ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਸ਼ੇਰ ਬੱਗਾ’ ਬਣੀ ਸਿਨੇਮਾਘਰਾਂ ਦਾ ਸ਼ਿੰਗਾਰ

06/24/2022 1:42:10 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਸ਼ੇਰ ਬੱਗਾ’ ਸਿਨੇਮਾਘਰਾਂ ’ਚ ਰਿਲੀਜ਼ ਹੋ ਚੁੱਕੀ ਹੈ। ਫ਼ਿਲਮ ’ਚ ਐਮੀ ਵਿਰਕ ਤੇ ਸੋਨਮ ਬਾਜਵਾ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ’ਚ ਐਮੀ ਤੇ ਸੋਨਮ ਤੋਂ ਇਲਾਵਾ ਦੀਪ ਸਹਿਗਲ, ਨਿਰਮਲ ਰਿਸ਼ੀ, ਕਾਕਾ ਕੌਟਕੀ, ਬਨਿੰਦਰ ਬੰਨੀ, ਰੂਪ ਖਟਕੜ, ਜਸਨੀਤ ਕੌਰ ਤੇ ਗੁਰਦਿਆਲ ਸਿੰਘ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਜਗਦੀਪ ਸਿੱਧੂ ਨੇ ਕੀਤਾ ਹੈ। ਫ਼ਿਲਮ ਦਲਜੀਤ ਥਿੰਦ ਤੇ ਐਮੀ ਵਿਰਕ ਵਲੋਂ ਪ੍ਰੋਡਿਊਸ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : 16 ਘੰਟਿਆਂ ’ਚ 1.30 ਕਰੋੜ ਤੋਂ ਵੱਧ ਵਾਰ ਦੇਖਿਆ ਗਿਆ ‘ਐੱਸ. ਵਾਈ. ਐੱਲ.’ ਗੀਤ, ਨੰਬਰ 1 ’ਤੇ ਕਰ ਰਿਹਾ ਟਰੈਂਡ

ਫ਼ਿਲਮ ਦੇ ਟਰੇਲਰ ਨੂੰ ਯੂਟਿਊਬ ’ਤੇ 16 ਮਿਲੀਅਨ ਯਾਨੀ 1 ਕਰੋੜ 60 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਫ਼ਿਲਮ ਦੇ ਗੀਤਾਂ ਨੂੰ ਵੀ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਦੱਸ ਦੇਈਏ ਕਿ ਫ਼ਿਲਮ ਐਮੀ ਵਿਰਕ ਤੇ ਸੋਨਮ ਬਾਜਵਾ ਦੇ ਆਲੇ-ਦੁਆਲੇ ਘੁੰਮਦੀ ਹੈ, ਜਿਹੜੇ ਵਿਦੇਸ਼ ’ਚ ਰਹਿੰਦੇ ਹਨ। ਇਸ ਦੌਰਾਨ ਸੋਨਮ ਗਰਭਵਤੀ ਹੋ ਜਾਂਦੀ ਹੈ ਤੇ ਕਿਵੇਂ ਅੱਗੇ ਦੇ ਹਾਲਾਤ ਦੋਵੇਂ ਸੰਭਾਲਦੇ ਹਨ, ਇਹ ਤੁਸੀਂ ਫ਼ਿਲਮ ’ਚ ਦੇਖ ਸਕਦੇ ਹੋ।

ਨੋਟ– ‘ਸ਼ੇਰ ਬੱਗਾ’ ਫ਼ਿਲਮ ਨੂੰ ਲੈ ਕੇ ਤੁਹਾਡੀ ਕੀ ਰਾਏ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News