ਸਿਧਾਰਥ ਦੀ ਮੌਤ ਤੋਂ ਬਾਅਦ ਹੁਣ ਸ਼ਹਿਨਾਜ਼ ਨੂੰ ਮਿਲਿਆ ਨਵਾਂ ਸਾਥ, ਖੁਸ਼ਨੁਮਾ ਪਲਾਂ ਦੀ ਵੀਡੀਓ ਵਾਇਰਲ

Wednesday, Dec 01, 2021 - 10:16 AM (IST)

ਸਿਧਾਰਥ ਦੀ ਮੌਤ ਤੋਂ ਬਾਅਦ ਹੁਣ ਸ਼ਹਿਨਾਜ਼ ਨੂੰ ਮਿਲਿਆ ਨਵਾਂ ਸਾਥ, ਖੁਸ਼ਨੁਮਾ ਪਲਾਂ ਦੀ ਵੀਡੀਓ ਵਾਇਰਲ

ਨਵੀਂ ਦਿੱਲੀ (ਬਿਊਰੋ) : ਪੰਜਾਬ ਦੀ ਮਸ਼ਹੂਰ ਅਦਾਕਾਰਾ ਅਤੇ 'ਬਿੱਗ ਬੌਸ 13' ਫੇਮ ਸ਼ਹਿਨਾਜ਼ ਕੌਰ ਗਿੱਲ ਅਦਾਕਾਰ ਸਿਧਾਰਥ ਸ਼ੁਕਲਾ ਦੀ ਮੌਤ ਨਾਲ ਬੁਰੀ ਤਰ੍ਹਾਂ ਟੁੱਟ ਗਈ ਹੈ। ਸ਼ਹਿਨਾਜ਼ ਕੌਰ ਗਿੱਲ ਅਤੇ ਸਿਧਾਰਥ ਸ਼ੁਕਲਾ ਦੀ ਡੂੰਘੀ ਦੋਸਤੀ ਕਿਸੇ ਤੋਂ ਲੁਕੀ ਨਹੀਂ ਹੈ। ਸਿਧਾਰਥ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਪਹਿਲੀ ਵਾਰ ਕਿਸੇ ਜਨਤਕ ਸਥਾਨ 'ਤੇ ਨਜ਼ਰ ਆਈ। ਸਿਧਾਰਥ ਦੀ ਮੌਤ ਦੇ ਤਿੰਨ ਮਹੀਨੇ ਬਾਅਦ ਸ਼ਹਿਨਾਜ਼ ਪਹਿਲੀ ਵਾਰ ਬਹੁਤ ਖੁਸ਼ ਅਤੇ ਮੁਸਕਰਾਉਂਦੀ ਨਜ਼ਰ ਆਈ। ਇਸ ਦੌਰਾਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਦੱਸ ਦੇਈਏ ਕਿ ਸਿਧਾਰਥ ਦੀ ਮੌਤ ਤੋਂ ਤਿੰਨ ਮਹੀਨੇ ਬਾਅਦ ਸ਼ਹਿਨਾਜ਼ ਨੂੰ ਅੰਮ੍ਰਿਤਸਰ ਦੇ ਪਿੰਗਲਵਾੜਾ ਇਲਾਕੇ 'ਚ ਇਕ ਅਨਾਥ ਆਸ਼ਰਮ 'ਚ ਬੱਚਿਆਂ ਨਾਲ ਸਮਾਂ ਬਿਤਾਉਂਦੇ ਦੇਖਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਸਿਧਾਰਥ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਨੂੰ ਇੰਨਾ ਖੁਸ਼ ਦੇਖਿਆ। ਪ੍ਰਸ਼ੰਸਕ ਵੀ ਉਸ ਨੂੰ ਅਨਾਥ ਆਸ਼ਰਮ ਦੇ ਬੱਚਿਆਂ ਨਾਲ ਵਧੀਆ ਸਮਾਂ ਬਿਤਾਉਂਦੇ ਦੇਖ ਕੇ ਬਹੁਤ ਖੁਸ਼ ਹਨ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਸ਼ਹਿਨਾਜ਼ ਨੇ ਹਰੇ ਰੰਗ ਦਾ ਸਵੈਟਰ ਪਾਇਆ ਹੋਇਆ ਹੈ। ਇਸ ਦੇ ਨਾਲ ਹੀ ਉਸ ਨੇ ਆਪਣੀਆਂ ਅੱਖਾਂ 'ਤੇ ਐਨਕ ਲਗਾਈ ਹੋਈ ਹੈ ਅਤੇ ਉਸ ਦੇ ਵਾਲ ਖੁੱਲ੍ਹੇ ਹਨ। ਇਸ ਪੂਰੇ ਲੁੱਕ 'ਚ ਸ਼ਹਿਨਾਜ਼ ਕਾਫੀ ਕਿਊਟ ਲੱਗ ਰਹੀ ਹੈ।

ਦੱਸਣਯੋਗ ਹੈ ਕਿ 'ਬਿੱਗ ਬੌਸ 13' ਦੇ ਜੇਤੂ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਨੇ ਖੁਦ ਨੂੰ ਕੈਮਰੇ ਤੋਂ ਪੂਰੀ ਤਰ੍ਹਾਂ ਦੂਰ ਕਰ ਲਿਆ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ ਤੋਂ ਵੀ ਬ੍ਰੇਕ ਲੈ ਲਿਆ ਸੀ। ਹਾਲਾਂਕਿ ਉਹ ਹਾਲ ਹੀ 'ਚ ਦਲਜੀਤ ਦੁਸਾਂਝ ਦੀ ਫ਼ਿਲਮ 'ਹੌਸਲਾ ਰੱਖ' 'ਚ ਨਜ਼ਰ ਆਏ ਸਨ। ਦੂਜੇ ਪਾਸੇ ਜੇਕਰ ਖ਼ਬਰਾਂ ਦੀ ਮੰਨੀਏ ਤਾਂ ਸ਼ਹਿਨਾਜ਼ ਫ਼ਿਲਮ ਦੀ ਰਿਲੀਜ਼ ਤੋਂ ਬਾਅਦ ਲੰਡਨ ਚਲੀ ਗਈ ਸੀ। ਲੰਡਨ ਵਾਪਸ ਆਉਂਦੇ ਹੀ ਸ਼ਹਿਨਾਜ਼ ਨੂੰ ਅਨਾਥ ਆਸ਼ਰਮ 'ਚ ਬੱਚਿਆਂ ਨਾਲ ਦੇਖਿਆ ਗਿਆ। ਇਸ ਦੌਰਾਨ ਸ਼ਹਿਨਾਜ਼ ਦੇ ਇੰਸਟਾਗ੍ਰਾਮ ਫੈਨ ਪੇਜ 'ਤੇ ਵੀਡੀਓ ਅਤੇ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News