ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਸ਼ੇਰ ਬੱਗਾ’ ਦਾ ਟਰੇਲਰ ਰਿਲੀਜ਼ (ਵੀਡੀਓ)

05/23/2022 5:00:17 PM

ਚੰਡੀਗੜ੍ਹ (ਬਿਊਰੋ)– ਐਮੀ ਵਿਰਕ ਤੇ ਸੋਨਮ ਬਾਜਵਾ ਦੀ ਆਗਾਮੀ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ‘ਸ਼ੇਰ ਬੱਗਾ’ ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਇਸ ਟਰੇਲਰ ’ਚ ਸੋਨਮ ਬਾਜਵਾ ਤੇ ਐਮੀ ਵਿਰਕ ਵਿਦੇਸ਼ ’ਚ ਇਕੱਠੇ ਰਹਿੰਦੇ ਨਜ਼ਰ ਆ ਰਹੇ ਹਨ।

ਟਰੇਲਰ ’ਚ ਦੇਖਿਆ ਜਾ ਸਕਦਾ ਹੈ ਕਿ ਸੋਨਮ ਬਾਜਵਾ ਪ੍ਰੈਗਨੈਂਟ ਹੋ ਜਾਂਦੀ ਹੈ ਤੇ ਐਮੀ ਵਿਰਕ ਉਸ ਨੂੰ ਬੱਚਾ ਜੰਮਣ ਲਈ ਕਹਿੰਦੇ ਹਨ। ਨਾਲ ਹੀ ਟਰੇਲਰ ’ਚ ਮਸਤੀ ਦੀ ਖ਼ੂਬ ਦੇਖਣ ਨੂੰ ਮਿਲ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ 4 ਜੂਨ ਨੂੰ ਹੋਣ ਵਾਲੇ ਸ਼ੋਅ ਦਾ ਸੋਸ਼ਲ ਮੀਡੀਆ ’ਤੇ ਵਿਰੋਧ, ਲੋਕਾਂ ਨੇ ਆਖੀਆਂ ਇਹ ਗੱਲਾਂ

ਟਰੇਲਰ ’ਚ ਬਨਿੰਦਰ ਬੰਨੀ, ਸਵਰਗੀ ਕਾਕਾ ਕੌਟਕੀ ਤੇ ਨਿਰਮਲ ਰਿਸ਼ੀ ਦੇ ਵੀ ਡਾਇਲਾਗਸ ਸੁਣਨ ਨੂੰ ਮਿਲ ਰਹੇ ਹਨ।

ਦੱਸ ਦੇਈਏ ਫ਼ਿਲਮ ਦੀ ਕਹਾਣੀ ਜਗਦੀਪ ਸਿੱਧੂ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਵੀ ਉਨ੍ਹਾਂ ਖ਼ੁਦ ਹੀ ਕੀਤਾ ਹੈ। ਫ਼ਿਲਮ ’ਚ ਐਮੀ ਵਿਰਕ ਤੇ ਸੋਨਮ ਬਾਜਵਾ ਤੋਂ ਇਲਾਵਾ ਦੀਪ ਸਹਿਗਲ, ਨਿਰਮਲ ਰਿਸ਼ੀ, ਕਾਕਾ ਕੌਟਕੀ, ਬਨਿੰਦਰ ਬੰਨੀ, ਰੂਪ ਖਟਕੜ, ਜਸਨੀਤ ਕੌਰ ਤੇ ਗੁਰਦਿਆਲ ਸਿੰਘ ਵੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।

ਫ਼ਿਲਮ ਨੂੰ ਦਿਲਜੀਤ ਥਿੰਦ ਤੇ ਐਮੀ ਵਿਰਕ ਨੇ ਪ੍ਰੋਡਿਊਸ ਕੀਤਾ ਹੈ। ਬਰਫੀ ਮਿਊਜ਼ਿਕ ਦੇ ਯੂਟਿਊਬ ਚੈਨਲ ’ਤੇ ਇਸ ਟਰੇਲਰ ਨੂੰ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਖ਼ਬਰ ਲਿਖੇ ਜਾਣ ਤਕ 8 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਸੀ। ਇਹ ਫ਼ਿਲਮ 10 ਜੂਨ, 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ‘ਸ਼ੇਰ ਬੱਗਾ’ ਦਾ ਟਰੇਲਰ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News