ਸ਼ਹਿਨਾਜ਼ ਗਿੱਲ ਦੀ ਵੱਡੀ ਉਪਲਬਧੀ, ਫਿਲਮਫੇਅਰ ਮੈਗਜ਼ੀਨ ਦੇ ਕਵਰ ਪੇਜ ''ਤੇ ਛਾਈ ''ਪੰਜਾਬ ਦੀ ਕੈਟਰੀਨਾ''

02/11/2023 5:51:18 PM

ਜਲੰਧਰ (ਬਿਊਰੋ) : ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣ ਵਾਲੀ ਸ਼ਹਿਨਾਜ਼ ਗਿੱਲ ਨੇ ਜਦੋਂ 'ਬਿੱਗ ਬੌਸ 13' 'ਚ ਐਂਟਰੀ ਕੀਤੀ ਸੀ, ਉਦੋਂ ਉਸ ਨੂੰ ਕੋਈ ਨਹੀਂ ਜਾਣਦਾ ਸੀ ਪਰ ਅੱਜ ਉਹ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਸ਼ਹਿਨਾਜ਼ ਗਿੱਲ ਨੂੰ ਸ਼ੋਅ 'ਚ ਸਿਧਾਰਥ ਸ਼ੁਕਲਾ ਨਾਲ ਪਿਆਰ ਹੋ ਗਿਆ ਸੀ। ਦੋਵੇਂ ਵਧੀਆ ਜੋੜਿਆਂ ਵਿੱਚੋਂ ਇੱਕ ਸਨ। ਸ਼ਹਿਨਾਜ਼ ਅਤੇ ਸਿਧਾਰਥ ਨੂੰ ਉਨ੍ਹਾਂ ਦੇ ਪ੍ਰਸ਼ੰਸਕ 'ਸਿਡਨਾਜ਼' ਕਹਿੰਦੇ ਸਨ।

ਦੱਸ ਦਈਏ ਕਿ ਹਾਲ ਹੀ 'ਚ ਸ਼ਹਿਨਾਜ਼ ਗਿੱਲ ਦੇ ਨਾਂ ਇੱਕ ਹੋਰ ਪ੍ਰਾਪਤੀ ਜੁੜ ਗਈ ਹੈ। ਅਦਾਕਾਰਾ ਹਾਲ ਹੀ ਫਿਲਮਫੇਅਰ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈ ਹੈ। ਮੈਗਜ਼ੀਨ ਫ਼ਿਲਮਫੇਅਰ ਨੇ ਸੋਸ਼ਲ ਮੀਡੀਆ 'ਤੇ ਸ਼ਹਿਨਾਜ਼ ਦੀਆਂ ਤਸਵੀਰਾਂ ਨੂੰ ਸ਼ੇਅਰ ਕੀਤਾ ਹੈ। ਇਸ ਨਾਲ ਹੀ ਇਸ ਪੋਸਟ 'ਚ ਸ਼ਹਿਨਾਜ਼ ਨੂੰ ਵੀ ਟੈਗ ਕੀਤਾ ਗਿਆ ਹੈ। ਸ਼ਹਿਨਾਜ਼ ਇਸ ਤਸਵੀਰ 'ਚ ਗੁਲਾਬੀ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ, ਜਿਸ 'ਚ ਉਹ ਕਾਫ਼ੀ ਸੋਹਣੀ ਲੱਗ ਰਹੀ ਹੈ। ਸ਼ਹਿਨਾਜ਼ ਦੀ ਇਸ ਸਾਦਗੀ ਭਰੀ ਲੁੱਕ 'ਤੇ ਹਰ ਕੋਈ ਫਿਦਾ ਹੋ ਰਿਹਾ ਹੈ।

PunjabKesari

ਦੱਸਣਯੋਗ ਹੈ ਕਿ ਸ਼ਹਿਨਾਜ਼ ਗਿੱਲ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ। ਹੁਣ ਉਹ ਜਲਦ ਹੀ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਸ਼ਹਿਨਾਜ਼ ਸਲਮਾਨ ਖ਼ਾਨ ਦੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਨਜ਼ਰ ਆਉਣ ਵਾਲੀ ਹੈ।


ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।


sunita

Content Editor

Related News