''''ਪਹਿਲਾਂਂ ਜਮ੍ਹਾ ਕਰਾਓ 60 ਕਰੋੜ, ਫ਼ਿਰ..!'''', ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਅੱਗੇ ਅਦਾਲਤ ਨੇ ਸੁਣਾਇਆ ਇਹ ਹੁਕਮ

Thursday, Dec 11, 2025 - 10:36 AM (IST)

''''ਪਹਿਲਾਂਂ ਜਮ੍ਹਾ ਕਰਾਓ 60 ਕਰੋੜ, ਫ਼ਿਰ..!'''', ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਅੱਗੇ ਅਦਾਲਤ ਨੇ ਸੁਣਾਇਆ ਇਹ ਹੁਕਮ

ਮੁੰਬਈ- ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ 'ਤੇ ਦਰਜ ਧੋਖਾਧੜੀ ਦੇ ਮਾਮਲੇ ਵਿੱਚ ਬੰਬੇ ਹਾਈ ਕੋਰਟ ਨੇ ਸਖ਼ਤ ਰੁਖ ਅਪਣਾਇਆ ਹੈ। ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਅਦਾਲਤ ਤੋਂ ਵਿਦੇਸ਼ ਯਾਤਰਾ (ਲੰਡਨ) 'ਤੇ ਜਾਣ ਦੀ ਇਜਾਜ਼ਤ ਮੰਗੀ ਸੀ, ਪਰ ਅਦਾਲਤ ਨੇ ਇਸ ਲਈ ਇੱਕ ਵੱਡੀ ਸ਼ਰਤ ਰੱਖ ਦਿੱਤੀ ਹੈ।
60 ਕਰੋੜ ਜਮ੍ਹਾਂ ਕਰਾਉਣ ਦਾ ਹੁਕਮ
ਅਦਾਲਤ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਵੱਲੋਂ ਕਿਹਾ ਗਿਆ ਸੀ ਕਿ ਰਾਜ ਕੁੰਦਰਾ ਦੇ ਪਿਤਾ ਦੀ ਤਬੀਅਤ ਬਹੁਤ ਖਰਾਬ ਹੈ, ਇਸ ਲਈ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਜਾਵੇ।
ਸੁਣਵਾਈ ਦੌਰਾਨ ਅਦਾਲਤ ਨੇ ਸਭ ਤੋਂ ਪਹਿਲਾਂ ਮਾਮਲੇ ਵਿੱਚ ਸ਼ਾਮਲ ਅਪਰਾਧ ਦੀ ਪ੍ਰਕਿਰਤੀ ਅਤੇ ਰਕਮ ਬਾਰੇ ਪੁੱਛਿਆ। ਜਦੋਂ ਅਦਾਲਤ ਨੂੰ ਦੱਸਿਆ ਗਿਆ ਕਿ ਇਹ ਮਾਮਲਾ 60 ਕਰੋੜ ਰੁਪਏ ਨਾਲ ਜੁੜਿਆ ਹੋਇਆ ਹੈ, ਤਾਂ ਅਦਾਲਤ ਨੇ ਸਪੱਸ਼ਟ ਹੁਕਮ ਦਿੱਤਾ ਕਿ ਵਿਦੇਸ਼ ਯਾਤਰਾ ਦੀ ਇਜਾਜ਼ਤ ਤਾਂ ਹੀ ਮਿਲੇਗੀ, ਜੇਕਰ ਪਟੀਸ਼ਨਕਰਤਾ (ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ) ਪਹਿਲਾਂ ਪੂਰੇ 60 ਕਰੋੜ ਰੁਪਏ ਕੋਰਟ ਵਿੱਚ ਜਮ੍ਹਾਂ ਕਰਵਾਉਣਗੇ।
