ਟੈਟੂ ਬਣਵਾਉਂਦੇ ਹੋਏ ਸ਼ਹਿਨਾਜ਼ ਕੌਰ ਗਿੱਲ ਨੂੰ ਲੱਗਾ ਕਰੰਟ, ਹੋਈ ਬੇਹੋਸ਼ (ਵੀਡੀਓ)

08/26/2020 8:52:42 PM

ਮੰਬਈ (ਬਿਊਰੋ) : ਪੰਜਾਬ ਦੀ ਕੈਟਰੀਨਾ ਕੈਫ ਅਤੇ 'ਬਿੱਗ ਬੌਸ 13' ਦੀ ਕੰਟੈਸਟੈਂਟ ਸ਼ਹਿਨਾਜ਼ ਕੌਰ ਗਿੱਲ ਆਪਣੇ ਸਟਾਈਲ ਕਰਕੇ ਕਾਫ਼ੀ ਮਸ਼ਹੂਰ ਹੈ। ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਕੇ ਉਹ ਆਪਣੇ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ। ਹਾਲ ਹੀ ਵਿਚ ਸ਼ਹਿਨਾਜ਼ ਕੌਰ ਗਿੱਲ ਦੀ ਇੱਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜੋ ਕਿਸੇ ਨੂੰ ਵੀ ਹੈਰਾਨ ਕਰ ਦੇਵੇਗੀ। ਦਰਅਸਲ ਸ਼ਹਿਨਾਜ਼ ਕੌਰ ਗਿੱਲ ਵੀਡੀਓ ਵਿਚ ਟੈਟੂ ਬਣਵਾਉਂਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਨੂੰ ਕਰੰਟ ਲੱਗ ਜਾਂਦਾ ਹੈ ਅਤੇ ਉਹ ਬੇਹੋਸ਼ ਹੋ ਜਾਂਦੀ ਹੈ। ਸ਼ਹਿਨਾਜ਼ ਕੌਰ ਗਿੱਲ ਦੀ ਇਸ ਵੀਡੀਓ 'ਤੇ ਲੋਕ ਕਾਫ਼ੀ ਕੁਮੈਂਟ ਕਰ ਰਹੇ ਹਨ। ਇਸ ਵੀਡੀਓ 'ਚ ਨਜ਼ਰ ਆ ਰਿਹਾ ਹੈ ਕਿ ਸ਼ਹਿਨਾਜ਼ ਬੈਠ ਕੇ ਟੈਟੂ ਬਣਵਾਉਣ 'ਚ ਮਸਤ ਸੀ, ਜਿਵੇਂ ਹੀ ਟੈਟੂ ਲਾਉਣ ਲਈ ਮਸ਼ੀਨ ਚਲਾਈ ਗਈ ਤਾਂ ਸ਼ਹਿਨਾਜ਼ ਕਰੰਟ ਮਹਿਸੂਸ ਕਰਨਾ ਸ਼ੁਰੂ ਕਰ ਦਿੰਦੀ ਹੈ। ਅਜਿਹੀ ਸਥਿਤੀ ਵਿਚ ਉਹ ਕਰੰਟ ਲੱਗਣ ਨਾਲ ਬੇਹੋਸ਼ ਹੋ ਜਾਂਦੀ ਤੇ ਹੇਠਾਂ ਡਿੱਗ ਜਾਂਦੀ ਹੈ।

 
 
 
 
 
 
 
 
 
 
 
 
 
 

#Shehnazgill fun moments while tattooing 🔥 #Pollywood #punjabi

A post shared by FILMY GALLAN (@filmygallan) on Aug 18, 2020 at 8:24am PDT

ਦੱਸ ਦਈਏ ਕਿ ਸ਼ਹਿਨਾਜ਼ ਕੌਰ ਗਿੱਲ ਦੀ ਇਸ ਵੀਡੀਓ ਨੂੰ ਫ਼ਿਲਮ ਗੈਲਾਨ ਨੇ ਆਪਣੀ ਇੰਸਟਾਗ੍ਰਾਮ ਰੀਲ ਤੋਂ ਸਾਂਝਾ ਕੀਤਾ ਹੈ, ਜਿਸ ਨੂੰ ਹੁਣ ਤੱਕ 5000 ਤੋਂ ਜ਼ਿਆਦਾ ਲਾਈਕ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਲੋਕ ਇਸ ‘ਤੇ ਕਾਫ਼ੀ ਰੀਐਕਟ ਕਰ ਰਹੇ ਹਨ। ਦੱਸ ਦਈਏ ਕਿ ਸ਼ਹਿਨਾਜ਼ ਗਿੱਲ ਇਸ ਵੀਡੀਓ ਵਿਚ ਐਕਟਿੰਗ ਕਰਦੀ ਨਜ਼ਰ ਆ ਰਹੀ ਹੈ।
ਦੱਸਣਯੋਗ ਹੈ ਕਿ ਸ਼ਹਿਨਾਜ਼ ਕੌਰ ਗਿੱਲ ਸੋਸ਼ਲ ਮੀਡੀਆ 'ਤੇ ਅਕਸਰ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ।


sunita

Content Editor

Related News