ਨਵੇਂ ਫੋਟੋਸ਼ੂਟ ’ਚ ਬੇਹੱਦ ਕਿਊਟ ਨਜ਼ਰ ਆਈ ਸ਼ਹਿਨਾਜ਼, ਕੀ ਤੁਸੀਂ ਦੇਖੀਆਂ ਇਹ ਤਸਵੀਰਾਂ

4/6/2021 4:27:26 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਮਾਡਲ ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਹਾਲ ਹੀ ’ਚ ਕੈਨੇਡਾ ਤੋਂ ਵਾਪਸ ਭਾਰਤ ਪਰਤ ਆਈ ਹੈ। ਸ਼ਹਿਨਾਜ਼ ਕੈਨੇਡਾ ’ਚ ਪੰਜਾਬੀ ਫ਼ਿਲਮ ‘ਹੌਸਲਾ ਰੱਖ’ ਦੀ ਸ਼ੂਟਿੰਗ ਕਰ ਰਹੀ ਸੀ, ਜਿਸ ’ਚ ਉਸ ਤੋਂ ਇਲਾਵਾ ਦਿਲਜੀਤ ਦੋਸਾਂਝ, ਸੋਨਮ ਬਾਜਵਾ ਤੇ ਸ਼ਿੰਦਾ ਗਰੇਵਾਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

PunjabKesari

ਸ਼ਹਿਨਾਜ਼ ਆਪਣੇ ਚਾਹੁਣ ਵਾਲਿਆਂ ਨਾਲ ਸੋਸ਼ਲ ਮੀਡੀਆ ਰਾਹੀਂ ਅਕਸਰ ਜੁੜੀ ਰਹਿੰਦੀ ਹੈ। ਸ਼ਹਿਨਾਜ਼ ਨੇ ਥੋੜ੍ਹੀ ਦੇਰ ਪਹਿਲਾਂ ਹੀ ਕੁਝ ਤਸਵੀਰਾਂ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ’ਚ ਸ਼ਹਿਨਾਜ਼ ਦਾ ਬੇਹੱਦ ਕਿਊਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari

ਸ਼ਹਿਨਾਜ਼ ਇਨ੍ਹਾਂ ਤਸਵੀਰਾਂ ’ਚ ਸਫੈਦ ਰੰਗ ਦਾ ਟਾਪ, ਨੀਲੇ ਰੰਗ ਦੀ ਜੀਨਜ਼ ਤੇ ਕਾਲੇ ਰੰਗ ਦੀ ਜੈਕੇਟ ਪਹਿਨੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਇੰਸਟਾਗ੍ਰਾਮ ’ਤੇ 1 ਘੰਟੇ ’ਚ ਹੀ 3 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

PunjabKesari

ਦੱਸਣਯੋਗ ਹੈ ਕਿ ‘ਬਿੱਗ ਬੌਸ 13’ ਤੋਂ ਬਾਅਦ ‘ਹੌਸਲਾ ਰੱਖ’ ਸ਼ਹਿਨਾਜ਼ ਦੀ ਪਹਿਲੀ ਪੰਜਾਬੀ ਫ਼ਿਲਮ ਹੈ। ਸ਼ਹਿਨਾਜ਼ ਤਾਲਾਬੰਦੀ ਦੌਰਾਨ ਕੁਝ ਗੀਤਾਂ ’ਚ ਜ਼ਰੂਰ ਨਜ਼ਰ ਆ ਚੁੱਕੀ ਹੈ, ਜਿਨ੍ਹਾਂ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ।

PunjabKesari

ਨੋਟ– ਸ਼ਹਿਨਾਜ਼ ਦੀਆਂ ਇਨ੍ਹਾਂ ਤਸਵੀਰਾਂ ਬਾਰੇ ਤੁਸੀਂ ਕੀ ਕਹੋਗੇ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor Rahul Singh