ਸੁਸ਼ਾਂਤ ਸਿੰਘ ਕੇਸ : ਡਰੱਗਜ਼ ਮਾਮਲੇ ''ਚ ਰੀਆ ਚੱਕਰਵਰਤੀ ਦਾ ਭਰਾ ਤੇ ਦੋਸਤ ਸੈਮੁਅਲ ਮਿਰਾਂਡਾ ਗ੍ਰਿਫ਼ਤਾਰ
Saturday, Sep 05, 2020 - 08:58 AM (IST)

ਨਵੀਂ ਦਿੱਲੀ (ਬਿਊਰੋ) : ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਨੇ ਸ਼ੁੱਕਰਵਾਰ ਨੂੰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਨਸ਼ਿਆਂ ਦੇ ਮਾਮਲੇ ਵਿਚ ਅਦਾਕਾਰਾ ਰੀਆ ਚੱਕਰਵਰਤੀ ਦੇ ਭਰਾ ਸ਼ੌਵਿਕ ਚੱਕਰਵਰਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੱਜ ਉਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਸੀ। ਮੰਨਿਆ ਜਾ ਰਿਹਾ ਹੈ ਕਿ ਸ਼ੌਵਿਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਰੀਆ ਤੋਂ ਵੀ ਇਕ ਵਾਰ ਫਿਰ ਨਸ਼ਿਆਂ ਬਾਰੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਸੁਸ਼ਾਂਤ ਦੇ ਹਾਊਸ ਮੈਨੇਜਰ ਸੈਮੁਅਲ ਮਿਰਾਂਡਾ ਦੀ ਵੀ ਗ੍ਰਿਫ਼ਤਾਰੀ ਹੋ ਗਈ ਹੈ।
Showik Chakraborty and Samuel Miranda will be arrested in two hours, formal process underway: Narcotics Control Bureau#SushantSinghRajputDeathCase
— ANI (@ANI) September 4, 2020
ਡੱਰਗਸ ਮਾਮਲੇ 'ਚ ਦੋਨਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਬੀਤੇ ਦਿਨੀਂ ਤੜਕੇ ਤੋਂ ਹੀ NCB ਦੋਨਾਂ ਤੋਂ ਪੁੱਛਗਿੱਛ ਕਰ ਰਹੀ ਸੀ। ਜਾਂਚ 'ਚ ਇਹ ਵੀ ਪਤਾ ਲੱਗਾ ਸੀ ਕਿ ਰੀਆ ਚੱਕਰਵਰਤੀ ਸੁਸ਼ਾਂਤ ਲਈ ਇਨ੍ਹਾਂ ਦੋਨਾਂ ਕੋਲੋ ਡੱਰਗਜ਼ ਮੰਗਵਾਉਂਦੀ ਸੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਐੱਨ. ਸੀ. ਬੀ. ਨੇ ਮੁੰਬਈ ਦੀ ਇੱਕ ਅਦਾਲਤ ਨੂੰ ਦੱਸਿਆ ਸੀ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਨਾਰਕੋਟਿਕਸ ਕੇਸ ਵਿਚ ਗ੍ਰਿਫ਼ਤਾਰ ਕੀਤੇ ਗਏ ਅਬਦੈਲ ਬਾਸੀਤ ਪਰਿਹਾਰ ਨੇ ਕਿਹਾ ਹੈ ਕਿ ਉਹ ਸ਼ੌਵਿਕ ਚੱਕਰਵਰਤੀ ਦੇ ਨਿਰਦੇਸ਼ਾਂ ’ਤੇ ਨਸ਼ੀਲੇ ਪਦਾਰਥਾਂ ਦੀ ਖ਼ਰੀਦ ਕਰਦਾ ਸੀ। ਐੱਨ. ਸੀ. ਬੀ. ਨੇ ਇਹ ਜਾਣਕਾਰੀ ਅਦਾਲਤ ਨੂੰ ਦਿੱਤੀ।