ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਆਏ ਕੋਰੋਨਾ ਦੀ ਲਪੇਟ 'ਚ

03/30/2023 5:16:35 PM

ਮੁੰਬਈ (ਬਿਊਰੋ) : ਇਕ ਵਾਰ ਫਿਰ ਕੋਰੋਨਾ ਆਪਣੇ ਪੈਰ ਪਸਾਰ ਰਿਹਾ ਹੈ। 3 ਸਾਲਾਂ ਬਾਅਦ ਵੀ ਕੋਰੋਨਾ ਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਸਗੋਂ ਫ਼ਿਲਮੀ ਸਿਤਾਰੇ ਮੁੜ ਕੋਰੋਨਾ ਦੀ ਲਪੇਟ 'ਚ ਆਉਣੇ ਸ਼ੁਰੂ ਹੋ ਗਏ ਹਨ। ਕੁਝ ਦਿਨਾਂ ਤੋਂ ਦਿੱਲੀ ਅਤੇ ਮਹਾਰਾਸ਼ਟਰ ਸਣੇ ਦੇਸ਼ ਦੇ ਕਈ ਹਿੱਸਿਆਂ 'ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਵੇਖਣ ਨੂੰ ਮਿਲ ਰਹੇ ਹਨ।

PunjabKesari

ਹਾਲ 'ਚ ਖ਼ਬਰ ਆਈ ਹੈ ਕਿ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਗਏ ਹਨ। ਇਸ ਖ਼ਬਰ ਦੀ ਪੁਸ਼ਟੀ ਮਸ਼ਹੂਰ ਕੰਟੈਂਟ ਕ੍ਰਿਏਟਰ ਵਿਰਲ ਭਿਯਾਨੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ 'ਤੇ ਇੱਕ ਪੋਸਟ ਪਾ ਕੀਤੀ ਹੈ।

PunjabKesari

ਉਨ੍ਹਾਂ ਨੇ ਰਾਜ ਕੁੰਦਰਾ ਦੇ ਮਹਿੰਗੇ ਤੇ ਸਟਾਈਲਿਸ਼ ਮਾਸਕ ਪਾਉਣ ਨੂੰ ਲੈ ਕੇ ਟਿੱਪਣੀ ਕਰਦੇ ਹੋਏ ਕਿਹਾ ਕਿ ਕੀ ਫਾਇਦਾ ਹੋਇਆ? ਭਿਯਾਨੀ ਨੇ ਕੈਪਸ਼ਨ 'ਚ ਲਿਖਿਆ, 'ਤੁਹਾਡੇ ਕੋਲ ਬਹੁਤ ਸਾਰੇ ਮਾਸਕ ਹਨ ਪਰ ਕੀ ਫ਼ਾਇਦਾ ਹੋਇਆ ਵਾਪਸ ਕੋਵਿਡ ਦਾ ਥੱਪਾ ਲੱਗ ਗਿਆ ਹੈ। ਰਾਜ ਕੁੰਦਰਾ ਆਪਣੇ ਪਿਆਰੇ ਪਰਿਵਾਰ ਤੋਂ ਦੂਰ ਅਲੱਗ-ਥਲੱਗ ਹੈ। ਜਲਦੀ ਠੀਕ ਹੋ ਜਾਵੋ।'

PunjabKesari

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬਾਲੀਵੁੱਡ ਅਦਾਕਾਰਾ ਕਿਰਨ ਖੇਰ, ਮਾਹੀ ਵਿਜ, ਮਹੇਸ਼ ਭੱਟ ਦੀ ਧੀ ਪੂਜਾ ਭੱਟ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। 


ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News