ਗਰਮੀ ’ਚ ਸ਼ਹਿਨਾਜ਼ ਗਿੱਲ ਨੇ ਵਧਾਇਆ ਇੰਟਰਨੈੱਟ ਦਾ ਪਾਰਾ, ਬੀਚ ਕੰਢੇ ਦਿਸਿਆ ਬੋਲਡ ਅੰਦਾਜ਼

Tuesday, May 16, 2023 - 06:05 PM (IST)

ਗਰਮੀ ’ਚ ਸ਼ਹਿਨਾਜ਼ ਗਿੱਲ ਨੇ ਵਧਾਇਆ ਇੰਟਰਨੈੱਟ ਦਾ ਪਾਰਾ, ਬੀਚ ਕੰਢੇ ਦਿਸਿਆ ਬੋਲਡ ਅੰਦਾਜ਼

ਚੰਡੀਗੜ੍ਹ (ਬਿਊਰੋ)– ‘ਬਿੱਗ ਬੌਸ 13’ ਤੋਂ ਪ੍ਰਸਿੱਧੀ ਹਾਸਲ ਕਰਨ ਵਾਲੀ ਸ਼ਹਿਨਾਜ਼ ਗਿੱਲ ਹੁਣ ਕਿਸੇ ਜਾਣ-ਪਛਾਣ ’ਤੇ ਨਿਰਭਰ ਨਹੀਂ ਹੈ। ਉਸ ਦਾ ਸਟਾਰਡਮ ਇੰਨਾ ਵੱਧ ਗਿਆ ਹੈ ਕਿ ਹੁਣ ਉਹ ਹਿੰਦੀ ਸਿਨੇਮਾ ਦੇ ਵੱਡੇ ਪਰਦੇ ’ਤੇ ਵੀ ਨਜ਼ਰ ਆਉਣ ਲੱਗ ਪਈ ਹੈ। ਹਾਲ ਹੀ ’ਚ ਉਸ ਦੀ ਪਹਿਲੀ ਬਾਲੀਵੁੱਡ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਰਿਲੀਜ਼ ਹੋਈ ਸੀ, ਜਿਸ ਨੇ ਬਾਕਸ ਆਫਿਸ ’ਤੇ ਚੰਗਾ ਕਾਰੋਬਾਰ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ : ਆਰੀਅਨ ਡਰੱਗਸ ਕੇਸ : ਸਮੀਰ ਵਾਨਖੇੜੇ ਦਾ ਫੋਨ ਜ਼ਬਤ, 25 ਕਰੋੜ ਵਸੂਲਣ ਦੀ ਸਾਜ਼ਿਸ਼ ਦਾ ਪਰਦਾਫਾਸ਼

ਫ਼ਿਲਮੀ ਪ੍ਰਾਜੈਕਟਾਂ ਤੋਂ ਇਲਾਵਾ ਸ਼ਹਿਨਾਜ਼ ‘ਦੇਸੀ ਵਾਈਬਜ਼ ਵਿਦ ਸ਼ਹਿਨਾਜ਼ ਗਿੱਲ’ ਦੀ ਮੇਜ਼ਬਾਨੀ ਕਰਦੀ ਹੈ, ਜਿਸ ’ਚ ਸਿਨੇਮਾ ਜਗਤ ਦੇ ਕਈ ਸਿਤਾਰੇ ਹਿੱਸਾ ਲੈਂਦੇ ਹਨ। ਇਕ ਤਰ੍ਹਾਂ ਨਾਲ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਸ਼ਹਿਨਾਜ਼ ਨੇ ਕਈ ਪਲੇਟਫਾਰਮਜ਼ ’ਤੇ ਆਪਣਾ ਹੁਨਰ ਦਿਖਾਇਆ ਹੈ। ਹੁਣ ਇਸ ਕੰਮ ਤੋਂ ਬ੍ਰੇਕ ਲੈਂਦਿਆਂ ਸ਼ਹਿਨਾਜ਼ ਨੇ ਬੀਚ ’ਤੇ ਬੋਲਡ ਫੋਟੋਸ਼ੂਟ ਕਰਵਾਇਆ ਹੈ।

