ਟਰੈਂਡਿੰਗ ’ਚ ਐਮੀ ਤੇ ਸੋਨਮ ਦੀ ਫ਼ਿਲਮ ‘ਸ਼ੇਰ ਬੱਗਾ’ ਦਾ ਟਰੇਲਰ, ਮਿਲੇ ਇੰਨੇ ਵਿਊਜ਼

05/25/2022 10:05:55 AM

ਚੰਡੀਗੜ੍ਹ (ਬਿਊਰੋ)– 23 ਮਈ ਨੂੰ ਰਿਲੀਜ਼ ਹੋਏ ਪੰਜਾਬੀ ਫ਼ਿਲਮ ‘ਸ਼ੇਰ ਬੱਗਾ’ ਦੇ ਟਰੇਲਰ ਨੂੰ ਲੋਕਾਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਟਰੇਲਰ ਨੂੰ ਹੁਣ ਤਕ ਯੂਟਿਊਬ ’ਤੇ 6.4 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਨਾਲ ਹੀ ਟਰੇਲਰ ਯੂਟਿਊਬ ’ਤੇ ਖ਼ਬਰ ਲਿਖੇ ਜਾਣ ਤਕ 25ਵੇਂ ਨੰਬਰ ’ਤੇ ਟਰੈਂਡ ਵੀ ਕਰ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ : ਡਾ. ਵਿਜੇ ਸਿੰਗਲਾ ਦੀ ਗ੍ਰਿਫ਼ਤਾਰੀ ’ਤੇ ਸਿੱਧੂ ਮੂਸੇ ਵਾਲਾ ਦਾ ਬਿਆਨ, ਕਿਹਾ- ‘ਆਪੇ ਮਰ ਜਾਂਦੇ ਜਿਹੜੇ...’

‘ਸ਼ੇਰ ਬੱਗਾ’ ਫ਼ਿਲਮ ’ਚ ਐਮੀ ਵਿਰਕ ਤੇ ਸੋਨਮ ਬਾਜਵਾ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ’ਚ ਇਨ੍ਹਾਂ ਦੋਵਾਂ ਤੋਂ ਇਲਾਵਾ ਦੀਪ ਸਹਿਗਲ, ਨਿਰਮਲ ਰਿਸ਼ੀ, ਕਾਕਾ ਕੌਟਕੀ, ਬਨਿੰਦਰ ਬੰਨੀ, ਰੂਪ ਖਟਕੜ, ਜਸਨੀਤ ਕੌਰ ਤੇ ਗੁਰਦਿਆਲ ਸਿੰਘ ਵੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।

ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਜਗਦੀਪ ਸਿੱਧੂ ਨੇ ਕੀਤਾ ਹੈ। ਇਸ ਨੂੰ ਦਿਲਜੀਤ ਥਿੰਦ ਤੇ ਐਮੀ ਵਿਰਕ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਟਰੇਲਰ ਨੂੰ ਯੂਟਿਊਬ ’ਤੇ ਬਰਫੀ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।

ਦੱਸ ਦੇਈਏ ਕਿ ਫ਼ਿਲਮ ਦੀ ਕਹਾਣੀ ਐਮੀ ਵਿਰਕ ਤੇ ਸੋਨਮ ਬਾਜਵਾ ਦੇ ਆਲੇ-ਦੁਆਲੇ ਘੁੰਮਦੀ ਹੈ, ਜੋ ਵਿਦੇਸ਼ ’ਚ ਰਹਿੰਦੇ ਹਨ। ਦੋਵਾਂ ’ਚ ਨਜ਼ਦੀਕੀਆਂ ਵਧਣ ਕਾਰਨ ਸੋਨਮ ਬਾਜਵਾ ਪ੍ਰੈਗਨੈਂਟ ਹੋ ਜਾਂਦੀ ਹੈ। ਸੋਨਮ ਬਾਜਵਾ ਬੱਚਾ ਨਹੀਂ ਚਾਹੁੰਦੀ ਪਰ ਐਮੀ ਵਿਰਕ ਇਸ ਬੱਚੇ ਨੂੰ ਪਾਲਣ ਦੀ ਜ਼ਿੰਮੇਵਾਰੀ ਲੈਂਦੇ ਹਨ। ਇਸ ਤੋਂ ਬਾਅਦ ਕਹਾਣੀ ’ਚ ਹੋਰ ਕੀ-ਕੀ ਹੋਵੇਗਾ, ਇਹ ਤਾਂ ਫ਼ਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ।

ਦੁਨੀਆ ਭਰ ’ਚ ਇਹ ਫ਼ਿਲਮ 10 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ‘ਸ਼ੇਰ ਬੱਗਾ’ ਦਾ ਟਰੇਲਰ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News