ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਦਾ ਇਹ ਲੁੱਕ ਫੈਨਜ਼ ਦੇ ਦਿਲਾਂ ''ਚ ਪਾਉਂਦੈ ਤਾਂਘ, ਸਾਹਮਣੇ ਆਈਆਂ ਖ਼ੂਬਸੂਰਤ ਤਸਵੀਰਾਂ

Wednesday, Aug 16, 2023 - 01:17 PM (IST)

ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਦਾ ਇਹ ਲੁੱਕ ਫੈਨਜ਼ ਦੇ ਦਿਲਾਂ ''ਚ ਪਾਉਂਦੈ ਤਾਂਘ, ਸਾਹਮਣੇ ਆਈਆਂ ਖ਼ੂਬਸੂਰਤ ਤਸਵੀਰਾਂ

ਮੁੰਬਈ (ਬਿਊਰੋ) : ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣ ਵਾਲੀ ਅਦਾਕਾਰਾ ਸ਼ਹਿਨਾਜ਼ ਗਿੱਲ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਲੈ ਕੇ ਸੁਰਖੀਆਂ ਬਟੋਰਦੀ ਰਹਿੰਦੀ ਹੈ। ਹਾਲ ਹੀ 'ਚ ਸ਼ਹਿਨਾਜ਼ ਨੇ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਸੰਤਰੀ ਰੰਗ ਦੇ ਸ਼ਰਾਰਾ ਸੂਟ 'ਚ ਨਜ਼ਰ ਆ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਉਹ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਨ੍ਹਾਂ 'ਚੋਂ ਕੁਝ ਤਸਵੀਰਾਂ 'ਚ ਸ਼ਹਿਨਾਜ਼ ਹਸਦੀ ਹੋਈ ਦਿਖਾਈ ਦੇ ਰਹੀ ਹੈ ਅਤੇ ਕੁਝ 'ਚ ਗੁੱਸੇ ਵਾਲਾ ਮੂੰਹ ਬਣਾ ਕੇ ਪੋਜ਼ ਦੇ ਰਹੀ ਹੈ। 

PunjabKesari
ਦੱਸ ਦਈਏ ਕਿ ਸ਼ਹਿਨਾਜ਼ ਦੀਆਂ ਇਨ੍ਹਾਂ ਤਸਵੀਰਾਂ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।  ਸ਼ਹਿਨਾਜ਼ ਹਮੇਸ਼ਾ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਸ਼ਹਿਨਾਜ਼ ਕੌਰ ਗਿੱਲ ਬਤੌਰ ਮਾਡਲ ਕਈ ਪੰਜਾਬੀ ਗੀਤਾਂ ‘ਚ ਕੰਮ ਕਰ ਚੁੱਕੀ ਹੈ।

PunjabKesari

ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ 'ਚ ਵੀ ਅਦਾਕਾਰੀ ਕਰ ਚੁੱਕੀ ਹੈ। ਜਲਦ ਹੀ ਸ਼ਹਿਨਾਜ਼ ਬਾਲੀਵੁੱਡ ਦੀਆਂ ਕਈ ਫ਼ਿਲਮਾਂ 'ਚ ਵੀ ਨਜ਼ਰ ਆਉਣ ਵਾਲੀ ਹੈ। ਇਨ੍ਹਾਂ ਫ਼ਿਲਮਾਂ ਦਾ ਦਰਸ਼ਕਾਂ ਨੂੰ ਵੀ ਬੜੀ ਹੀ ਬੇਸਬਰੀ ਨਾਲ ਇੰਤਜ਼ਾਰ ਹੈ। 

PunjabKesari

ਦੱਸਣਯੋਗ ਹੈ ਕਿ ਸ਼ਹਿਨਾਜ਼ ਕੌਰ ਗਿੱਲ ਉਂਝ ਤਾਂ ਪੰਜਾਬੀ ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਚਿਹਰਾ ਹੈ ਪਰ ਸ਼ਹਿਨਾਜ਼ ਉਸ ਵੇਲੇ ਚਰਚਾ 'ਚ ਆਈ ਸੀ, ਜਦੋਂ ਉਸ ਨੇ 'ਬਿੱਗ ਬੌਸ' 'ਚ ਹਿੱਸਾ ਲਿਆ ਸੀ।

PunjabKesari

ਇਸ ਸ਼ੋਅ 'ਚ ਸਿਧਾਰਥ ਸ਼ੁਕਲਾ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ। 'ਸਿਡਨਾਜ਼' ਦੇ ਨਾਂ ਨਾਲ ਇਹ ਜੋੜੀ ਮਸ਼ਹੂਰ ਹੋਈ ਸੀ।

PunjabKesari


author

sunita

Content Editor

Related News