ਧਮਕੀ ਤੋਂ ਬਾਅਦ ਸ਼ਹਿਨਾਜ਼ ਦੇ ਪਿਤਾ ਨੇ ਦਰਜ ਕਰਵਾਈ ਸ਼ਿਕਾਇਤ, ਕਿਹਾ- ਗ੍ਰਿਫ਼ਤਾਰੀ ਨਾ ਹੋਈ ਤਾਂ ਛੱਡ ਦਿਆਂਗਾ ਪੰਜਾਬ

Sunday, Oct 09, 2022 - 12:26 PM (IST)

ਧਮਕੀ ਤੋਂ ਬਾਅਦ ਸ਼ਹਿਨਾਜ਼ ਦੇ ਪਿਤਾ ਨੇ ਦਰਜ ਕਰਵਾਈ ਸ਼ਿਕਾਇਤ, ਕਿਹਾ- ਗ੍ਰਿਫ਼ਤਾਰੀ ਨਾ ਹੋਈ ਤਾਂ ਛੱਡ ਦਿਆਂਗਾ ਪੰਜਾਬ

ਬਾਲੀਵੁੱਡ ਡੈਸਕ- ਪੰਜਾਬੀ ਇੰਡਸਟਰੀ ਦੀ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਸ਼ੁੱਕਰਵਾਰ ਨੂੰ ਇਕ ਅਣਪਛਾਤੇ ਮੋਬਾਈਲ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ। ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੀਵਾਲੀ ਤੋਂ ਪਹਿਲਾਂ ਮਾਰ ਦੇਣ ਦੀ ਧਮਕੀ ਦਿੱਤੀ। ਅਦਾਕਾਰਾ ਦੇ ਪਿਤਾ ਜਦੋਂ ਬਿਆਸ ਤੋਂ ਤਰਨਤਾਰਨ ਜਾ ਰਹੇ ਸੀ ਉਨ੍ਹਾਂ ਨੂੰ ਫ਼ੋਨ ਆਇਆ ਅਤੇ ਧਮਕੀ ਭਰੇ ਫ਼ੋਨ ਕਾਲ ਤੋਂ ਬਾਅਦ ਸੰਤੋਖ ਸਿੰਘ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ’ਚ ਕੋਈ ਗ੍ਰਿਫ਼ਤਾਰੀ ਨਾ ਹੋਈ ਤਾਂ ਉਹ ਪੰਜਾਬ ਛੱਡ ਕੇ ਚਲੇ ਜਾਣਗੇ।

PunjabKesari

ਇਹ ਵੀ ਪੜ੍ਹੋ : ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਸ਼ਨੀਵਾਰ ਨੂੰ ਸ਼ਹਿਨਾਜ਼ ਦੇ ਪਿਤਾ ਨੇ ਅੰਮ੍ਰਿਤਸਰ ਦਿਹਾਤੀ ਪੁਲਸ ਦੇ ਐੱਸ.ਐੱਸ.ਪੀ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਕਿਹਾ ਕਿ ‘ਅਸੀਂ ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਸ਼ੁੱਕਰਵਾਰ ਨੂੰ ਮੈਨੂੰ ਹੈਪੀ ਨਾਂ ਦੇ ਵਿਅਕਤੀ ਦਾ ਫ਼ੋਨ ਆਇਆ, ਜਿਸ ਨੇ ਦੀਵਾਲੀ ਤੋਂ ਪਹਿਲਾਂ ਮੈਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਮੈਨੂੰ ਲੱਗਦਾ ਹੈ ਕਿ ਉਹ ਮੈਨੂੰ ਨਿਸ਼ਾਨਾ ਬਣਾਉਣਾ ਚਾਹੁੰਦਾ ਹੈ ਕਿਉਂਕਿ ਮੈਂ ਹਿੰਦੂ ਨੇਤਾ ਹਾਂ।

PunjabKesari

ਪੁਲਸ ਨੂੰ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕਰਦਿਆਂ ਸੰਤੋਖ ਸਿੰਘ ਨੇ ਕਿਹਾ ਕਿ ਜੇਕਰ ਇਸ ਮਾਮਲੇ ’ਚ ਕੋਈ ਗ੍ਰਿਫ਼ਤਾਰੀ ਨਾ ਹੋਈ ਤਾਂ ਮੈਂ ਪੰਜਾਬ ਛੱਡ ਕੇ ਕਿਤੇ ਹੋਰ ਵਸਣ ਲਈ ਮਜਬੂਰ ਹੋਵਾਂਗਾ। ਇਸ ਦੇ ਨਾਲ ਹੀ ਸ਼ਹਿਨਾਜ਼ ਦੇ ਪਿਤਾ ਨੂੰ ਪੁਲਸ ਸੁਪਰਡੈਂਟ ਜਸਵੰਤ ਕੌਰ ਨੇ ਭਰੋਸਾ ਦਿੱਤਾ ਕਿ ਘਟਨਾ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਫੀਫਾ ਵਿਸ਼ਵ ਕੱਪ ਦਾ ਗੀਤ ‘ਲਾਈਟ ਦਿ ਸਕਾਈ’ ਰਿਲੀਜ਼, ਨੋਰਾ ਫਤੇਹੀ ਨੇ ਕੀਤਾ ਜ਼ਬਰਦਸਤ ਡਾਂਸ

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸੰਤੋਖ ਸਿੰਘ ’ਤੇ ਜਾਨਲੇਵਾ ਹਮਲਾ ਹੋ ਚੁੱਕਾ ਹੈ। ਸਾਲ 2021 ’ਚ ਸੰਤੋਖ ਸਿੰਘ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਇਆ ਸੀ ਅਤੇ ਉਸ ਤੋਂ ਬਾਅਦ 25 ਦਸੰਬਰ ਨੂੰ ਦੋ ਅਣਪਛਾਤੇ ਲੋਕਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਜਾਂਚ ਦੌਰਾਨ ਦੱਸਿਆ ਸੀ ਕਿ ਹਮਲਾਵਰ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ।


author

Shivani Bassan

Content Editor

Related News