‘ਸ਼ੇਰ ਬੱਗਾ’ ਦਾ ਨਵਾਂ ਗੀਤ ‘ਰੱਬ’ ਰਿਲੀਜ਼, ਐਮੀ ਤੇ ਸੋਨਮ ਦੀ ਦਿਸੀ ਖ਼ੂਬਸੂਰਤ ਕੈਮਿਸਟਰੀ (ਵੀਡੀਓ)

06/14/2022 10:45:41 AM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਸ਼ੇਰ ਬੱਗਾ’ 24 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਐਮੀ ਵਿਰਕ ਤੇ ਸੋਨਮ ਬਾਜਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਆਪਣੇ ਟਰੇਲਰ ਰਿਲੀਜ਼ ਤੋਂ ਹੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਪਹਿਲਾਂ ਇਸ ਫ਼ਿਲਮ ਦਾ ਗੀਤ ‘ਰਾਜਾ ਜੱਟ’ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਖ਼ੂਬ ਪਸੰਦ ਕੀਤਾ ਗਿਆ। ਇਸ ਗੀਤ ਨੂੰ ਯੂਟਿਊਬ ’ਤੇ ਹੁਣ ਤਕ 1.8 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ : 24 ਜੂਨ ਨੂੰ ਰਿਲੀਜ਼ ਹੋਵੇਗੀ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਸ਼ੇਰ ਬੱਗਾ’

ਹੁਣ ਫ਼ਿਲਮ ਦਾ ਦੂਜਾ ਗੀਤ ਰਿਲੀਜ਼ ਹੋਇਆ ਹੈ, ਜਿਸ ਦਾ ਨਾਂ ਹੈ ‘ਰੱਬ’। ਇਹ ਇਕ ਰੋਮਾਂਟਿਕ ਗੀਤ ਹੈ। ਗੀਤ ’ਚ ਐਮੀ ਤੇ ਸੋਨਮ ਦੀ ਬੇਹੱਦ ਖ਼ੂਬਸੂਰਤ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ।

ਗੀਤ ਨੂੰ ਆਵਾਜ਼ ਓਏ ਕੁਨਾਲ ਨੇ ਦਿੱਤੀ ਹੈ। ਇਸ ਦੇ ਬੋਲ ਫਰਮਾਨ ਨੇ ਲਿਖੇ ਹਨ। ਇਸ ਨੂੰ ਮਿਊਜ਼ਿਕ ਓਏ ਕੁਨਾਲ ਨੇ ਦਿੱਤਾ ਹੈ।

ਦੱਸ ਦੇਈਏ ਕਿ ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਜਗਦੀਪ ਸਿੱਧੂ ਨੇ ਕੀਤਾ ਹੈ। ਇਸ ’ਚ ਦੀਪ ਸਹਿਗਲ, ਨਿਰਮਲ ਰਿਸ਼ੀ, ਕਾਕਾ ਕੌਟਕੀ, ਬਨਿੰਦਰ ਬੰਨੀ, ਰੂਪ ਖਟਕੜ, ਜਸਨੀਤ ਕੌਰ ਤੇ ਗੁਰਦਿਆਲ ਸਿੰਘ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਦਲਜੀਤ ਥਿੰਦ ਤੇ ਐਮੀ ਵਿਰਕ ਨੇ ਪ੍ਰੋਡਿਊਸ ਕੀਤਾ ਹੈ। ਭਾਰਤ ’ਚ ਫ਼ਿਲਮ ਨੂੰ ਥਿੰਦ ਮੋਸ਼ਨ ਫ਼ਿਲਮਜ਼ ਤੇ ਵਿਦੇਸ਼ਾਂ ’ਚ ਇਸ ਨੂੰ ਵ੍ਹਾਈਟ ਹਿੱਲ ਸਟੂਡੀਓਜ਼ ਵਲੋਂ ਰਿਲੀਜ਼ ਕੀਤਾ ਜਾ ਰਿਹਾ ਹੈ।

ਨੋਟ– ਇਹ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News