24 ਜੂਨ ਨੂੰ ਰਿਲੀਜ਼ ਹੋਵੇਗੀ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਸ਼ੇਰ ਬੱਗਾ’

Monday, Jun 13, 2022 - 10:11 AM (IST)

24 ਜੂਨ ਨੂੰ ਰਿਲੀਜ਼ ਹੋਵੇਗੀ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਸ਼ੇਰ ਬੱਗਾ’

ਚੰਡੀਗੜ੍ਹ (ਬਿਊਰੋ)– ਪੰਜਾਬੀ ਅਦਾਕਾਰ ਐਮੀ ਵਿਰਕ ਤੇ ਅਦਾਕਾਰਾ ਸੋਨਮ ਬਾਜਵਾ ਦੀ ਫ਼ਿਲਮ ‘ਸ਼ੇਰ ਬੱਗਾ’ 24 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਪਹਿਲਾਂ ਇਹ ਫ਼ਿਲਮ 10 ਜੂਨ ਨੂੰ ਰਿਲੀਜ਼ ਹੋਣੀ ਸੀ ਪਰ ਸਿੱਧੂ ਮੂਸੇ ਵਾਲਾ ਦੇ ਕਤਲ ਮਗਰੋਂ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।

ਕੁਝ ਘੰਟੇ ਪਹਿਲਾਂ ਹੀ ਐਮੀ ਵਿਰਕ ਨੇ ਇੰਸਟਾਗ੍ਰਾਮ ਸਟੋਰੀ ’ਚ ਫ਼ਿਲਮ ਦੀ ਨਵੀਂ ਰਿਲੀਜ਼ ਡੇਟ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਦੋ ਹਫ਼ਤੇ ਪਹਿਲਾਂ ਹੀ ‘ਸ਼ੇਰ ਬੱਗਾ’ ਦਾ ਟਰੇਲਰ ਰਿਲੀਜ਼ ਹੋਇਆ ਸੀ। ਇਸ ਟਰੇਲਰ ਨੂੰ ਹੁਣ ਤਕ 9 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ: ਪੁਣੇ ਪੁਲਸ ਨੇ ਸ਼ੂਟਰ ਸੰਤੋਸ਼ ਜਾਧਵ ਨੂੰ ਕੀਤਾ ਗ੍ਰਿਫ਼ਤਾਰ

ਫ਼ਿਲਮ ਦਾ ਗੀਤ ‘ਰਾਜਾ ਜੱਟ’ ਵੀ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ। ‘ਰਾਜਾ ਜੱਟ’ ਗੀਤ ਨੂੰ ਹੁਣ ਤਕ 1.7 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਜਗਦੀਪ ਸਿੱਧੂ ਨੇ ਕੀਤਾ ਹੈ। ਇਸ ’ਚ ਐਮੀ ਤੇ ਸੋਨਮ ਤੋਂ ਇਲਾਵਾ ਦੀਪ ਸਹਿਗਲ, ਨਿਰਮਲ ਰਿਸ਼ੀ, ਕਾਕਾ ਕੌਟਕੀ, ਬਨਿੰਦਰ ਬੰਨੀ, ਰੂਪ ਖਟਕੜ, ਜਸਨੀਤ ਕੌਰ ਤੇ ਗੁਰਦਿਆਲ ਸਿੰਘ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਨੂੰ ਦਲਜੀਤ ਥਿੰਦ ਤੇ ਐਮੀ ਵਿਰਕ ਨੇ ਪ੍ਰੋਡਿਊਸ ਕੀਤਾ ਹੈ। ਭਾਰਤ ’ਚ ਫ਼ਿਲਮ ਨੂੰ ਥਿੰਦ ਮੋਸ਼ਨ ਫ਼ਿਲਮਜ਼ ਤੇ ਵਿਦੇਸ਼ਾਂ ’ਚ ਇਸ ਨੂੰ ਵ੍ਹਾਈਟ ਹਿੱਲ ਸਟੂਡੀਓਜ਼ ਵਲੋਂ ਰਿਲੀਜ਼ ਕੀਤਾ ਜਾ ਰਿਹਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News