ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਸ਼ਹਿਨਾਜ਼ ਗਿੱਲ, ਸਾਂਝੀ ਕੀਤੀ ਤਸਵੀਰ

04/09/2022 3:23:29 PM

ਚੰਡੀਗੜ੍ਹ (ਬਿਊਰੋ)– ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਪੰਜਾਬ ’ਚ ਹੈ। ਸ਼ਹਿਨਾਜ਼ ਇੰਸਟਾਗ੍ਰਾਮ ’ਤੇ ਆਪਣੇ ਪੰਜਾਬ ਦੌਰੇ ਦੀਆਂ ਵੀਡੀਓਜ਼ ਲਗਾਤਾਰ ਆਪਣੇ ਚਾਹੁਣ ਵਾਲਿਆਂ ਨਾਲ ਸਾਂਝੀਆਂ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਪ੍ਰਿਅੰਕਾ ਚੋਪੜਾ ਦੀ ਵਰਲਡ ਲੀਡਰਾਂ ਨੂੰ ਅਪੀਲ, ਯੂਕਰੇਨ ਸ਼ਰਨਾਰਥੀਆਂ ਲਈ ਮੰਗੀ ਮਦਦ

ਕੁਝ ਘੰਟੇ ਪਹਿਲਾਂ ਹੀ ਸ਼ਹਿਨਾਜ਼ ਗਿੱਲ ਨੇ ਇੰਸਟਾਗ੍ਰਾਮ ’ਤੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ’ਚ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੀ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਉਸ ਦੇ ਚਾਹੁਣ ਵਾਲਿਆਂ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਤਸਵੀਰ ਨੂੰ ਖ਼ਬਰ ਲਿਖੇ ਜਾਣ ਤਕ 8 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਸਨ।

ਦੱਸ ਦੇਈਏ ਕਿ ਇਸ ਤੋਂ ਇਲਾਵਾ ਸ਼ਹਿਨਾਜ਼ ਨੇ ਇੰਸਟਾਗ੍ਰਾਮ ਸਟੋਰੀਜ਼ ’ਚ ਦੋ ਵੀਡੀਓਜ਼ ਵੀ ਸਾਂਝੀਆਂ ਕੀਤੀਆਂ ਹਨ।

ਉਥੇ ਬੀਤੇ ਦਿਨੀਂ ਸ਼ਹਿਨਾਜ਼ ਗਿੱਲ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਸੀ, ਜਿਸ ’ਚ ਉਹ ਬਜ਼ੁਰਗ ਬੀਬੀਆਂ ਨਾਲ ਗਿੱਧਾ ਤੇ ਬੋਲੀਆਂ ਪਾਉਂਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਹੁਣ ਤਕ 2.4 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News