ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਮੁੜ ਮੁਸ਼ਕਿਲਾਂ ''ਚ, ਸ਼ਰਲਿਨ ਚੋਪੜਾ ਨੇ ਦਰਜ ਕਰਵਾਈ FIR

Saturday, Oct 16, 2021 - 01:57 PM (IST)

ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਮੁੜ ਮੁਸ਼ਕਿਲਾਂ ''ਚ, ਸ਼ਰਲਿਨ ਚੋਪੜਾ ਨੇ ਦਰਜ ਕਰਵਾਈ FIR

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। ਹਾਲ ਹੀ 'ਚ ਰਾਜ ਕੁੰਦਰਾ ਨੂੰ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਉਹ ਇਸ ਸਮੇਂ ਜ਼ਮਾਨਤ 'ਤੇ ਬਾਹਰ ਹੈ। ਇਸ ਦੌਰਾਨ ਸ਼ਰਲਿਨ ਚੋਪੜਾ ਨੇ ਰਾਜ ਕੁੰਦਰਾ 'ਤੇ ਗੰਭੀਰ ਦੋਸ਼ ਵੀ ਲਗਾਏ।


ਸ਼ਰਲਿਨ ਨੇ ਰਾਜ-ਸ਼ਿਲਪਾ ਖ਼ਿਲਾਫ਼ ਸ਼ਿਕਾਇਤ ਕਰਵਾਈ ਦਰਜ
ਹੁਣ ਸ਼ਰਲਿਨ ਚੋਪੜਾ ਨੇ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਵਾਈ ਹੈ। ਉਸ ਨੇ ਰਾਜ ਕੁੰਦਰਾ ਵਿਰੁੱਧ ਜਿਨਸੀ ਪਰੇਸ਼ਾਨੀ ਅਤੇ ਧੋਖਾਧੜੀ ਵਰਗੇ ਕਈ ਗੰਭੀਰ ਦੋਸ਼ ਲਾਏ ਹਨ।

PunjabKesari

ਦੱਸਣਯੋਗ ਹੈ ਕਿ ਸ਼ਰਲਿਨ ਚੋਪੜਾ ਨੇ ਆਪਣੀ ਕਾਨੂੰਨੀ ਟੀਮ ਨਾਲ ਜੁਹੂ ਪੁਲਸ ਸਟੇਸ਼ਨ ਪਹੁੰਚੀ, ਜਿੱਥੇ ਉਸ ਨੇ ਰਾਜ ਕੁੰਦਰਾ ਤੇ ਸ਼ਿਲਪਾ ਖ਼ਿਲਾਫ਼ ਮਾਮਲਾ ਦਰਜ ਕਰਵਾਇਆ। ਸ਼ਰਲਿਨ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਇਕ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਉਸ ਨੇ ਖੁਲਾਸਾ ਕੀਤਾ ਹੈ ਕਿ ਰਾਜ ਕੁੰਦਰਾ ਨੇ ਨਾ ਸਿਰਫ਼ ਉਸ ਦਾ ਸ਼ੋਸ਼ਣ ਕੀਤਾ ਸਗੋਂ ਅੰਡਰਵਲਰਡ ਦੀ ਧਮਕੀ ਤੱਕ ਦਿੱਤੀ ਸੀ।


author

sunita

Content Editor

Related News