ਸੋਨਾਕਸ਼ੀ ਸਿਨਹਾ ਦੇ ਵਿਆਹ ਤੋਂ ਬਾਅਦ ਸ਼ਤਰੂਘਨ ਸਿਨਹਾ ਨੇ ਸਾਂਝੀ ਕੀਤੀ ਇਹ ਪੋਸਟ
Wednesday, Jul 03, 2024 - 12:47 PM (IST)
ਮੁੰਬਈ- ਅਦਾਕਾਰਾ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਨੇ 23 ਜੂਨ ਨੂੰ ਆਪਣੇ ਵਿਆਹ ਤੋਂ ਬਾਅਦ ਸੁਰਖੀਆਂ 'ਚ ਹਨ। ਜਿੱਥੇ ਉਨ੍ਹਾਂ ਨੂੰ ਵਿਆਹ ਦੀ ਨਵੀਂ ਸ਼ੁਰੂਆਤ ਕਰਨ ਲਈ ਸ਼ੁਭਚਿੰਤਕਾਂ ਤੋਂ ਬਹੁਤ ਸਾਰੀਆਂ ਵਧਾਈਆਂ ਮਿਲੀਆਂ, ਉੱਥੇ ਹੀ ਕਈ ਯੂਜ਼ਰਸ ਜੋੜੇ ਨੂੰ ਜ਼ਬਰਦਸਤ ਟ੍ਰੋਲ ਕਰਦੇ ਵੀ ਦੇਖਿਆ ਗਿਆ। ਇਸ ਦੌਰਾਨ ਸੋਨਾਕਸ਼ੀ ਦੇ ਪਿਤਾ ਨੇ ਆਪਣੀ ਬੇਟੀ ਅਤੇ ਜਵਾਈ ਲਈ ਇੱਕ ਪੋਸਟ ਸਾਂਝੀ ਕੀਤੀ ਅਤੇ ਕਿਹਾ ਕਿ ਦੋਵੇਂ ਇੱਕ ਦੂਜੇ ਲਈ ਬਣੇ ਹਨ। ਸ਼ਤਰੂਘਨ ਸਿਨਹਾ ਦੀ ਇਹ ਪੋਸਟ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਕੀ ਪਿਤਾ ਬਣਨ ਬਣਨ ਵਾਲੇ ਹਨ ਅਰਬਾਜ਼ ਖਾਨ? ਅਦਾਕਾਰ ਅੱਧੀ ਰਾਤ ਨੂੰ ਨਵੀਂ ਪਤਨੀ ਨਾਲ ਕਲੀਨਿਕ ਦੇ ਬਾਹਰ ਸਪਾਟ ਹੋਏ ਅਦਾਕਾਰ
ਅਦਾਕਾਰ ਨੇ 2 ਜੁਲਾਈ ਨੂੰ ਆਪਣੇ ਅਕਾਊਂਟ 'ਤੇ ਟਵੀਟ 'ਚ ਲਿਖਿਆ, ਸਾਰਿਆਂ ਨੂੰ ਉਨ੍ਹਾਂ ਨੂੰ ਆਸ਼ੀਰਵਾਦ, ਪਿਆਰ ਅਤੇ ਹਾਰਦਿਕ ਵਧਾਈਆਂ ਦੇਣ ਲਈ ਧੰਨਵਾਦ। ਤੁਹਾਨੂੰ ਦੱਸ ਦੇਈਏ ਕਿ ਸੋਨਾਕਸ਼ੀ ਸਿਨਹਾ ਦੇ ਵਿਆਹ ਤੋਂ ਕੁਝ ਦਿਨ ਬਾਅਦ ਸ਼ਤਰੂਘਨ ਸਿਨਹਾ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਅਜਿਹੇ 'ਚ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਲਈ ਕਾਫੀ ਚਿੰਤਤ ਹੋ ਗਏ। ਹਾਲਾਂਕਿ, ਬੇਟੇ ਲਵ ਨੇ ਬਾਅਦ ਵਿੱਚ ਦੱਸਿਆ ਕਿ ਉਸਦੇ ਪਿਤਾ ਨੂੰ ਰੋਜ਼ਾਨਾ ਰੂਟੀਨ ਚੈਕਅੱਪ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
Related News
ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਪੋਸਟ ਪਾ ਕੇ ਕਿਹਾ..
