ਸ਼ਤਰੂਘਨ ਸਿਨਹਾ ਨੇ ਸਰਜਰੀ ਦੀਆਂ ਖਬਰਾਂ ਨੂੰ ਲੈ ਕੇ ਤੋੜੀ ਚੁੱਪੀ, ਜਾਣੋ ਕੀ ਕਿਹਾ

Wednesday, Jul 03, 2024 - 02:22 PM (IST)

ਸ਼ਤਰੂਘਨ ਸਿਨਹਾ ਨੇ ਸਰਜਰੀ ਦੀਆਂ ਖਬਰਾਂ ਨੂੰ ਲੈ ਕੇ ਤੋੜੀ ਚੁੱਪੀ, ਜਾਣੋ ਕੀ ਕਿਹਾ

ਮੁੰਬਈ- ਸ਼ਤਰੂਘਨ ਸਿਨਹਾ ਬੇਟੀ ਸੋਨਾਕਸ਼ੀ ਸਿਨਹਾ ਦੇ ਵਿਆਹ ਤੋਂ ਬਾਅਦ ਹਸਪਤਾਲ 'ਚ ਭਰਤੀ ਹੋਣ ਕਰਕੇ ਸੁਰਖੀਆਂ 'ਚ ਹਨ। ਸ਼ਤਰੂਘਨ ਸਿਨਹਾ ਨੂੰ ਮੁੰਬਈ ਦੇ ਕੋਕਿਲਾਬੇਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਖਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਕਿ ਉਹ ਘਰ ਦੇ ਸੋਫੇ ਤੋਂ ਡਿੱਗ ਗਏ ਸਨ, ਜਿਸ ਕਾਰਨ ਉਹ ਜ਼ਖਮੀ ਹੋ ਗਏ ਸਨ ਅਤੇ ਉਸ ਦਾ ਆਪਰੇਸ਼ਨ ਕਰਨਾ ਪਿਆ ਹੈ। ਹੁਣ ਸ਼ਤਰੂਘਨ ਸਿਨਹਾ ਨੇ ਸਰਜਰੀ ਦੀਆਂ ਖਬਰਾਂ 'ਤੇ ਆਪਣੀ ਚੁੱਪੀ ਤੋੜ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਹਸਪਤਾਲ ਕਿਉਂ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ- ਕੀ ਪਿਤਾ ਬਣਨ ਬਣਨ ਵਾਲੇ ਹਨ ਅਰਬਾਜ਼ ਖਾਨ? ਅਦਾਕਾਰ ਅੱਧੀ ਰਾਤ ਨੂੰ ਨਵੀਂ ਪਤਨੀ ਨਾਲ ਕਲੀਨਿਕ ਦੇ ਬਾਹਰ ਸਪਾਟ ਹੋਏ ਅਦਾਕਾਰ

ਸ਼ਤਰੂਘਨ ਸਿਨਹਾ ਦੀ ਸਿਹਤ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਚਿੰਤਤ ਸਨ। ਜਦੋਂ ਤੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਅਦਾਕਾਰ ਹਸਪਤਾਲ 'ਚ ਦਾਖਲ ਹਨ ਉਦੋਂ ਤੋਂ ਹੀ ਹਰ ਕੋਈ ਉਨ੍ਹਾਂ ਦੀ ਸਿਹਤ ਬਾਰੇ ਜਾਣਨਾ ਚਾਹੁੰਦਾ ਸੀ। ਹੁਣ ਅਦਾਕਾਰ ਨੇ ਖੁਦ ਪ੍ਰਸ਼ੰਸਕਾਂ ਨੂੰ ਆਪਣੀ ਸਿਹਤ ਬਾਰੇ ਦੱਸਿਆ ਹੈ।

ਇਹ ਵੀ ਪੜ੍ਹੋ- Son Of Sardaar 2: ਸੰਜੇ ਦੱਤ ਅਤੇ ਅਜੇ ਦੇਵਗਨ ਇੱਕ ਵਾਰ ਫਿਰ ਆਉਣਗੇ ਆਹਮੋ-ਸਾਹਮਣੇ

