ਸ਼ਹਿਨਾਜ਼ ਗਿੱਲ ਦੇ ਗਲੈਮਰਸ ਅੰਦਾਜ਼ ਨੇ ਜਿੱਤਿਆ ਫੈਨਜ਼ ਦਾ ਦਿਲ

Monday, Nov 11, 2024 - 09:55 AM (IST)

ਸ਼ਹਿਨਾਜ਼ ਗਿੱਲ ਦੇ ਗਲੈਮਰਸ ਅੰਦਾਜ਼ ਨੇ ਜਿੱਤਿਆ ਫੈਨਜ਼ ਦਾ ਦਿਲ

ਜਲੰਧਰ- ਸ਼ਹਿਨਾਜ਼ ਗਿੱਲ ਨੇ ਕੁਝ ਸਮਾਂ ਪਹਿਲਾਂ ਇੰਸਟਾਗ੍ਰਾਮ ‘ਤੇ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜੋ ਹੁਣ ਵਾਇਰਲ ਹੋ ਰਹੀਆਂ ਹਨ। ਤਸਵੀਰਾਂ 'ਚ ਅਦਾਕਾਰਾ ਦੀ ਬਾਡੀ ਨੂੰ ਦੇਖ ਕੇ ਉਸ ਦੇ ਪ੍ਰਸ਼ੰਸਕ ਹੈਰਾਨ ਹਨ। ਇਸ ‘ਚ ਉਹ ਸਟਾਈਲਿਸ਼ ਪਿੰਕ ਕ੍ਰੌਪ ਟਾਪ ‘ਚ ਨਜ਼ਰ ਆ ਰਹੀ ਹੈ, ਜਿਸ ਨੂੰ ਉਸ ਨੇ ਬਲੂ ਡੈਨਿਮ ਜੀਨਸ ਨਾਲ ਪਾਈ ਹੋਈ ਹੈ। ਅਦਾਕਾਰਾ ਦਾ ਫੈਸ਼ਨ ਵਿਲੱਖਣ ਹੈ।ਅਗਲੀ ਤਸਵੀਰ ਵਿੱਚ ਅਦਾਕਾਰਾ ਇੱਕ ਛੋਟਾ ਬਾਕਸ ਫੜੀ ਹੋਈ ਦਿਖਾਈ ਦੇ ਰਹੀ ਹੈ, ਜਿਸ ‘ਤੇ ‘ਦਿ ਬੀਟਲਸ’ ਲਿਖਿਆ ਹੋਇਆ ਹੈ। ਪ੍ਰਸ਼ੰਸਕਾਂ ਨੇ ਕਮੈਂਟ ਸੈਕਸ਼ਨ ‘ਚ ਉਨ੍ਹਾਂ ਦੀ ਤਰੀਫ ਕੀਤੀ ਹੈ। 

PunjabKesari

ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਨੇ ਸਲਮਾਨ ਖਾਨ ਦੁਆਰਾ ਹੋਸਟ ਕੀਤੇ ਗਏ ਸ਼ੋਅ ‘ਬਿੱਗ ਬੌਸ 13’ ਵਿੱਚ ਤੀਜਾ ਸਥਾਨ ਹਾਸਲ ਕੀਤਾ ਸੀ। ਇਸ ਤੋਂ ਬਾਅਦ ਅਦਾਕਾਰਾ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ।

PunjabKesari

ਉਹ ਕਈ ਮਿਊਜ਼ਿਕ ਵੀਡੀਓਜ਼ ਵਿੱਚ ਵੀ ਨਜ਼ਰ ਆ ਚੁੱਕੀ ਹੈ। 2023 ਵਿੱਚ, ਉਨ੍ਹਾਂ ਨੇ ਸਲਮਾਨ ਖਾਨ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨਾਲ ਬਾਲੀਵੁੱਡ ‘ਚ ਸ਼ੁਰੂਆਤ ਕੀਤੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Priyanka

Content Editor

Related News