ਸ਼ਹਿਨਾਜ਼ ਦੇ ਭਰਾ ਸ਼ਹਿਬਾਜ਼ ਦੀ ਖੁੱਲੀ ਕਿਸਮਤ, ਇਸ ਵੈੱਬ ਸੀਰੀਜ਼ ਰਾਹੀਂ ਕਰਨਗੇ ਫ਼ਿਲਮੀ ਪਾਰੀ ਦੀ ਸ਼ੁਰੂਆਤ

Saturday, Apr 22, 2023 - 10:25 AM (IST)

ਸ਼ਹਿਨਾਜ਼ ਦੇ ਭਰਾ ਸ਼ਹਿਬਾਜ਼ ਦੀ ਖੁੱਲੀ ਕਿਸਮਤ, ਇਸ ਵੈੱਬ ਸੀਰੀਜ਼ ਰਾਹੀਂ ਕਰਨਗੇ ਫ਼ਿਲਮੀ ਪਾਰੀ ਦੀ ਸ਼ੁਰੂਆਤ

ਜਲੰਧਰ (ਬਿਊਰੋ) : ਇੰਨੀਂ ਦਿਨੀਂ ਪੰਜਾਬੀ ਫ਼ਿਲਮ ਇੰਡਸਟਰੀ ਦਿਨ ਦੁੱਗਣੀ ਰਾਤ ਚੋਗਣੀ ਤਰੱਕੀ ਕਰ ਰਹੀ ਹੈ। ਆਏ ਦਿਨ ਕਲਾਕਾਰ ਆਪਣੀਆਂ ਨਵੀਆਂ ਫ਼ਿਲਮਾਂ ਦਾ ਐਲਾਨ ਕਰ ਰਹੇ ਹਨ। ਹਾਲ ਹੀ 'ਚ ਪੰਜਾਬੀ ਵੈੱਬ ਸੀਰੀਜ਼ 'ਪੱਚੀ ਪੱਚੀ ਪੰਜਾਹ' ਦਾ ਐਲਾਨ ਕੀਤਾ ਗਿਆ ਹੈ। ਖ਼ਬਰ ਹੈ ਕਿ ਇਸ ਵੈੱਬ ਸੀਰੀਜ਼ ਰਾਹੀਂ ਸ਼ਹਿਨਾਜ਼ ਗਿੱਲ ਦਾ ਭਰਾ ਸ਼ਹਿਬਾਜ਼ ਡੈਬਿਊ ਕਰਨ ਜਾ ਰਿਹਾ ਹੈ।  ਦੱਸਿਆ ਜਾ ਰਿਹਾ ਹੈ ਕਿ ਇਹ ਵੈੱਬ ਸੀਰੀਜ਼ ਪੰਜਾਬੀ ਤੇ ਹਿੰਦੀ ਦੋਵੇਂ ਭਾਸ਼ਵਾਂ 'ਚ ਰਿਲੀਜ਼ ਹੋਵੇਗੀ। 

ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਆਰਤੀ ਮਿੱਤਲ ਗ੍ਰਿਫ਼ਤਾਰ, ਮਾਡਲਾਂ ਤੋਂ ਇੰਡਸਟਰੀ 'ਚ ਕਰਾਉਂਦੀ ਸੀ ਗੰਦੇ ਕੰਮ

ਦੱਸ ਦਈਏ ਕਿ ਇਸ ਵੈੱਬ ਸੀਰੀਜ਼ ਦੀ ਕਹਾਣੀ ਅਤੇ ਸਕ੍ਰੀਨਪਲੇ ਤਾਜ ਦੁਆਰਾ ਤਿਆਰ ਕੀਤਾ ਗਿਆ ਹੈ, ਜੋ ਕਿ ਮਸ਼ਹੂਰ ਲੇਖਕ ਹੈ। ਇਸ ਫ਼ਿਲਮ 'ਚ ਪੰਜਾਬੀ ਗਾਇਕ ਪ੍ਰੀਤ ਹਰਪਾਲ ਤੇ ਮਹਿਰਾਜ ਸਿੰਘ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। 

ਇਹ ਖ਼ਬਰ ਵੀ ਪੜ੍ਹੋ :  ਕਰਨ ਔਜਲਾ ਤੋਂ ਬਾਅਦ ਹੁਣ ਸ਼ੈਰੀ ਮਾਨ ਨੇ ਲਾਰੈਂਸ ਦੇ ਭਰਾ ਨਾਲ ਇਕੱਠੇ ਨਜ਼ਰ ਆਉਣ 'ਤੇ ਦਿੱਤਾ ਵੱਡਾ ਬਿਆਨ

ਦੱਸਣਯੋਗ ਹੈ ਕਿ ਸ਼ਹਿਬਾਜ਼ ਨੂੰ ਹਮੇਸ਼ਾ ਹੀ ਆਪਣੀ ਭੈਣ ਸ਼ਹਿਨਾਜ਼ ਕੌਰ ਗਿੱਲ ਨਾਲ ਵੇਖਿਆ ਗਿਆ ਹੈ। ਉਹ ਆਪਣੀ ਭੈਣ ਦਾ ਸਾਇਆ ਬਣਕੇ ਹਮੇਸ਼ਾ ਨਾਲ ਰਹਿੰਦਾ ਹੈ। ਬੀਤੇ ਕੁਝ ਦਿਨ ਪਹਿਲਾ ਦੋਵੇਂ ਭੈਣ-ਭਰਾ ਦੀ ਜੋੜੀ ਨੂੰ ਬਾਬਾ ਸਿੱਦੀਕੀ ਦੀ ਇਫਤਾਰ ਪਾਰਟੀ 'ਚ ਵੇਖਿਆ ਗਿਆ ਸੀ। 

ਇਹ ਖ਼ਬਰ ਵੀ ਪੜ੍ਹੋ :  ਸ਼ਾਹਰੁਖ, ਸਲਮਾਨ ਸਣੇ ਦਿਲਜੀਤ ਤੇ ਕਰਨ ਔਜਲਾ ਨੂੰ ਵੱਡਾ ਝਟਕਾ, ਟਵਿੱਟਰ ਖ਼ਾਤਿਆਂ ਤੋਂ ਹਟਿਆ ਬਲੂ ਟਿੱਕ

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News