ਅਦਾਲਤ ਨੂੰ 'ਨੀਅਤ' 'ਤੇ ਸ਼ੱਕ
ਹਾਈ ਕੋਰਟ ਨੇ ਕਿਹਾ ਕਿ ਉਹ ਪਟੀਸ਼ਨਕਰਤਾਵਾਂ ਦੀ 'bona fide' (ਨੀਅਤ) ਤੋਂ ਸੰਤੁਸ਼ਟ ਨਹੀਂ ਹੈ ਅਤੇ ਇਸ ਗੱਲ ਦੀ ਕੋਈ ਗਾਰੰਟੀ ਨਹੀਂ ਹੈ ਕਿ ਉਹ ਵਿਦੇਸ਼ ਤੋਂ ਵਾਪਸ ਪਰਤਣਗੇ। ਇਸ ਲਈ ਪੂਰੀ ਰਕਮ ਜਮ੍ਹਾਂ ਕਰਵਾਉਣੀ ਜ਼ਰੂਰੀ ਹੈ।
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਅਬਾਦ ਪੋਂਡਾ ਨੇ ਇਸ ਹੁਕਮ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਕਾਨੂੰਨ ਨਹੀਂ ਹੈ ਜਿਸ ਦੇ ਤਹਿਤ ਪੂਰੀ ਰਕਮ ਜਮ੍ਹਾਂ ਕਰਾਉਣ ਦਾ ਨਿਰਦੇਸ਼ ਦਿੱਤਾ ਜਾ ਸਕੇ। ਉਨ੍ਹਾਂ ਨੇ ਅਨੁਰੋਧ ਕੀਤਾ ਕਿ ਰਕਮ ਦੀ ਥਾਂ ਸੁਰੱਖਿਆ ਜਾਂ ਕਿਸੇ ਹੋਰ ਰੂਪ ਵਿੱਚ ਗਾਰੰਟੀ ਸਵੀਕਾਰ ਕੀਤੀ ਜਾਵੇ।
ਹਾਲਾਂਕਿ, ਅਦਾਲਤ ਨੇ ਮੌਖਿਕ ਤੌਰ 'ਤੇ ਨਿਰਦੇਸ਼ ਦਿੱਤਾ ਕਿ ਆਪਣੀ ਨੀਅਤ ਸਾਬਤ ਕਰਨ ਲਈ ਪਟੀਸ਼ਨਕਰਤਾ ਇੱਕ ਰਾਸ਼ਟਰੀਕ੍ਰਿਤ ਬੈਂਕ ਦੀ ਲਗਾਤਾਰ (continuous) ਬੈਂਕ ਗਾਰੰਟੀ ਜਮ੍ਹਾਂ ਕਰਾਉਣ। ਅਦਾਲਤ ਨੇ ਸਪੱਸ਼ਟ ਕੀਤਾ ਕਿ ਗਾਰੰਟੀ ਪੂਰੀ 60 ਕਰੋੜ ਦੀ ਹੋਣੀ ਚਾਹੀਦੀ ਹੈ।
ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਦੀ ਪ੍ਰਤੀਨਿਧਤਾ ਐਡਵੋਕੇਟ ਡਾ. ਯੂਸਫ਼ ਇਕਬਾਲ ਅਤੇ ਜੈਨ ਸ਼ਾਫ ਕਰ ਰਹੇ ਹਨ। ਅਦਾਲਤ ਨੇ ਐਡਵੋਕੇਟ ਪੋਂਡਾ ਦੀ ਬੇਨਤੀ 'ਤੇ ਮਾਮਲੇ ਦੀ ਅਗਲੀ ਸੁਣਵਾਈ ਇੱਕ ਹਫ਼ਤੇ ਲਈ ਮੁਲਤਵੀ ਕਰ ਦਿੱਤੀ ਹੈ, ਤਾਂ ਜੋ ਉਹ ਆਪਣੇ ਮੁਵੱਕਿਲਾਂ ਤੋਂ ਬੈਂਕ ਗਾਰੰਟੀ ਬਾਰੇ ਨਿਰਦੇਸ਼ ਲੈ ਸਕਣ,


author

Aarti dhillon

Content Editor

Related News