ਲਾਲ ਪਰੀ ਬਣ ਸ਼ਹਿਨਾਜ਼ ਕੌਰ ਗਿੱਲ ਨੇ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ, ਵੀਡੀਓ ਵਾਇਰਲ
Wednesday, Jul 08, 2020 - 11:29 AM (IST)

ਜਲੰਧਰ (ਬਿਊਰੋ) — ਪੰਜਾਬੀ ਫ਼ਿਲਮ ਤੇ ਸੰਗੀਤ ਜਗਤ ਦੀ ਖ਼ੂਬਸੂਰਤ ਅਦਾਕਾਰਾ ਸ਼ਹਿਨਾਜ਼ ਕੌਰ ਗਿੱਲ ਨੂੰ ਪੰਜਾਬ ਦੀ ਕੈਟਰੀਨਾ ਕੈਫ ਵੀ ਕਿਹਾ ਜਾਂਦਾ ਹੈ। ਸ਼ਹਿਨਾਜ਼ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦੀ ਰਹਿੰਦੀ ਹੈ ਪਰ ਇਸ ਵਾਰ ਉਸ ਨੇ ਨਵਾਂ ਵੀਡੀਓ ਸਾਂਝਾ ਕੀਤਾ ਹੈ।
ਇਹ ਵੀਡੀਓ 'ਚ ਸ਼ਹਿਨਾਜ਼ ਦੇ ਕਿਸੇ ਫੋਟੋਸ਼ੂਟ ਦੌਰਾਨ ਦਾ ਹੈ, ਜਿਸ ਨੂੰ ਉਸ ਨੇ ਇੰਸਟਾ 'ਤੇ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਸ਼ਹਿਨਾਜ਼ ਕੌਰ ਗਿੱਲ ਰੈੱਡ ਰੰਗ ਦੀ ਡਰੈੱਸ 'ਚ ਆਪਣਾ ਫੋਟੋ ਸ਼ੂਟ ਕਰਵਾਉਂਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਸ਼ਹਿਨਾਜ਼ ਕਾਫ਼ੀ ਖ਼ੂਬਸੂਰਤ ਨਜ਼ਰ ਆ ਰਹੀ ਹੈ। ਇਹ ਵੀਡੀਓ ਦਰਸ਼ਕਾਂ ਨੂੰ ਖ਼ੂਬ ਪਸੰਦ ਆ ਰਿਹਾ ਹੈ।
ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਆਖਰੀ ਵਾਰ ਜੱਸੀ ਗਿੱਲ ਦੇ ਗੀਤ 'ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ। ਲਾਕਡਾਊਨ ਕਰਕੇ ਇਹ ਵੀਡੀਓ ਘਰ 'ਚ ਹੀ ਸ਼ੂਟ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਵੀ ਉਹ ਬਹੁਤ ਸਾਰੇ ਨਾਮੀ ਗਾਇਕਾਂ ਦੀ ਵੀਡੀਓ 'ਚ ਅਦਾਕਾਰੀ ਕਰ ਚੁੱਕੀ ਹੈ। ਉਹ ਅਦਾਕਾਰਾ ਹੋਣ ਦੇ ਨਾਲ ਚੰਗੀ ਗਾਇਕਾ ਵੀ ਹੈ ਅਤੇ ਬਹੁਤ ਸਾਰੇ ਸਿੰਗਲ ਟਰੈਕਸ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ।