ਸ਼ਹਿਨਾਜ਼ ਗਿੱਲ ਨੇ ਮਨਾਇਆ ਤੀਆਂ ਦਾ ਤਿਉਹਾਰ, ਗਿੱਧਾ ਤੇ ਬੋਲੀਆਂ ਪਾ ਕੇ ਲਾਈਆਂ ਰੌਣਕਾਂ
Wednesday, Jul 31, 2024 - 09:28 AM (IST)

ਵੈੱਬ ਡੈਸਕ- ਪਾਲੀਵੁੱਡ ਤੋਂ ਬਾਲੀਵੁੱਡ ਤੱਕ ਆਪਣੀ ਪਛਾਣ ਬਨਾਉਣ ਵਾਲੀ ਅਦਾਕਾਰਾ ਸ਼ਹਿਨਾਜ਼ ਗਿੱਲ ਅਕਸਰ ਆਪਣੇ ਕਿਊਟ ਤੇ ਚੁਲਬੁਲੇ ਅੰਦਾਜ਼ ਨਾਲ ਫੈਨਜ਼ ਦਾ ਦਿਲ ਜਿੱਤ ਲੈਂਦੀ ਹੈ। ਹਾਲ ਹੀ 'ਚ ਸ਼ਹਿਨਾਜ਼ ਨੇ ਆਪਣੀ ਫੀਮੇਲ ਫੈਨਜ਼ ਦੇ ਨਾਲ ਮਿਲ ਕੇ ਤੀਆਂ ਦਾ ਤਿਉਹਾਰ ਮਨਾਇਆ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਤਸਵੀਰਾਂ, ਵੀਡੀਓਜ਼, ਤੇ ਆਪਣੇ ਪ੍ਰੋਫੈਸ਼ਨ ਨਾਲ ਸਬੰਧਤ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਨ੍ਹੀਂ ਦਿਨੀਂ ਸ਼ਹਿਨਾਜ਼ ਗਿੱਲ ਆਪਣੇ ਅਮਰੀਕਾ ਟੂਰ ਉੱਤੇ ਹੈ। ਇਸ ਦੌਰਾਨ ਉਹ ਕਈ ਈਵੈਂਟ 'ਚ ਸ਼ਿਰਕਤ ਕਰ ਰਹੀ ਹੈ, ਜਿਨ੍ਹਾਂ 'ਚ ਉਹ ਆਪਣੇ ਫੈਨਜ਼ ਨਾਲ ਮੁਲਾਕਾਤ ਵੀ ਕਰ ਰਹੀ ਹੈ। ਇਸ ਦੌਰਾਨ ਸ਼ਹਿਨਾਜ਼ ਦੇ ਇੱਕ ਈਵੈਂਟ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋਈ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ -KRITI SANON ਨੇ ਆਈਲੈਂਡ 'ਚ ਪ੍ਰੇਮੀ ਨਾਲ ਮਨਾਇਆ ਆਪਣਾ ਜਨਮਦਿਨ, ਤਸਵੀਰਾਂ ਵਾਇਰਲ
ਇਸ 'ਚ ਤੁਸੀਂ ਸ਼ਹਿਨਾਜ਼ ਨੂੰ ਪੀਲੇ ਰੰਗ ਦਾ ਬੂਟੀਆਂ ਵਾਲਾ ਸੂਟ ਪਹਿਨੇ ਹੋਏ ਵੇਖ ਸਕਦੇ ਹੋ।ਇਸ ਵੀਡੀਓ ਦੇ 'ਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਗਿੱਲ ਆਪਣੀ ਫੀਮੇਲ ਫੈਨਜ਼ ਨਾਲ ਮਿਲ ਕੇ ਤੀਆਂ ਦਾ ਤਿਉਹਾਰ ਮਨਾਉਂਦੀ ਹੋਈ ਨਜ਼ਰ ਆਈ। ਇਸ ਦੌਰਾਨ ਸ਼ਹਿਨਾਜ਼ ਨੇ ਸਾਰੀ ਮਹਿਲਾਵਾਂ ਨਾਲ ਮਿਲ ਗਿੱਧਾ ਪਾਇਆ ਤੇ ਬੋਲੀਆਂ ਵੀ ਗਾਈਆਂ। ਸ਼ਹਿਨਾਜ਼ ਨੇ ਆਪਣੀ ਮੌਜੂਦਗੀ ਨਾਲ ਇਸ ਸਮਾਗਮ 'ਚ ਚਾਰ ਚੰਨ ਲਾ ਦਿੱਤੇ ਹਨ।