ਸ਼ੈਰੀ ਮਾਨ ਨੇ ਕੀਤਾ ਗਾਇਕੀ ਛੱਡਣ ਦਾ ਫ਼ੈਸਲਾ! ਸੋਸ਼ਲ ਮੀਡੀਆ 'ਤੇ ਲਿਖੀਆਂ ਇਹ ਗੱਲਾਂ

06/09/2023 5:20:48 AM

ਪਾਲੀਵੁੱਡ ਡੈਸਕ: ਆਪਣੇ ਪਹਿਲੇ ਗੀਤ 'ਯਾਰ ਅਣਮੁੱਲੇ' ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਧਮਾਕੇਦਾਰ ਸ਼ੁਰੂਆਤ ਕਰਨ ਵਾਲੇ ਗਾਇਕ ਸ਼ੈਰੀ ਮਾਨ ਸ਼ੁਰੂਆਤ ਤੋਂ ਹੀ ਲਗਾਤਾਰ ਇਕ ਤੋਂ ਬਾਅਦ ਇਕ ਹਿੱਟ ਗਾਣੇ ਦਿੰਦੇ ਆ ਰਹੇ ਹਨ। ਪਿਛਲੇ ਕੁੱਝ ਦਿਨਾਂ ਤੋਂ ਸੁਰਖੀਆਂ ਵਿਚ ਚੱਲ ਰਹੇ ਪੰਜਾਬੀ ਗਾਇਕ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਨਾਲ ਇਕ ਵਾਰ ਫਿਰ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। 

ਇਹ ਖ਼ਬਰ ਵੀ ਪੜ੍ਹੋ - SGPC ਚੋਣਾਂ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੂੰ ਝਟਕਾ! ਮੁੜ ਇਕਜੁੱਟ ਹੋ ਸਕਦੈ ਸ਼੍ਰੋਮਣੀ ਅਕਾਲੀ ਦਲ

ਦਰਅਸਲ, ਬੀਤੇ ਦਿਨੀਂ ਸ਼ੈਰੀ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਸਟੋਰੀ ਰਾਹੀਂ ਆਪਣੀ 'ਆਖ਼ਰੀ ਐਲਬਮ' ਦਾ ਐਲਾਨ ਕੀਤਾ ਹੈ। ਉਨ੍ਹਾਂ ਦੀ ਪੋਸਟ ਤੋਂ ਇਹ ਸਵਾਲ ਖੜ੍ਹੇ ਹੋ ਗਏ ਹਨ ਕਿ ਕਿੱਧਰੇ ਉਨ੍ਹਾਂ ਨੇ ਗਾਇਕੀ ਛੱਡਣ ਦਾ ਫ਼ੈਸਲਾ ਤਾਂ ਨਹੀਂ ਲੈ ਲਿਆ। ਜਿਉਂ ਹੀ ਸ਼ੈਰੀ ਮਾਨ ਨੇ ਇਹ ਸਟੋਰੀ ਸਾਂਝੀ ਕੀਤੀ, ਉਨ੍ਹਾਂ ਦੇ ਚਾਹੁਣ ਵਾਲਿਆਂ ਦੇ ਨਾਲ-ਨਾਲ ਸਾਰੇ ਪੰਜਾਬੀ ਸੰਗੀਤ ਪ੍ਰੇਮੀ ਦੁਚਿੱਤੀ ਵਿਚ ਪੈ ਗਏ। 

ਇਹ ਖ਼ਬਰ ਵੀ ਪੜ੍ਹੋ - 27 ਸਾਲਾਂ ਬਾਅਦ ਭਾਰਤ 'ਚ ਹੋਣ ਜਾ ਰਿਹੈ Miss World, 130 ਦੇਸ਼ਾਂ ਤੋਂ ਆਉਣਗੀਆਂ ਸੁੰਦਰੀਆਂ

ਸ਼ੈਰੀ ਨੇ ਇੰਸਟਾਗ੍ਰਾਮ ਸਟੋਰੀ ਵਿਚ ਲਿਖਿਆ, "'ਯਾਰ ਅਣਮੁੱਲੇ' ਤੋਂ ਲੈ ਕੇ ਹੁਣ ਤਕ ਪਿਆਰ ਦੇਣ ਲਈ ਬਹੁਤ ਸ਼ੁਕਰੀਆ। ਇਹ ਤੁਹਾਡੇ ਲਈ 'ਦਿ ਲਾਸਟ ਗੁੱਡ ਐਲਬਮ' ਹੋਵੇਗੀ। ਤੁਸੀਂ ਜੋ ਕੁੱਝ ਵੀ ਮੈਨੂੰ ਦਿੱਤਾ , ਉਸ ਲਈ ਬਹੁਤ-ਬਹੁਤ ਧੰਨਵਾਦ। ਇਹ ਐਲਬਮ ਅਗਲੇ ਹਫ਼ਤੇ 15 ਤੋਂ 20 ਜੂਨ ਦੇ ਵਿਚਾਲੇ ਰਿਲੀਜ਼ ਹੋਵੇਗੀ। ਇਸ ਤੋਂ ਪਹਿਲਾਂ ਹਰ ਗਾਣੇ ਬਾਰੇ ਐਲਾਨ ਕਰਕੇ ਦੱਸਾਂਗਾ।"

PunjabKesari

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News