ਗਾਇਕ ਸ਼ੈਰੀ ਮਾਨ ਨਵਾਂ ਗੀਤ ''ਕਿਨਾਰੇ'' ਰਿਲੀਜ਼, ਵੇਖੋ ਵੀਡੀਓ

Thursday, Aug 26, 2021 - 04:54 PM (IST)

ਗਾਇਕ ਸ਼ੈਰੀ ਮਾਨ ਨਵਾਂ ਗੀਤ ''ਕਿਨਾਰੇ'' ਰਿਲੀਜ਼, ਵੇਖੋ ਵੀਡੀਓ

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਸ਼ੈਰੀ ਮਾਨ ਆਪਣੇ ਨਵੇਂ ਗੀਤ 'ਕਿਨਾਰੇ' ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਹਨ। ਜੀ ਹਾਂ ਪਿਆਰ ਤੇ ਦਰਦ ਦੇ ਰੰਗਾਂ ਨਾਲ ਭਰਿਆ ਇਹ ਗੀਤ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ। ਇਸ ਗੀਤ ਨੂੰ ਸ਼ੈਰੀ ਮਾਨ ਨੇ ਆਪਣੀ ਮਿੱਠੜੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਇਸ ਗੀਤ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ। ਇਸ ਗੀਤ ਦੇ ਬੋਲ Vinder Nathumajra ਨੇ ਲਿਖੇ ਹਨ, ਜਿਸ ਦਾ ਮਿਊਜ਼ਿਕ Inder Dhammu ਵਲੋਂ ਤਿਆਰ ਕੀਤਾ ਗਿਆ ਹੈ। 

Goat Films ਵੱਲੋਂ ਗਾਣੇ ਦਾ ਮਿਊਜ਼ਿਕ ਵੀਡੀਓ ਵਿਦੇਸ਼ ਦੀਆਂ ਖ਼ੂਬਸੂਰਤ ਲੋਕੇਸ਼ਨਾਂ 'ਤੇ ਸ਼ੂਟ ਕੀਤਾ ਗਿਆ ਹੈ। ਇਸ ਮਿਊਜ਼ਿਕ ਵੀਡੀਓ 'ਚ ਅਦਾਕਾਰੀ ਖੁਦ ਸ਼ੈਰੀ ਮਾਨ ਤੇ ਯਾਸਮੀਨ ਸਿੱਧੂ ਕਰਦੇ ਹੋਏ ਨਜ਼ਰ ਆ ਰਹੇ ਹਨ। ਦੋਵਾਂ ਦੀ ਅਦਾਕਾਰੀ ਤੇ ਗੀਤ ਦੇ ਬੋਲ ਹਰ ਇੱਕ ਦੇ ਦਿਲ ਨੂੰ ਛੂਹ ਰਹੇ ਹਨ। ਦਰਸ਼ਕਾਂ ਵੱਲੋਂ ਗੀਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਜੇ ਗੱਲ ਕਰੀਏ ਸ਼ੈਰੀ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ, ਜਿਨ੍ਹਾਂ ਨੇ 'ਯਾਰ ਅਣਮੁੱਲੇ' ਗੀਤ ਨਾਲ ਹਰ ਇੱਕ ਦੇ ਦਿਲ 'ਚ ਖ਼ਾਸ ਜਗ੍ਹਾ ਬਣਾਈ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ 'ਚ ਵੀ ਕਾਫ਼ੀ ਸਰਗਰਮ ਹਨ। ਉਹ ਕਈ ਪੰਜਾਬੀ ਫ਼ਿਲਮਾਂ 'ਚ ਆਪਣੀ ਅਦਾਕਾਰੀ ਦਾ ਜਲਵਾ ਦਿਖਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੀ ਮਜ਼ੇਦਾਰ ਵੀਡੀਓਜ਼ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਹਨ।


author

sunita

Content Editor

Related News