''ਬਿੱਗ ਬੌਸ 13'' ਤੋਂ ਹੁਣ ਤੱਕ ਇੰਨਾ ਬਦਲ ਗਿਆ ਸ਼ਹਿਨਾਜ਼ ਗਿੱਲ ਦਾ ਲੁੱਕ, ਟਰਾਂਸਫਾਰਮੇਸ਼ਨ ਵੇਖ ਹੈਰਾਨ ਨੇ ਲੋਕ
09/15/2020 1:29:02 PM

ਜਲੰਧਰ (ਬਿਊਰੋ) - ਇੰਨੀਂ ਦਿਨੀਂ ਲੋਕ ਕੋਰੋਨਾ ਆਫ਼ਤ ਦੀ ਮਾਰ ਝੱਲ ਰਹੇ ਹਨ ਅਤੇ ਹੁਣ ਤੱਕ ਕਈ ਲੋਕ ਇਸ ਦੀ ਚਪੇਟ ਵਿਚ ਆ ਚੁੱਕੇ ਹਨ। ਆਮ ਲੋਕਾਂ ਵਾਂਗ ਫ਼ਿਲਮੀ ਸਿਤਾਰੇ ਵੀ ਲੋੜ ਮੁਤਾਬਕ ਹੀ ਆਪਣੇ ਘਰਾਂ ਵਿਚੋਂ ਬਾਹਰ ਨਿਕਲਦੇ ਹਨ। ਇਸ ਤਰ੍ਹਾਂ ਦੇ ਹਲਾਤਾਂ ਵਿਚ ਫ਼ਿਲਮੀ ਸਿਤਾਰਿਆਂ ਵੱਲੋਂ ਆਪਣੀਆਂ ਪੁਰਾਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਸਭ ਦੇ ਚਲਦੇ ਸ਼ਹਿਨਾਜ਼ ਕੌਰ ਗਿੱਲ ਦੀਆਂ ਹੈਰਾਨ ਕਰਨ ਵਾਲੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਉਨ੍ਹਾਂ ਨੂੰ ਪਹਚਾਨਣਾ ਵੀ ਮੁਸ਼ਕਿਲ ਹੋ ਰਿਹਾ ਹੈ। ਦਰਅਸਲ, 'ਬਿੱਗ ਬੌਸ 13' ਤੋਂ ਬਾਹਰ ਆਉਣ ਤੋਂ ਬਾਅਦ ਸ਼ਹਿਨਾਜ਼ ਕੌਰ ਗਿੱਲ ਦਾ ਲੁੱਕ ਇੰਨਾ ਬਦਲ ਗਿਆ ਹੈ ਕਿ ਉਨ੍ਹਾਂ ਦੀਆਂ ਤਾਜਾ ਤਸਵੀਰਾਂ ਦੇਖਣ ਤੋਂ ਬਾਅਦ ਕੋਈ ਵੀ ਹੈਰਾਨ ਰਹਿ ਜਾਵੇਗਾ।
ਦਰਅਸਲ ਸ਼ਹਿਨਾਜ਼ ਕੌਰ ਗਿੱਲ ਨੇ ਆਪਣਾ ਵਜ਼ਨ ਘੱਟ ਕੀਤਾ ਹੈ। ਸ਼ਹਿਨਾਜ਼ ਕੌਰ ਗਿੱਲ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਵਿਚ ਉਹ ਕਾਫ਼ੀ ਪਤਲੀ ਦਿਖਾਈ ਦੇ ਰਹੀ ਹੈ। ਸ਼ਹਿਨਾਜ਼ ਕੌਰ ਗਿੱਲ ਨੇ ਵਜ਼ਨ ਘੱਟ ਕਰਨ ਦੇ ਚੱਕਰ ਵਿਚ ਉਸ ਦੀਆਂ ਗਲਾਂ ਪਿਚਕ ਗਈਆਂ ਹਨ ਜਦੋਂ ਕਿ ਸਰੀਰ ਦੀਆਂ ਹੱਡੀਆਂ ਨਿਕਲ ਗਈਆਂ ਹਨ।
ਸ਼ਹਿਨਾਜ਼ ਕੌਰ ਗਿੱਲ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਕੁਝ ਲੋਕ ਉਸ ਦੀ ਤਾਰੀਫ਼ ਕਰ ਰਹੇ ਹਨ ਅਤੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਡਾਇਟਿੰਗ ਬੰਦ ਕਰਨ ਲਈ ਕਿਹਾ ਹੈ। ਅਜਿਹੇ ਵਿੱਚ ਹਰ ਕੋਈ ਉਨ੍ਹਾਂ ਨੂੰ ਇਹੀ ਸਵਾਲ ਕਰ ਰਿਹਾ ਹੈ ਕਿ ਉਨ੍ਹਾਂ ਨੇ ਅਖੀਰ ਇਹ ਕੀਤਾ ਕਿਵੇਂ।
ਦੱਸ ਦਈਏ ਕਿ ਸ਼ਹਿਨਾਜ਼ ਕੌਰ ਗਿੱਲ ਨੇ ਹਾਲ ਹੀ ਵਿਚ ਇੱਕ ਇੰਟਰਵਿਊ ਵਿਚ ਕਿਹਾ ਸੀ ਕਿ ਉਹ ਬਾਲੀਵੁੱਡ ਵਿਚ ਚੰਗੇ ਪ੍ਰੋਜੈਕਟ ਹਾਸਲ ਕਰਨ ਲਈ ਡਾਈਟਿੰਗ ਕਰ ਰਹੀ ਹੈ।
ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ ਅਤੇ ਆਪਣੀ ਤਸਵੀਰਾਂ ਅਤੇ ਵੀਡੀਓ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।