ਸ਼ਤਰੂਘਨ ਸਿਨਹਾ ਨੇ ਗੱਲਬਾਤ ਦੌਰਾਨ ਇਨ੍ਹਾਂ ਸਾਰੀਆਂ ਖਬਰਾਂ ਨੂੰ ਅਫਵਾਹ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ 'ਹੇ ਭਾਈ, ਮੇਰੀ ਸਰਜਰੀ ਹੋਈ ਸੀ ਤੇ ਮੈਨੂੰ ਪਤਾ ਹੀ ਨਹੀਂ ਸੀ।' ਜਦੋਂ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਹੋਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, 'ਮੈਨੂੰ ਸਿਰਫ਼ ਰੂਟੀਨ ਬਾਡੀ ਚੈਕਅੱਪ ਲਈ ਦਾਖ਼ਲ ਕੀਤਾ ਗਿਆ ਸੀ। ਮੈਂ 60 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਅਜਿਹਾ ਕਰਨ ਦੀ ਸਿਫਾਰਸ਼ ਕਰਾਂਗਾ। ਮੈਂ ਚੋਣ ਪ੍ਰਚਾਰ ਲਈ ਪਿਛਲੇ ਤਿੰਨ ਮਹੀਨਿਆਂ ਤੋਂ ਲਗਾਤਾਰ ਯਾਤਰਾ ਕਰ ਰਿਹਾ ਹਾਂ। ਇਸ ਤੋਂ ਬਾਅਦ ਜਲਦੀ ਹੀ ਮੇਰੀ ਬੇਟੀ ਦਾ ਵਿਆਹ ਹੋ ਗਿਆ। ਮੇਰੇ ਸਰੀਰ 'ਚ ਹੁਣ ਉਨ੍ਹਾਂ ਨੌਜਵਾਨਾਂ ਵਾਂਗ ਊਰਜਾ ਨਹੀਂ ਹੈ ਜੋ ਤਿੰਨ ਸ਼ਿਫਟਾਂ 'ਚ ਕੰਮ ਕਰਨ ਤੋਂ ਬਾਅਦ ਰਾਤ ਨੂੰ ਪਾਰਟੀ ਵੀ ਕਰਦੇ ਹਨ। ਮੈਨੂੰ ਥੋੜਾ ਹੌਲੀ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ- ਸੋਨਾਕਸ਼ੀ ਸਿਨਹਾ ਦੇ ਵਿਆਹ ਤੋਂ ਬਾਅਦ ਸ਼ਤਰੂਘਨ ਸਿਨਹਾ ਨੇ ਸਾਂਝੀ ਕੀਤੀ ਇਹ ਪੋਸਟ

ਸ਼ਤਰੂਘਨ ਸਿਨਹਾ ਨੇ ਅੱਗੇ ਕਿਹਾ- 'ਉਹ ਬਹੁਤ ਖੁਸ਼ ਹਨ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ ਹੋਇਆ ਹੈ। ਸਭ ਠੀਕ ਹੋ ਗਿਆ। ਰੱਬ ਦਾ ਸ਼ੁਕਰ ਹੈ ਕਿ ਮੇਰੀ ਧੀ ਹੁਣ ਆਪਣੇ ਵਿਆਹੁਤਾ ਜੀਵਨ 'ਚ ਖੁਸ਼ ਹੈ। ਮੇਰੇ ਕੋਲ ਉਨ੍ਹਾਂ ਲਈ ਕਹਿਣ ਲਈ ਕੁਝ ਨਹੀਂ ਹੈ।

ਇਹ ਵੀ ਪੜ੍ਹੋ- ਇਨ੍ਹਾਂ ਚੀਜਾਂ ਨਾਲ ਅੰਬਾਨੀ ਪਰਿਵਾਰ ਨੇ ਵਿਦਾ ਕੀਤੀਆਂ 50 ਬੇਟੀਆਂ, ਦੇਖੋ ਤਸਵੀਰਾਂ

ਤੁਹਾਨੂੰ ਦੱਸ ਦੇਈਏ ਕਿ ਸੋਨਾਕਸ਼ੀ ਸਿਨਹਾ ਨੇ 23 ਜੂਨ ਨੂੰ ਆਪਣੇ ਲੰਬੇ ਸਮੇਂ ਦੇ ਪ੍ਰੇਮੀ ਜ਼ਹੀਰ ਇਕਬਾਲ ਨਾਲ ਵਿਆਹ ਕੀਤਾ ਹੈ। ਵਿਆਹ ਤੋਂ ਬਾਅਦ ਜੋੜੇ ਨੇ ਮੁੰਬਈ 'ਚ ਇੱਕ ਗ੍ਰੈਂਡ ਰਿਸੈਪਸ਼ਨ ਦਾ ਆਯੋਜਨ ਕੀਤਾ। ਜਿਸ 'ਚ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ। ਵਿਆਹ ਅਤੇ ਰਿਸੈਪਸ਼ਨ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।


author

Priyanka

Content Editor

Related News