ਲਘੂ ਫ਼ਿਲਮ 'ਨੂਰੀ ਰਿਟਰਨਜ਼' ਨੂੰ ਮਿਲ ਰਿਹੈ ਲੋਕਾਂ ਦਾ ਭਰਵਾਂ ਹੁੰਗਾਰਾ

Wednesday, Aug 07, 2024 - 07:38 PM (IST)

ਲਘੂ ਫ਼ਿਲਮ 'ਨੂਰੀ ਰਿਟਰਨਜ਼' ਨੂੰ ਮਿਲ ਰਿਹੈ ਲੋਕਾਂ ਦਾ ਭਰਵਾਂ ਹੁੰਗਾਰਾ

ਜਲੰਧਰ (ਬਿਊਰੋ) - ਨੂਰੀ ਫ਼ਿਲਮ ਦੀ ਅਪਾਰ ਸਫ਼ਲਤਾ ਤੋਂ ਬਾਅਦ ਨਿਰਮਾਤਾ ਪਰਮਜੀਤ ਖਨੇਜਾ ਨੇ ਆਪਣੀ ਅਗਲੀ ਫ਼ਿਲਮ 'ਨੂਰੀ ਰਿਟਰਨਸ' ਦੇ ਟਾਈਟਲ ਹੇਠ ਬਣੀ ਫ਼ਿਲਮ ਨੂੰ ਰਿਲੀਜ਼ ਕਰ ਦਿੱਤਾ ਗਿਆ ਹੈ। 'ਨੂਰੀ ਰਿਟਰਨਸ' 26 ਜੂਨ ਨੂੰ ਚੋਪਾਲ 'ਤੇ ਰਿਲੀਜ਼ ਹੋਈ ਸੀ ਅਤੇ 27 ਜੁਲਾਈ ਨੂੰ ਇਹ ਫ਼ਿਲਮ 'ਅਰਹਾ ਪ੍ਰੋਡਕਸ਼ਨ'  ਦੇ ਯੂਟਿਊਬ ਚੈਨਲ 'ਤੇ ਵੀ ਰਿਲੀਜ਼ ਕੀਤੀ ਗਈ। ਇਸ ਦੌਰਾਨ ਫੈਨਜ਼ ਵਲੋਂ ਫ਼ਿਲਮ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਤੱਕ ਇਸ ਫ਼ਿਲਮ ਨੂੰ 'ਅਰਹਾ ਪ੍ਰੋਡਕਸ਼ਨ' ਦੇ ਯੂਟਿਊਬ ਚੈਨਲ 'ਤੇ 26 ਹਜ਼ਾਰ ਤੋਂ ਵੱਧ ਲੋਕ ਵੇਖ ਚੁੱਕੇ ਹਨ। 

ਇਹ ਖ਼ਬਰ ਵੀ ਪੜ੍ਹੋ - ਸਾਰਾ ਗੁਰਪਾਲ ਦੀ ਇਸ ਹਰਕਤ ਨੂੰ ਵੇਖ ਲੋਕਾਂ ਸ਼ਰੇਆਮ ਕੱਢੀਆਂ ਗਾਲਾਂ, ਕਿਹਾ- ਇਹਦੀ ਜਾਂਚ ਕਰਵਾਓ...

ਦੱਸ ਦਈਏ ਕਿ ਇਸ ਫ਼ਿਲਮ ਦੇ ਟਰੇਲਰ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਗਿਆ ਸੀ। ਫ਼ਿਲਮ ਦੇ ਟਰੇਲਰ 'ਚ ਸਟਾਰ ਕਾਸਟ ਵਲੋਂ ਕੀਤੀ ਗਈ ਮਿਹਨਤ ਸਾਫ਼ ਨਜ਼ਰ ਆਉਂਦੀ ਹੈ। ਇਸ ਫ਼ਿਲਮ ਨੂੰ ਖੁਸ਼ਬੂ ਸ਼ਰਮਾ ਨੇ ਡਾਇਰੈਕਟ ਕੀਤਾ ਹੈ, ਜਿਸ ਦੇ ਸਕ੍ਰੀਨਪਲੇਅ ਤੇ ਡਾਈਲਾਗਸ ਵੀ ਉਸ ਨੇ ਖ਼ੁਦ ਲਿਖੇ ਹਨ। ਫ਼ਿਲਮ ਦੀ ਕਹਾਣੀ ਅਮਰਜੀਤ ਕੇ ਖਨੇਜਾ ਨੇ ਲਿਖੀ ਹੈ। 

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਦੀਪਿਕਾ ਪਾਦੂਕੋਣ ਨੇ ਦਿੱਤਾ ਪੁੱਤਰ ਨੂੰ ਜਨਮ! ਹਸਪਤਾਲ ਤੋਂ ਵਾਇਰਲ ਹੋਈ ਤਸਵੀਰ

ਪਰਮਜੀਤ ਖਨੇਜਾ, ਸੀਮਾ ਕੌਸ਼ਲ, ਰਾਜ ਧਾਲੀਵਾਲ, ਸਿਮਰਨ ਜੁਨੇਜਾ, ਸੰਜੂ ਸੋਲੰਕੀ,  ਨਗਿੰਦਰ ਗਾਖਰ ਤੇ ਸਾਜਨ ਕਪੂਰ ਨੇ ਅਹਿਮ ਭੂਮਿਕਾਵਾਂ ਨਿਭਾਈਆਂ ਹੈ। 'ਅਰਹਾ ਪ੍ਰੋਡਕਸ਼ਨ' 'ਤੇ ਇਹ ਫ਼ਿਲਮ 27 ਜੁਲਾਈ ਨੂੰ ਰਿਲੀਜ਼ ਹੋਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News