ਸ਼ਿਲਪਾ ਸ਼ੈੱਟੀ ਨੇ ਬੱਚਿਆਂ ਨਾਲ ਕੀਤੀ ਨਰਾਤਿਆਂ ਦੀ ਪੂਜਾ, ਕਿਤੇ ਨਜ਼ਰ ਨਹੀਂ ਆਇਆ ਪਤੀ ਰਾਜ ਕੁੰਦਰਾ (ਵੀਡੀਓ)

2021-10-13T13:58:08.603

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਜੋ ਕਿ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਜਿੰਨੀ ਮਾਡਰਨ ਸ਼ਿਲਪਾ ਸ਼ੈੱਟੀ ਹੈ, ਉਨੀਂ ਹੀ ਉਹ ਧਾਰਮਿਕ ਵੀ ਹੈ। ਉਹ ਹਰ ਤਿਉਹਾਰ ਨੂੰ ਬਹੁਤ ਹੀ ਗਰਮਜੋਸ਼ੀ ਅਤੇ ਸ਼ਰਧਾ ਨਾਲ ਮਨਾਉਂਦੀ ਹੈ। ਹੁਣ ਨਰਾਤਿਆਂ ਦੇ ਖ਼ਾਸ ਮੌਕੇ 'ਤੇ ਸ਼ਿਲਪਾ ਸ਼ੈੱਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਬੱਚਿਆਂ ਨਾਲ ਪੂਜਾ ਕਰਦੀ ਨਜ਼ਰ ਆ ਰਹੀ ਹੈ।

PunjabKesari

ਦੱਸ ਦਈਏ ਕਿ ਇਸ ਵੀਡੀਓ 'ਚ ਸ਼ਿਲਪਾ ਸ਼ੈੱਟੀ ਆਪਣੇ ਪੁੱਤਰ ਵਿਆਨ ਰਾਜ ਕੁੰਦਰਾ ਅਤੇ ਧੀ ਸਮਿਸ਼ਾ ਸ਼ੈੱਟੀ ਅਤੇ ਕੁਝ ਸਟਾਫ ਮੈਂਬਰਾਂ ਨਾਲ ਨਜ਼ਰ ਆ ਰਹੀ ਹੈ ਪਰ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਇਸ ਵੀਡੀਓ 'ਚ ਸ਼ਿਲਪਾ ਦਾ ਪਤੀ ਰਾਜ ਕੁੰਦਰਾ ਕਿਤੇ ਵੀ ਨਜ਼ਰ ਨਹੀਂ ਆ ਰਿਹਾ ਹੈ। ਵੀਡੀਓ 'ਚ ਦੇਖ ਸਕਦੇ ਹੋ ਸ਼ਿਲਪਾ ਸ਼ੈੱਟੀ ਆਪਣੇ ਪੁੱਤਰ ਵਿਆਨ ਨਾਲ 'ਦੁਰਗਾ ਮਾਂ' ਦੀ ਆਰਤੀ ਤੇ ਪੂਜਾ ਕਰਦੀ ਹੋਈ ਨਜ਼ਰ ਆ ਰਹੀ ਹੈ। ਪੂਜਾ ਦੌਰਾਨ ਸ਼ਿਲਪਾ ਸ਼ੈੱਟੀ ਅਤੇ ਬੱਚਿਆਂ ਨੇ ਸੰਤਰੀ ਰੰਗ ਦੇ ਕੱਪੜੇ ਪਾਏ ਹੋਏ ਹਨ। ਇਸ ਵੀਡੀਓ ਨੂੰ ਦੋ ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਹਨ। ਪ੍ਰਸ਼ੰਸਕ ਵੀ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਦੱਸਣਯੋਗ ਹੈ ਕਿ ਰਾਜ ਕੁੰਦਰਾ ਜੋ ਕਿ ਅਸ਼ਲੀਲ ਵੀਡੀਓ ਦੇ ਮਾਮਲੇ 'ਚ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਮੀਡੀਆ ਤੋਂ ਦੂਰੀ ਬਣਾ ਕੇ ਬੈਠਿਆ ਹੈ। ਉੱਧਰ ਜੇ ਗੱਲ ਕਰੀਏ ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਤਾਂ ਉਹ ਅਖੀਰਲੀ ਵਾਰ 'ਹੰਗਾਮਾ 2' 'ਚ ਨਜ਼ਰ ਆਈ ਸੀ। ਆਉਣ ਵਾਲੇ ਸਮੇਂ 'ਚ ਉਹ ਕਈ ਹੋਰ ਫ਼ਿਲਮਾਂ 'ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।


sunita

Content Editor

Related News