ਗਿੱਪੀ ਗਰੇਵਾਲ ਦੇ ਨਿਰਦੇਸ਼ਨ ਹੇਠ ਬਣੀ ‘ਸ਼ਾਵਾ ਨੀ ਗਿਰਧਾਰੀ ਲਾਲ’ 17 ਦਸੰਬਰ ਨੂੰ ਹੋਵੇਗੀ ਰਿਲੀਜ਼

Tuesday, Aug 31, 2021 - 04:21 PM (IST)

ਗਿੱਪੀ ਗਰੇਵਾਲ ਦੇ ਨਿਰਦੇਸ਼ਨ ਹੇਠ ਬਣੀ ‘ਸ਼ਾਵਾ ਨੀ ਗਿਰਧਾਰੀ ਲਾਲ’ 17 ਦਸੰਬਰ ਨੂੰ ਹੋਵੇਗੀ ਰਿਲੀਜ਼

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਦੇ ਅਦਾਕਾਰ ਗਿੱਪੀ ਗਰੇਵਾਲ ਨੇ ਅੱਜ ਇਕ ਵੱਡੀ ਅਪਡੇਟ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ‘ਅਰਦਾਸ’ ਤੇ ‘ਅਰਦਾਸ ਕਰਾਂ’ ਵਰਗੀਆਂ ਦਿਲ ਨੂੰ ਛੂਹਣ ਵਾਲੀਆਂ ਫ਼ਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਗਿੱਪੀ ਗਰੇਵਾਲ ਨੇ ਹੁਣ ਆਪਣੇ ਨਿਰਦੇਸ਼ਨ ਹੇਠ ਬਣੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਅਮਰਿੰਦਰ ਗਿੱਲ ਦੀ ਐਲਬਮ ‘ਜੁਦਾ 3’ ਦਾ ਪਹਿਲਾ ਗੀਤ ‘ਚੱਲ ਜਿੰਦੀਏ’ ਰਿਲੀਜ਼, ਪ੍ਰਸ਼ੰਸਕਾਂ ’ਚ ਖ਼ੁਸ਼ੀ ਦੀ ਲਹਿਰ

ਅੱਜ ਗਿੱਪੀ ਗਰੇਵਾਲ ਵਲੋਂ ‘ਸ਼ਾਵਾ ਨੀ ਗਿਰਧਾਰੀ ਲਾਲ’ ਦਾ ਪੋਸਟਰ ਸਾਂਝਾ ਕੀਤਾ ਗਿਆ ਹੈ। ਇਹ ਫ਼ਿਲਮ ਸਿਨੇਮਾਘਰਾਂ ’ਚ 17 ਦਸੰਬਰ, 2021 ਨੂੰ ਰਿਲੀਜ਼ ਹੋਵੇਗੀ। ਪੋਸਟਰ ’ਚ ਗਿੱਪੀ ਗਰੇਵਾਲ ਫ਼ਿਲਮ ਦੇ ਬਾਕੀ ਕਲਾਕਾਰਾਂ ਨਾਲ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ।

‘ਸ਼ਾਵਾ ਨੀ ਗਿਰਧਾਰੀ ਲਾਲ’ ਹੰਬਲ ਮੋਸ਼ਨ ਪਿਕਚਰਜ਼, ਪੂਜਾ ਐਂਟਰਟੇਨਮੈਂਟ ਤੇ ਓਮਜੀ ਸਟਾਰ ਸਟੂਡੀਓਜ਼ ਦੀ ਪੇਸ਼ਕਸ਼ ਹੈ। ਫ਼ਿਲਮ ਨੂੰ ਗਿੱਪੀ ਗਰੇਵਾਲ, ਵਾਸ਼ੂ ਭਗਨਾਨੀ ਤੇ ਆਸ਼ੂ ਮੁਨੀਸ਼ ਸਾਹਨੀ ਨੇ ਸਾਂਝੇ ਤੌਰ ’ਤੇ ਪ੍ਰੋਡਿਊਸ ਕੀਤਾ ਹੈ।

 
 
 
 
 
 
 
 
 
 
 
 
 
 
 
 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਫ਼ਿਲਮ ਨਾਲ ਗਿੱਪੀ ਗਰੇਵਾਲ ਤੋਂ ਇਲਾਵਾ ਰਾਣਾ ਰਣਬੀਰ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਨੀਰੂ ਬਾਜਵਾ, ਪਾਇਲ ਰਾਜਪੂਤ, ਹਿਮਾਂਸ਼ੀ ਖੁਰਾਣਾ, ਸਾਰਾ ਗੁਰਪਾਲ ਤੇ ਸੁਰੀਲੀ ਗੌਤਮ ਵਰਗੇ ਨਾਂ ਵੀ ਜੁੜੇ ਹਨ। ਹੁਣ ਗਿੱਪੀ ਦੇ ਪ੍ਰਸ਼ੰਸਕਾਂ ਨੂੰ ਮਲਟੀ ਸਟਾਰਰ ਇਸ ਫ਼ਿਲਮ ਦੇ ਟੀਜ਼ਰ ਤੇ ਟਰੇਲਰ ਦੇ ਸਾਹਮਣੇ ਆਉਣ ਦੀ ਉਡੀਕ ਰਹੇਗੀ।

ਨੋਟ– ਫ਼ਿਲਮ ਦਾ ਪੋਸਟਰ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News