ਸ਼ਹਿਨਾਜ਼ ਗਿੱਲ ਇਨ੍ਹਾਂ ਫ਼ਿਲਮਾਂ ’ਚ ਆਵੇਗੀ ਨਜ਼ਰ, ਮੀਡੀਆ ਦੇ ਸਵਾਲ ’ਤੇ ਅਦਾਕਾਰਾ ਨੇ ਕੀਤਾ ਖ਼ੁਲਾਸਾ

Thursday, Sep 15, 2022 - 12:33 PM (IST)

ਸ਼ਹਿਨਾਜ਼ ਗਿੱਲ ਇਨ੍ਹਾਂ ਫ਼ਿਲਮਾਂ ’ਚ ਆਵੇਗੀ ਨਜ਼ਰ, ਮੀਡੀਆ ਦੇ ਸਵਾਲ ’ਤੇ ਅਦਾਕਾਰਾ ਨੇ ਕੀਤਾ ਖ਼ੁਲਾਸਾ

ਬਾਲੀਵੁੱਡ ਡੈਸਕ- ਅਦਾਕਾਰਾ ਸ਼ਹਿਨਾਜ਼ ਗਿੱਲ ਸੁਪਰਸਟਾਰ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨਾਲ ਬਾਲੀਵੁੱਡ ’ਚ ਡੈਬਿਊ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਹਾਲ ਹੀ ’ਚ ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਖ਼ੁਲਾਸਾ ਕੀਤਾ ਕਿ ਉਹ ਚਾਰ ਤੋਂ ਪੰਜ ਫ਼ਿਲਮਾਂ ਕਰ ਰਹੀ ਹੈ।

PunjabKesari

ਇਹ ਵੀ ਪੜ੍ਹੋ :ਸ਼ਾਹਰੁਖ ਖ਼ਾਨ ਦੀ ਪਤਨੀ ਗੌਰੀ ਖ਼ਾਨ ਬਣੇਗੀ ਹੋਸਟ, ਅਦਾਕਾਰ ਨੇ ‘ਡ੍ਰੀਮ ਹੋਮ ਵਿਦ ਗੌਰੀ ਖ਼ਾਨ’ ਦਾ ਪ੍ਰੋਮੋ ਕੀਤਾ ਸਾਂਝਾ

ਇਕ ਵੀਡੀਓ ’ਚ ਸ਼ਹਿਨਾਜ਼ ਨੇ ਆਪਣੇ ਆਉਣ ਵਾਲੇ ਪ੍ਰੋਜੈਕਟਸ ਬਾਰੇ ਖ਼ੁਲਾਸਾ ਕੀਤਾ ਹੈ ਜੋ ਹੁਣ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀ ਹੈ।

ਦਰਅਸਲ ਬੁੱਧਵਾਰ ਨੂੰ ਇਕ ਪਾਪਰਾਜ਼ੀ ਨੇ ਸ਼ਹਿਨਾਜ਼ ਨੂੰ ਉਸਦੀ ਆਉਣ ਵਾਲੀ ਫ਼ਿਲਮ ਬਾਰੇ ਪੁੱਛਿਆ ਕਿ ‘ਤੁਹਾਡੀ ਫਿਲਮ ਕਦੋਂ ਆਵੇਗੀ?’ ਇਸ ’ਤੇ ਸ਼ਹਿਨਾਜ਼ ਨੇ ਤੁਰੰਤ ਜਵਾਬ ਦਿੱਤਾ, ਕਿਹੜੀ ਫ਼ਿਲਮ? 4-5 ਆ ਰਹੀਆਂ ਹਨ। ਤੁਸੀਂ ਕਿਸ ਦੀ ਗੱਲ ਕਰ ਰਹੇ ਹੋ? ਤਾਂ ਇਕ ਹੋਰ ਵਿਅਕਤੀ ਨੇ ਕਿਹਾ-ਭਾਈਜਾਨ ਵਾਲੀ ਫ਼ਿਲਮ (ਸਲਮਾਨ ਖ਼ਾਨ ਦੀ ਫ਼ਿਲਮ)।’

PunjabKesari

ਇਹ ਵੀ ਪੜ੍ਹੋ : ਫ਼ਿਲਮਾਂ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, ਸਿਨੇਮਾ ਹਾਲ 'ਚ ਸਿਰਫ਼ 75 ਰੁ.’ਚ ਵੇਖੋ ਕੋਈ ਵੀ ਫ਼ਿਲਮ, ਜਾਣੋ ਕਦੋਂ

ਤੁਹਾਨੂੰ ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕੀ ਭਾਈ ਕਿਸੀ ਜਾਨ’ ਨਾਲ ਬਾਲੀਵੁੱਡ ’ਚ ਡੈਬਿਊ ਕਰ ਰਹੀ ਹੈ। ਇਸ ਤੋਂ ਪਹਿਲਾਂ ਉਹ ਬਿੱਗ ਬੌਸ 13 ਅਤੇ ਪੰਜਾਬੀ ਫ਼ਿਲਮਾਂ ’ਚ ਕਾਫੀ ਪਛਾਣ ਬਣਾ ਚੁੱਕੀ ਹੈ। ਸ਼ਹਿਨਾਜ਼ ਗਿੱਲ ਅਦਾਕਾਰੀ ਤੋਂ ਇਲਾਵਾ ਆਪਣੇ ਲੁੱਕ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਹੈ।

PunjabKesari


author

Shivani Bassan

Content Editor

Related News