ਸ਼ਹਿਨਾਜ਼ ਗਿੱਲ ਦੇ ਪਿਤਾ ਦੀ ਪੁਲਸ ਨੇ ਖੋਲ੍ਹੀ ਪੋਲ, ਦੱਸਿਆ ਕਿਉਂ ਰਚੀ ਝੂਠੀ ਸਾਜ਼ਿਸ਼

Wednesday, Mar 13, 2024 - 10:31 AM (IST)

ਸ਼ਹਿਨਾਜ਼ ਗਿੱਲ ਦੇ ਪਿਤਾ ਦੀ ਪੁਲਸ ਨੇ ਖੋਲ੍ਹੀ ਪੋਲ, ਦੱਸਿਆ ਕਿਉਂ ਰਚੀ ਝੂਠੀ ਸਾਜ਼ਿਸ਼

ਜਲੰਧਰ/ਮੁੰਬਈ (ਬਿਊਰੋ) - ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਮਗਰੋਂ ਪੁਲਸ ਨੇ ਇਸ ਮਾਮਲੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਇਸ ਸਬੰਧੀ ਸਾਰਾ ਸੱਚ ਸਾਹਮਣੇ ਆਇਆ। ਪੁਲਸ ਦਾ ਦਾਅਵਾ ਹੈ ਕਿ ਸ਼ਹਿਨਾਜ਼ ਦੇ ਪਿਤਾ ਸੰਤੋਖ ਸਿੰਘ ਨੇ ਕਥਿਤ ਤੌਰ 'ਤੇ ਇਲਜ਼ਾਮ ਲਗਾਇਆ ਸੀ ਕਿ ਕਿਸੇ ਨੇ ਫੋਨ ਕਰਕੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ ਅਤੇ ਨਾਲ ਹੀ 50 ਲੱਖ ਰੁਪਏ ਦੀ ਮੰਗ ਵੀ ਕੀਤੀ ਹੈ। ਇਸ ਤੋਂ ਬਾਅਦ ਪੁਲਸ ਦਾ ਕਹਿਣਾ ਹੈ ਕਿ ਸੰਤੋਖ ਗਿੱਲ ਨੇ ਪੁਲਸ ਸੁਰੱਖਿਆ ਪਾਉਣ ਲਈ ਇਹ ਸਾਰਾ ਡਰਾਮਾ ਰਚਿਆ ਸੀ। ਪੁਲਸ ਅਧਿਕਾਰੀ ਸੁਵਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਪਹਿਲਾਂ ਵੀ ਉਨ੍ਹਾਂ ਨੇ ਪੁਲਸ ਸੁਰੱਖਿਆ ਦੀ ਦੁਰਵਰਤੋਂ ਕੀਤੀ ਸੀ ਅਤੇ ਹੁਣ ਇੰਟਰਨੈੱਟ ‘ਤੇ ਝੂਠੇ ਦਾਅਵੇ ਕਰਕੇ ਜਨਤਾ ਨੂੰ ਗੁੰਮਰਾਹ ਕਰ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ -  ਜੁੜਵਾ ਬੱਚਿਆਂ ਦੇ ਜਨਮ ਦੀਆਂ ਖ਼ਬਰਾਂ ਵਿਚਾਲੇ ਮੂਸੇਵਾਲਾ ਦੇ ਪਿਤਾ ਨੇ ਸਾਂਝੀ ਕੀਤੀ ਖ਼ਾਸ ਪੋਸਟ

ਦੱਸ ਦਈਏ ਕਿ ਬੀਤੇ ਦਿਨ ਸੰਤੋਖ ਨੇ ਕਿਹਾ ਸੀ ਕਿ ਉਹ ਪਾਕਿਸਤਾਨ ਤੋਂ ਬੋਲ ਰਿਹਾ ਹੈ ਅਤੇ ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਤੇਰੀ ਧੀ ਨੇ ਬਹੁਤ ਪੈਸਾ ਕਮਾਇਆ ਹੈ। ਪੰਜਾਹ ਲੱਖ ਦਾ ਇੰਤਜ਼ਾਮ ਕਰੋ। ਨਹੀਂ ਤਾਂ ਪਹਿਲਾਂ ਤੇਰੀ ਧੀ ਅਤੇ ਫਿਰ ਤੈਨੂੰ ਮਾਰ ਦਿਆਂਗੇ।' ਇਸ ਧਮਕੀ ਭਰੇ ਫੋਨ ਕਾਲ ਤੋਂ ਬਾਅਦ ਅਦਾਕਾਰਾ ਦੇ ਪਿਤਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਤੇ ਪੁਲਸ ਕਾਰਵਾਈ ਕਰ ਰਹੀ ਹੈ। ਸੰਤੋਖ ਸਿੰਘ ਨੇ ਕਿਹਾ ਕਿ ਉਸ ਨੂੰ 2019 ਅਤੇ 2020 'ਚ ਵੀ ਧਮਕੀਆਂ ਮਿਲਦੀਆਂ ਰਹੀਆਂ ਹਨ ਅਤੇ ਇਸੇ ਸਮੇਂ ਦੌਰਾਨ ਹੀ ਉਨ੍ਹਾਂ ਦੇ ਘਰ ਦੇ ਬਾਹਰ ਵੀ ਖਾਲਿਸਤਾਨ ਪੱਖੀ ਪੋਸਟਰ ਵੀ ਲਾਏ ਗਏ ਸਨ ਪਰ ਇੰਨਾ ਸਭ ਕੁਝ ਬੀਤ ਜਾਣ ਦੇ ਬਾਵਜੂਦ ਵੀ ਪੁਲਸ ਪ੍ਰਸ਼ਾਸਨ ਚੁੱਪ ਹੈ।

ਇਹ ਖ਼ਬਰ ਵੀ ਪੜ੍ਹੋ - ਅੰਬਾਨੀਆਂ ਕਾਰਨ ਦਿਲਜੀਤ ਨੂੰ ਟਰੋਲ ਕਰਨ ਵਾਲਿਆਂ ਨੂੰ ਰੇਸ਼ਮ ਸਿੰਘ ਦਾ ਮੂੰਹ ਤੋੜ ਜਵਾਬ, ਸ਼ਰੇਆਮ ਆਖੀਆਂ ਇਹ ਗੱਲਾਂ

ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ 'ਚ ਬਤੌਰ ਮਾਡਲ ਕੰਮ ਕੀਤਾ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਹੀ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ। ਉਹ ਜਿੱਥੇ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ, ਉੱਥੇ ਹੀ ਕਈ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News