PunjabKesari

ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਫੁਕੇਟ ’ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਵਿਦੇਸ਼ਾਂ ’ਚ ਗਰਮੀਆਂ ਦੀਆਂ ਛੁੱਟੀਆਂ ਦਾ ਆਨੰਦ ਮਾਣ ਰਹੀ ਸ਼ਹਿਨਾਜ਼ ਨੇ ਲਾਲ ਰੰਗ ਦੀ ਮਿੰਨੀ ਡਰੈੱਸ ’ਚ ਬੀਚ ਸਾਈਡ ਦੀ ਫੋਟੋ ਸ਼ੇਅਰ ਕੀਤੀ ਹੈ। ਗਿੱਲੇ ਵਾਲਾਂ ਤੇ ਗਿੱਲੇ ਪਹਿਰਾਵੇ ’ਚ ਉਹ ਬਹੁਤ ਖ਼ੂਬਸੂਰਤ ਲੱਗ ਰਹੀ ਹੈ।

PunjabKesari

ਸ਼ਹਿਨਾਜ਼ ਦੀ ਮਨਮੋਹਕ ਖ਼ੂਬਸੂਰਤੀ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ਼ ਕਰਨ ਤੋਂ ਖ਼ੁਦ ਨੂੰ ਰੋਕ ਨਹੀਂ ਸਕੇ। ਇਕ ਯੂਜ਼ਰ ਨੇ ਲਿਖਿਆ, ‘‘ਸਮੁੰਦਰ ਜ਼ਿਆਦਾ ਖ਼ੂਬਸੂਰਤ ਲੱਗ ਰਿਹਾ ਹੈ ਤੇ ਰੇਤ ਜ਼ਿਆਦਾ ਕ੍ਰਿਸਟਲ ਲੱਗ ਰਹੀ ਹੈ ਕਿਉਂਕਿ ਸਾਡੀ ਰਾਣੀ ਹਰ ਚੀਜ਼ ਨੂੰ ਖ਼ਾਸ ਬਣਾਉਂਦੀ ਹੈ।’’

PunjabKesari

ਸ਼ਹਿਨਾਜ਼ ਪੰਜਾਬੀ ਫ਼ਿਲਮ ਇੰਡਸਟਰੀ ਦੀ ਇਕ ਅਦਾਕਾਰਾ ਹੈ। ਉਸ ਨੇ ‘ਹੌਸਲਾ ਰੱਖ’ ਤੇ ‘ਕਾਲਾ ਸ਼ਾਹ ਕਾਲਾ’ ਵਰਗੀਆਂ ਕਈ ਫ਼ਿਲਮਾਂ ’ਚ ਕੰਮ ਕੀਤਾ ਹੈ। ਇਸ ਦੇ ਨਾਲ ਹੀ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਤੋਂ ਬਾਅਦ ਬਾਲੀਵੁੱਡ ’ਚ ਚਰਚਾ ਹੈ ਕਿ ਸ਼ਹਿਨਾਜ਼ ਕੋਲ ਸਾਜਿਦ ਖ਼ਾਨ ਦੀ ‘100 ਪਰਸੈਂਟ’ ਹੈ। ਇਸ ਫ਼ਿਲਮ ’ਚ ਉਹ ਨੋਰਾ ਫਤੇਹੀ, ਰਿਤੇਸ਼ ਦੇਸ਼ਮੁਖ ਤੇ ਜੌਨ ਅਬ੍ਰਾਹਮ ਨਾਲ ਸਕ੍ਰੀਨ ਸਪੇਸ ਸ਼ੇਅਰ ਕਰਦੀ ਨਜ਼ਰ ਆਵੇਗੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News