ ਗਈ ਹੈ।

ਫ਼ਿਲਮ ਦੀ ਕਹਾਣੀ ਵਿਵੇਕ ਮਿਸ਼ਰਾ ਵਲੋਂ ਲਿਖੀ ਗਈ ਹੈ। ਵਰੁਣ ਐੱਸ ਖੰਨਾ ਵਲੋਂ ਨਿਰਦੇਸ਼ਿਤ ਇਸ ਫ਼ਿਲਮ ਨੂੰ ਵਿਸ਼ਨੂੰ ਕੇ. ਪੋਦਾਰ ਤੇ ਪੁਨੀਤ ਚਾਵਲਾ ਵਲੋਂ ਨਿਰਮਿਤ ਕੀਤਾ ਗਿਆ ਹੈ। ਗੋਲਡਨ ਕੀ ਐਂਟਰਟੇਨਮੈਂਟ ਵਲੋਂ ਫ਼ਿਲਮ ‘ਸ਼ੱਕਰ ਪਾਰੇ’ ਪੇਸ਼ ਕੀਤੀ ਜਾਵੇਗੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh