ਪਤੀ ਨਾਲ ਏਅਰਪੋਰਟ ''ਤੇ ਸਪਾਟ ਹੋਈ ਸ਼ਿਲਪਾ ਸ਼ੈੱਟੀ, ਮੀਡੀਆ ਤੋਂ ਬਚਦੇ ਦਿਖੇ ਰਾਜ ਕੁੰਦਰਾ (ਤਸਵੀਰਾਂ)

11/26/2021 11:54:26 AM

ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਸ ਦੇ ਪਤੀ ਰਾਜ ਕੁੰਦਰਾ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਇਨ੍ਹਾਂ ਤਸਵੀਰਾਂ ‘ਚ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਏਅਰਪੋਰਟ ‘ਤੇ ਨਜ਼ਰ ਆ ਰਹੇ ਹਨ। ਸ਼ਿਲਪਾ ਦੇ ਪਤੀ ਰਾਜ ਕੁੰਦਰਾ ਬਲੈਕ ਹੁਡੀ 'ਚ ਸਿਰ 'ਤੇ ਕੈਪ ਅਤੇ ਚਿਹਰੇ 'ਤੇ ਬਲੈਕ ਮਾਸਕ ਲਗਾਏ ਆਪਣਾ ਚਿਹਰਾ ਲੁਕਾਉਂਦੇ ਦਿਖ ਰਹੇ ਹਨ। ਨਾਲ ਹੀ ਉਹ ਮੀਡੀਆ ਦੇ ਕੈਮਰੇ ਤੋਂ ਵੀ ਬਚਦੇ ਨਜ਼ਰ ਆ ਰਹੇ ਹਨ। ਕੈਮਰੇ 'ਚ ਉਨ੍ਹਾਂ ਦੇ ਸਾਈਡ ਪੋਜ਼ ਵਾਲੀਆਂ ਤਸਵੀਰਾਂ ਕੈਪਚਰ ਹੋਈਆਂ ਹਨ।

PunjabKesari

ਤੁਹਾਨੂੰ ਦੱਸ ਦੇਈਏ ਕਿ ਰਾਜ ਕੁੰਦਰਾ ਦੀ ਰਿਹਾਈ ਤੋਂ ਬਾਅਦ ਇਹ ਦੂਜਾ ਮੌਕਾ ਹੈ ਜਦੋਂ ਦੋਵੇਂ ਇੱਕਠੇ ਨਜ਼ਰ ਆਏ ਸਨ। ਇਸ ਤੋਂ ਪਹਿਲਾਂ ਦੋਵੇਂ ਹਿਮਾਚਲ ਪ੍ਰਦੇਸ਼ ‘ਚ ਮਾਤਾ ਵੈਸ਼ਣੋ ਦੇਵੀ ਗਏ ਸਨ। ਦੱਸ ਦਈਏ ਕਿ ਰਾਜ ਕੁੰਦਰਾ ਨੂੰ ਅਸ਼ਲੀਲ ਵੀਡੀਓ ਬਣਾਉਣ ਅਤੇ ਉਸ ਦੇ ਪ੍ਰਸਾਰਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ।

PunjabKesari
ਜਿਸ ਤੋਂ ਬਾਅਦ ਰਾਜ ਕੁੰਦਰਾ ਦੀ ਕਈ ਦਿਨਾਂ ਬਾਅਦ ਜੇਲ੍ਹ ਤੋਂ ਰਿਹਾਈ ਹੋਈ ਸੀ। ਰਿਹਾਈ ਤੋਂ ਬਾਅਦ ਅਦਾਕਾਰਾ ਆਪਣੇ ਪਤੀ ਦੇ ਨਾਲ ਵੈਸ਼ਣੋ ਦੇਵੀ ਮੰਦਰ ‘ਚ ਮੱਥਾ ਟੇਕਣ ਗਈ ਸੀ। ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਹਾਲ ਹੀ ‘ਚ ਉਨ੍ਹਾਂ ਦੀ ਪਰੇਸ਼ ਰਾਵਲ ਦੇ ਨਾਲ ਫ਼ਿਲਮ ‘ਹੰਗਾਮਾ-2’ ਰਿਲੀਜ਼ ਹੋਈ ਸੀ ਜਿਸ ‘ਚ ਉਨ੍ਹਾਂ ਦਾ ਵੱਖਰਾ ਅੰਦਾਜ਼ ਵੇਖਣ ਨੂੰ ਮਿਲਿਆ ਸੀ।

PunjabKesari
ਰਾਜ ਕੁੰਦਰਾ ਨੇ ਸ਼ਿਲਪਾ ਸ਼ੈਟੀ ਦੇ ਨਾਲ ਲਵ ਮੈਰਿਜ ਕਰਵਾਈ ਸੀ। ਜਿਸ ਤੋਂ ਦੋਵਾਂ ਦੇ ਦੋ ਬੱਚੇ ਹਨ। ਇਕ ਪੁੱਤਰ ਵੀਹਾਨ ਕੁੰਦਰਾ ਅਤੇ ਦੂਜੀ ਧੀ ਸਮੀਸ਼ਾ ਸ਼ੈੱਟੀ ਹੈ। ਸਮੀਸ਼ਾ ਸ਼ੈੱਟੀ ਦਾ ਜਨਮ ਸੈਰੋਗੇਸੀ ਦੇ ਜ਼ਰੀਏ ਹੋਇਆ ਸੀ। ਸ਼ਿਲਪਾ ਦੀ ਕਿਊਟ ਧੀ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਬੀਤੇ ਦਿਨੀਂ ਅਦਾਕਾਰਾ ਨੇ ਆਪਣੀ ਵੈਡਿੰਗ ਐਨੀਵਰਸਰੀ ਮਨਾਈ ਸੀ।

PunjabKesari
ਇਸ ਮੌਕੇ ਅਦਾਕਾਰਾ ਨੇ ਆਪਣੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਦੇ ਵੱਲੋਂ ਖੂਬ ਪਸੰਦ ਵੀ ਕੀਤਾ ਗਿਆ ਸੀ। ਸ਼ਿਲਪਾ ਸ਼ੈੱਟੀ ਕਈ ਰਿਐਲਟੀ ਸ਼ੋਅ ‘ਚ ਵੀ ਨਜ਼ਰ ਆ ਰਹੀ ਹੈ ਅਤੇ ਕਈ ਫ਼ਿਲਮਾਂ ‘ਚ ਵੀ ਦਿਖਾਈ ਦੇਣ ਵਾਲੀ ਹੈ। ਰਾਜ ਕੁੰਦਰਾ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਨੇ ਕੁਝ ਸਮੇਂ ਲਈ ਸੋਸ਼ਲ ਮੀਡੀਆ ਤੋਂ ਵੀ ਦੂਰੀ ਬਣਾ ਲਈ ਸੀ।


Aarti dhillon

Content Editor

Related News