ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ ਸ਼ੂਟਰ ਸਣੇ 5 ਗ੍ਰਿਫ਼ਤਾਰ

Wednesday, Jul 22, 2026 - 11:06 AM (IST)

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ ਸ਼ੂਟਰ ਸਣੇ 5 ਗ੍ਰਿਫ਼ਤਾਰ

ਵੈੱਬ ਡੈਸਕ - ਕਰਨਾਲ ਵਿੱਚ ਪੰਜਾਬੀ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਕੰਗ ਦੇ ਘਰ 'ਤੇ 2 ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਗੋਲੀਬਾਰੀ ਕੀਤੇ ਜਾਣ ਤੋਂ ਲਗਭਗ 3 ਮਹੀਨੇ ਬਾਅਦ, ਸਪੈਸ਼ਲ ਟਾਸਕ ਫੋਰਸ (STF) ਨੇ ਮੰਗਲਵਾਰ ਨੂੰ ਗੋਲੀਬਾਰੀ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਇਹ ਵੀ ਪੜ੍ਹੋ: ਕਈ ਲੋਕਾਂ ਨੂੰ 'ਕਰੋੜਪਤੀ' ਬਣਾ ਚੁੱਕੇ ਦੁਨੀਆ ਦੇ ਸਭ ਤੋਂ ਵੱਡੇ YouTuber ਨੇ ਕਰਵਾ ਲਿਆ ਵਿਆਹ ! ਦੇਖੋ ਖ਼ੂਬਸੂਰਤ ਤਸਵੀਰਾਂ

ਪੁਲਸ ਮੁਤਾਬਕ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਕਾਸ ਉਰਫ਼ ਵਿੱਕੀ ਵਜੋਂ ਹੋਈ ਹੈ, ਜੋ ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਪੁਲਸ ਨੇ ਕਿਹਾ ਕਿ ਵਿੱਕੀ ਨੂੰ 4 ਹੋਰ ਸਰਗਰਮ ਸ਼ੂਟਰਾਂ, ਨਵੀਂ ਦਿੱਲੀ ਤੋਂ ਅਸ਼ਫਾਕ, ਰਾਜਸਥਾਨ ਤੋਂ ਪ੍ਰਿੰਸ ਖੜਦੀਆ ਅਤੇ ਸੰਜੇ ਬੰਥ ਅਤੇ ਅੰਮ੍ਰਿਤਸਰ ਜ਼ਿਲ੍ਹੇ ਦਾ ਰਹਿਣ ਵਾਲਾ ਗੁਰਲਾਲ ਸਿੰਘ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। STF ਦੇ ਅਨੁਸਾਰ, ਵਿਕਾਸ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਦੱਸ ਦੇਈਏ ਕਿ 11 ਅਤੇ 12 ਮਈ ਦੀ ਦਰਮਿਆਨੀ ਰਾਤ ਨੂੰ ਕੰਗ ਦੇ ਕਰਨਾਲ ਸਥਿਤ ਘਰ ਗੋਲੀਬਾਰੀ ਹੋਈ ਸੀ, ਜਿਸ ਜ਼ਿੰਮੇਵਾਰੀ ਬਿਸ਼ਨੋਈ ਦੇ ਸਾਥੀਆਂ ਨੇ ਸੋਸ਼ਲ ਮੀਡੀਆ ਰਾਹੀਂ ਲਈ ਸੀ।

ਇਹ ਵੀ ਪੜ੍ਹੋ: '7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਇਹ ਮਸ਼ਹੂਰ ਅਦਾਕਾਰ

ਪੁਲਸ ਨੇ ਗ੍ਰਿਫਤਾਰ ਕੀਤੇ ਗਏ ਸ਼ੂਟਰਾਂ ਦੇ ਕਬਜ਼ੇ ਵਿੱਚੋਂ 5 ਵਿਦੇਸ਼ੀ ਆਟੋਮੈਟਿਕ ਪਿਸਤੌਲਾਂ ਅਤੇ 14 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇੰਸਪੈਕਟਰ ਦੀਪੇਂਦਰ ਰਾਣਾ ਮੁਤਾਬਕ ਮੁਲਜ਼ਮਾਂ ਵਿਰੁੱਧ ਕਰਨਾਲ ਸਦਰ ਥਾਣੇ ਵਿੱਚ ਬੀਐਨਐਸ ਦੀ ਧਾਰਾ 111(4) ਅਤੇ ਅਸਲਾ ਐਕਟ ਦੀ ਧਾਰਾ 25(6)-54-59 ਤਹਿਤ ਕੇਸ ਦਰਜ ਕੀਤਾ ਗਿਆ ਹੈ। STF ਦੇ DSP ਅਮਨ ਕੁਮਾਰ ਨੇ ਕਿਹਾ ਕਿ ਫੜੇ ਗਏ ਗੈਂਗਸਟਰ ਅਪਰਾਧ ਕਰਨ ਦੇ ਇਰਾਦੇ ਨਾਲ ਕਰਨਾਲ ਜ਼ਿਲ੍ਹੇ ਵਿੱਚ ਆਏ ਸਨ।

ਇਹ ਵੀ ਪੜ੍ਹੋ : 'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 

 


author

cherry

Content Editor

Related News