ਅਦਾਕਾਰਾ ਸ਼ਿਲਪਾ ਸ਼ੈੱਟੀ ਤੇ ਹਿਮਾਂਸ਼ੀ ਖੁਰਾਣਾ ਪਹੁੰਚੀਆਂ ਧੂਰੀ, ਨੇਤਰਦਾਨ ਕੈਂਪ ''ਚ ਕੀਤੀ ਸ਼ਿਰਕਤ

Monday, Jul 29, 2024 - 05:11 PM (IST)

ਅਦਾਕਾਰਾ ਸ਼ਿਲਪਾ ਸ਼ੈੱਟੀ ਤੇ ਹਿਮਾਂਸ਼ੀ ਖੁਰਾਣਾ ਪਹੁੰਚੀਆਂ ਧੂਰੀ, ਨੇਤਰਦਾਨ ਕੈਂਪ ''ਚ ਕੀਤੀ ਸ਼ਿਰਕਤ

ਐਂਟਰਟੇਨਮੈਂਟ ਡੈਸਕ - ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅੱਜ ਪੰਜਾਬ ਦੇ ਸੰਗਰੂਰ 'ਚ ਪੁੱਜੀ, ਜਿੱਥੇ ਉਨ੍ਹਾਂ ਨੇ ਧੂਰੀ 'ਚ ਮੰਨੇ ਪ੍ਰਮੰਨੇ ਸਮਾਜ ਸੇਵਕ ਸੁਰਿੰਦਰ ਸਿੰਘ ਨਿੱਝਰ ਵੱਲੋਂ ਆਯੋਜਿਤ ਕੀਤੇ ਗਏ ਨੇਤਰਦਾਨ ਕੈਂਪ 'ਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਹਿਮਾਂਸ਼ੀ ਖੁਰਾਣਾ ਵੀ ਮੌਜੂਦ ਰਹੇ। ਇਸ ਦੌਰਾਨ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਹਿਨਾ ਖ਼ਾਨ ਦੀ ਬਦਲਣ ਵਾਲੀ ਹੈ 'ਜ਼ਿੰਦਗੀ', ਚਿਹਰੇ 'ਤੇ ਆਈ ਮੁਸਕਾਨ

 ਹਿਮਾਂਸ਼ੀ ਖੁਰਾਣਾ ਨੇ ਸ਼ਿਲਪਾ ਸ਼ੈੱਟੀ ਨਾਲ ਇਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ ਹੈ, ਜਿਸ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਸ਼ਿਲਪਾ ਸ਼ੈੱਟੀ ਤੇ ਹਿਮਾਂਸ਼ੀ ਖੁਰਾਣਾ ਨੂੰ ਫੁਲਕਾਰੀ ਦੇ ਕੇ ਸੁਆਗਤ ਕੀਤਾ ਗਿਆ। ਸਮਾਗਮ ‘ਚ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਵੀ ਮੌਜੂਦ ਰਹੇ। 

PunjabKesari

 

ਇਹ ਖ਼ਬਰ ਵੀ ਪੜ੍ਹੋ -ਅਦਾਕਾਰਾ ਰੁਪਾਲੀ ਗਾਂਗੁਲੀ ਨੇ ਗੁਲਾਬੀ ਸਾੜ੍ਹੀ 'ਚ ਕਰਵਾਇਆ ਗਲੈਮਰਸ ਫੋਟੋਸ਼ੂਟ

ਸ਼ਿਲਪਾ ਸ਼ੈੱਟੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਬਾਲੀਵੁੱਡ ਦੀਆਂ ਮਸ਼ਹੂਰ ਅਭਿਨੇਤਰੀਆਂ ਚੋਂ ਇੱਕ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਬਾਲੀਵੁੱਡ ‘ਚ ਸਰਗਰਮ ਹਨ। ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਗੱਲ ਕਰੀਏ ਤਾਂ ਉਹ 'ਧੜਕਣ', 'ਬਾਜ਼ੀਗਰ', 'ਹੰਗਾਮਾ-2' ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਹਿਮਾਂਸ਼ੀ ਖੁਰਾਣਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਕਈ ਫ਼ਿਲਮਾਂ ‘ਚ ਵੀ ਉਹ ਕੰਮ ਕਰ ਚੁੱਕੇ ਹਨ। ਜਲਦ ਹੀ ਉਹ ਨਵੇਂ ਪ੍ਰੋਜੈਕਟ ‘ਚ ਵੀ ਨਜ਼ਰ ਆਏਗੀ।   

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News