ਸ਼ਿਲਪਾ ਸ਼ੈੱਟੀ ਨੇ ਪੰਜਾਬੀ ਗੀਤ ‘ਬਿਜਲੀ ਬਿਜਲੀ’ ''ਤੇ ਬਣਾਈ ਖੂਬਸੂਰਤ ਵੀਡੀਓ, ਹੋਈ ਵਾਇਰਲ

Sunday, Nov 21, 2021 - 02:59 PM (IST)

ਸ਼ਿਲਪਾ ਸ਼ੈੱਟੀ ਨੇ ਪੰਜਾਬੀ ਗੀਤ ‘ਬਿਜਲੀ ਬਿਜਲੀ’ ''ਤੇ ਬਣਾਈ ਖੂਬਸੂਰਤ ਵੀਡੀਓ, ਹੋਈ ਵਾਇਰਲ

ਮੁੰਬਈ- ਬਾਲੀਵੁੱਡ ਦੀ ਖ਼ੂਬਸੂਰਤ ਅਤੇ ਸੁਪਰਹਿੱਟ ਅਦਾਕਾਰਾ ਸ਼ਿਲਪਾ ਸ਼ੈੱਟੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀ ਵੀਡੀਓਜ਼ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਉਂਦੀ ਰਹਿੰਦੀ ਹੈ। ਉਹ ਅਕਸਰ ਹੀ ਪੰਜਾਬੀ ਗੀਤਾਂ ਉੱਤੇ ਆਪਣੀ ਵੀਡੀਓਜ਼ ਬਣਾਉਂਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਟਰੈਂਡਿੰਗ ‘ਚ ਚੱਲ ਰਹੇ ਹਾਰਡੀ ਸੰਧੂ ਦੇ ਨਵੇਂ ਗੀਤ ‘ਬਿਜਲੀ ਬਿਜਲੀ’ ਉੱਤੇ ਆਪਣਾ ਦਿਲਕਸ਼ ਵੀਡੀਓ ਬਣਾਇਆ ਹੈ। ਜਿਸ ਚ ਉਹ ਆਪਣੀ ਦਿਲਕਸ਼ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ।


ਇਹ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ। ਇਸ ਵੀਡੀਓ ‘ਚ ਉਹ ‘ਬਿਜਲੀ ਬਿਜਲੀ’ ਗੀਤ ਉੱਤੇ ਆਪਣੀ ਕਾਤਿਲ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਦਰਸ਼ਕਾਂ ਨੂੰ ਇਹ ਇੰਸਟਾ ਰੀਲ ਖੂਬ ਪਸੰਦ ਆ ਰਹੀ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਸ਼ਿਲਪਾ ਸ਼ੈੱਟੀ ਦੀ ਤਾਰੀਫ ਕਰ ਰਹੇ ਹਨ। ਵੀਡੀਓ ‘ਚ ਉਨ੍ਹਾਂ ਨੇ ਡਾਰਕ ਪਿੰਕ ਰੰਗ ਦੀ ਸਟਾਈਲਿਸ਼ ਆਉਟ ਫਿੱਟ ਪਾਈ ਹੋਈ ਹੈ। ਉਨ੍ਹਾਂ ਦਾ ਗਲੈਮਰਸ ਅੰਦਾਜ਼ ਦਰਸ਼ਕਾਂ ਨੂੰ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ। ਸ਼ਿਲਪਾ ਸ਼ੈੱਟੀ ਨੂੰ ਇੰਸਟਾਗ੍ਰਾਮ 'ਤੇ 23.4 ਮਿਲੀਅਨ ਲੋਕ ਫਾਲੋ ਕਰਦੇ ਹਨ। ਇਸ ਦੇ ਨਾਲ ਹੀ ਟਵਿੱਟਰ 'ਤੇ 6.2 ਮਿਲੀਅਨ ਲੋਕ ਉਨ੍ਹਾਂ ਨੂੰ ਫਾਲੋ ਕਰਦੇ ਹਨ।


ਹਾਲ ਹੀ ‘ਚ ਸ਼ਿਲਪਾ ਦਾ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਚ ਉਹ ਬਾਦਸ਼ਾਹ ਦੇ ਨਾਲ ਨਜ਼ਰ ਆਈ ਸੀ। ਵੀਡੀਓ ‘ਚ ਦੋਵੇਂ ਕਲਾਕਾਰ 'ਜੁਗਨੂੰ' ਗੀਤ 'ਤੇ ਧਮਾਕੇਦਾਰ ਡਾਂਸ ਕਰਦੇ ਹੋਏ ਨਜ਼ਰ ਆਏ ਸਨ। ਇਸ ਤੋਂ ਪਹਿਲਾ ਵੀ ਸ਼ਿਲਪਾ ਸ਼ੈੱਟੀ ਨੇ ਦਿਲਜੀਤ ਦੋਸਾਂਝ ਦੇ ਲਵਰ ਗੀਤ ਉੱਤੇ ਵੀ ਆਪਣੀ ਇਕ ਵੀਡੀਓ ਬਣਾਈ ਸੀ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਜੇ ਗੱਲ ਕਰੀਏ ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਇਕ ਵਾਰ ਫਿਰ ਤੋਂ ਵੱਡੇ ਪਰਦੇ ਉੱਤੇ ਵਾਪਸੀ ਕੀਤੀ ਹੈ। ਉਹ ਹਾਲ ਹੀ 'ਚ 'ਹੰਗਾਮਾ-2' ਫ਼ਿਲਮ ‘ਚ ਨਜ਼ਰ ਆਈ ਸੀ।

 


author

Aarti dhillon

Content Editor

Related News