ਸ਼ੰਕਰ ਮਹਾਦੇਵਨ ਬੋਲੇ-ਸੰਘ ਦੀ ਅਖੰਡ ਭਾਰਤ ਦੀ ਵਿਚਾਰਧਾਰਾ ਸ਼ਲਾਘਾਯੋਗ
Wednesday, Oct 25, 2023 - 11:44 AM (IST)
ਮੁੰਬਈ (ਬਿਊਰੋ) - ਪ੍ਰਸਿੱਧ ਗਾਇਕ ਅਤੇ ਸੰਗੀਤਕਾਰ ਸ਼ੰਕਰ ਮਹਾਦੇਵਨ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐੱਸ. ਐੱਸ.) ਦੇ ਰਾਸ਼ਟਰ, ਇਸ ਦੀ ਸੰਸਕ੍ਰਿਤੀ, ਪਰੰਪਰਾਵਾਂ ਅਤੇ ਅਖੰਡ ਭਾਰਤ ਦੀ ਵਿਚਾਰਧਾਰਾ ਦੀ ਰਾਖੀ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ਭਿਆਨਕ ਸੜਕ ਹਾਦਸੇ 'ਚ ਇੰਦਰਜੀਤ ਨਿੱਕੂ ਦੀ ਮੌਤ ਦਾ ਸੱਚ ਆਇਆ ਸਾਹਮਣੇ, ਖ਼ੂਬ ਵਾਇਰਲ ਹੋ ਰਹੀ ਹੈ ਵੀਡੀਓ
ਨਾਗਪੁਰ ਦੇ ਰੇਸ਼ਮਬਾਗ ’ਚ ਆਰ. ਐੱਸ. ਐੱਸ. ਦੇ ਸਾਲਾਨਾ ਵਿਜਯਾਦਸ਼ਮੀ ਪ੍ਰੋਗਰਾਮ ਵਿਚ ਮਹਾਦੇਵਨ (56) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਦੀ ਸ਼ੁਰੂਆਤ ਗਿਆਨ ਦੀ ਦੇਵੀ ਮਾਂ ਸਰਸਵਤੀ ਦੀ ਪੂਜਾ ਨਾਲ ਕੀਤੀ। ਪਦਮਸ਼੍ਰੀ ਪੁਰਸਕਾਰ ਜੇਤੂ ਸੰਗੀਤਕਾਰ ਨੇ ਆਰ. ਐੱਸ. ਐੱਸ. ਪ੍ਰਤੀ ਆਪਣੀ ਆਸਥਾ ਪ੍ਰਗਟ ਕੀਤੀ।
ਇਹ ਖ਼ਬਰ ਵੀ ਪੜ੍ਹੋ : 15 ਨਵੰਬਰ ਨੂੰ ਡਿਜ਼ਨੀ+ਹੌਟਸਟਾਰ ’ਤੇ ਰਿਲੀਜ਼ ਹੋਵੇਗੀ ਫ਼ਿਲਮ ‘ਅਪੂਰਵਾ’
ਉਨ੍ਹਾਂ ਕਿਹਾ ਕਿ ਮੈਂ ਇਸ ਬਾਰੇ ਕੀ ਕਹਿ ਸਕਦਾ ਹਾਂ? ਮੈਂ ਸਿਰਫ਼ ਤੁਹਾਨੂੰ ਪ੍ਰਣਾਮ ਕਰਦਾ ਹਾਂ। ਭਾਰਤ ਦੀ ਵਿਚਾਰਧਾਰਾ, ਸਾਡੀਆਂ ਪਰੰਪਰਾਵਾਂ ਤੇ ਸਾਡੀ ਸੰਸਕ੍ਰਿਤੀ ਨੂੰ ਸੁਰੱਖਿਅਤ ਰੱਖਣ ਵਿੱਚ ਸੰਘ ਸਾਡੀ ਮਦਦ ਕਰ ਰਿਹਾ ਹੈ। ਇਸ ਦਾ ਯੋਗਦਾਨ ਬਹੁਤ ਵੱਡਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।