''ਜੁੱਤੀ ਕਸੂਰੀ'' ''ਤੇ ਸ਼ਹਿਨਾਜ਼ ਕੌਰ ਗਿੱਲ ਦਾ ਕਿਊਟ ਅੰਦਾਜ਼, ਵੀਡੀਓ ਵਾਇਰਲ

05/25/2021 4:33:10 PM

ਚੰਡੀਗੜ੍ਹ (ਬਿਊਰੋ) - ਪੰਜਾਬੀ ਮਨੋਰੰਜਨ ਜਗਤ ਦੀ ਕਿਊਟ ਤੇ ਚੁਲਬੁੱਲੇ ਸੁਭਾਅ ਵਾਲੀ ਸ਼ਹਿਨਾਜ਼ ਕੌਰ ਗਿੱਲ ਦੀ ਸੋਸ਼ਲ ਮੀਡੀਆ 'ਤੇ ਵੱਡੀ ਗਿਣਤੀ 'ਚ ਫੈਨ ਫਾਲੋਵਿੰਗ ਹੈ। ਸ਼ਹਿਨਾਜ਼ ਕੌਰ ਗਿੱਲ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਖ਼ੂਬ ਟਰੈਂਡ ਕਰਦੀਆਂ ਹਨ। ਸ਼ਹਿਨਾਜ਼ ਕੌਰ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਆਪਣੀ ਇੱਕ ਪਿਆਰੀ ਜਿਹੀ ਵੀਡੀਓ ਪੋਸਟ ਕੀਤੀ ਹੈ। ਇਸ ਵੀਡੀਓ 'ਚ ਉਹ ਗਾਇਕਾ ਹਰਸ਼ਦੀਪ ਕੌਰ ਦੇ ਗਾਏ ਪੰਜਾਬੀ ਗੀਤ 'ਜੁੱਤੀ ਕਸੂਰੀ' 'ਤੇ ਆਪਣੀ ਦਿਲਕਸ਼ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਦਰਸ਼ਕਾਂ ਨੂੰ ਸ਼ਹਿਨਾਜ਼ ਕੌਰ ਗਿੱਲ ਦਾ ਇਹ ਅੰਦਾਜ਼ ਇੰਨਾ ਪਸੰਦ ਆ ਰਿਹਾ ਹੈ ਕੁਝ ਹੀ ਸਮੇਂ 'ਚ ਲੱਖਾਂ ਦੀ ਗਿਣਤੀ 'ਚ ਲਾਈਕਸ ਆ ਚੁੱਕੇ ਹਨ। ਪ੍ਰਸ਼ੰਸਕ ਕੁਮੈਂਟ ਕਰਕੇ ਸ਼ਹਿਨਾਜ਼ ਕੌਰ ਗਿੱਲ ਦੀ ਤਾਰੀਫ਼ ਕਰ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Shehnaaz Gill (@shehnaazgill)

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਵੀਡੀਓ ਦੇ ਨਾਲ ਹਿੰਦੀ ਮਿਊਜ਼ਿਕ ਵੀਡੀਓ 'ਚ ਵੀ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਉਨ੍ਹਾਂ ਨੇ ਕਈ ਨਾਮੀ ਗਾਇਕਾਂ ਦੇ ਨਾਲ ਕੰਮ ਕੀਤਾ ਹੈ। ਆਖਰੀ ਵਾਰ ਉਹ ਗਿੱਪੀ ਗਰੇਵਾਲ ਦੀ ਫ਼ਿਲਮ 'ਡਾਕਾ' 'ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ। ਇਸ ਤੋਂ ਇਲਾਵਾ ਉਹ ਦਿਲਜੀਤ ਦੋਸਾਂਝ ਨਾਲ ਪੰਜਾਬੀ ਫ਼ਿਲਮ 'ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।

 
 
 
 
 
View this post on Instagram
 
 
 
 
 
 
 
 
 
 
 

A post shared by Shehnaaz Gill (@shehnaazgill)

sunita

This news is Content Editor sunita