ਸਵੇਰੇ 7 ਵਜੇ ਤੋਂ ਦਿਖਾਏ ਜਾਣਗੇ ‘ਟਾਈਗਰ 3’ ਦੇ ਸ਼ੋਅਜ਼, 5 ਨਵੰਬਰ ਤੋਂ ਸ਼ੁਰੂ ਹੋਵੇਗੀ ਐਡਵਾਂਸ ਬੁਕਿੰਗ

Wednesday, Nov 01, 2023 - 02:35 PM (IST)

ਸਵੇਰੇ 7 ਵਜੇ ਤੋਂ ਦਿਖਾਏ ਜਾਣਗੇ ‘ਟਾਈਗਰ 3’ ਦੇ ਸ਼ੋਅਜ਼, 5 ਨਵੰਬਰ ਤੋਂ ਸ਼ੁਰੂ ਹੋਵੇਗੀ ਐਡਵਾਂਸ ਬੁਕਿੰਗ

ਮੁੰਬਈ (ਬਿਊਰੋ)– ਸਲਮਾਨ ਖ਼ਾਨ ਦੀ ਫ਼ਿਲਮ ‘ਟਾਈਗਰ 3’ 12 ਨਵੰਬਰ ਨੂੰ ਰਿਲੀਜ਼ ਹੋਵੇਗੀ। ਫ਼ਿਲਮ ਨੂੰ ਲੈ ਕੇ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਫ਼ਿਲਮ ਦੀ ਐਡਵਾਂਸ ਬੁਕਿੰਗ 5 ਨਵੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ 12 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ੋਅ ਸ਼ੁਰੂ ਹੋਣਗੇ।

ਯਸ਼ਰਾਜ ਫ਼ਿਲਮਜ਼ ਨੇ ਇਹ ਫ਼ੈਸਲਾ ਸਪਾਇਲਰਸ ਤੋਂ ਬਚਣ ਲਈ ਲਿਆ ਹੈ। ਜ਼ਾਹਿਰ ਹੈ ਕਿ ਇਹ ਸਲਮਾਨ ਖ਼ਾਨ ਲਈ ਵੱਡੀ ਫ਼ਿਲਮ ਹੋਣ ਜਾ ਰਹੀ ਹੈ। ਉਸ ਦੀਆਂ ਪਿਛਲੀਆਂ ਕੁਝ ਫ਼ਿਲਮਾਂ ਉਮੀਦਾਂ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਆਪਣੇ ਪਹਿਲੇ ਸ਼ੋਅ ਦੌਰਾਨ ਹੀ ਵਿਵਾਦਾਂ ’ਚ ਘਿਰੇ ਗਾਇਕ ਸ਼ੁੱਭ, ਭੜਕੇ ਲੋਕ, ਅੱਗਿਓਂ ਗਾਇਕ ਨੇ ਵੀ ਦਿੱਤਾ ਕਰਾਰਾ ਜਵਾਬ

ਆਮ ਤੌਰ ’ਤੇ ਦੇਖਿਆ ਜਾਂਦਾ ਹੈ ਕਿ ਸਲਮਾਨ ਖ਼ਾਨ ਤਿਉਹਾਰਾਂ ਦੇ ਮੌਕੇ ’ਤੇ ਆਪਣੀਆਂ ਫ਼ਿਲਮਾਂ ਰਿਲੀਜ਼ ਕਰਦੇ ਹਨ। ‘ਏਕ ਥਾ ਟਾਈਗਰ’ ਈਦ (2012) ਦੇ ਮੌਕੇ ’ਤੇ ਰਿਲੀਜ਼ ਹੋਈ ਸੀ, ਜਦਕਿ ‘ਟਾਈਗਰ ਜ਼ਿੰਦਾ ਹੈ’ ਕ੍ਰਿਸਮਸ 2017 ’ਤੇ ਰਿਲੀਜ਼ ਹੋਈ ਸੀ।

ਹੁਣ ਇਸ ਫਰੈਂਚਾਇਜ਼ੀ ਦੀ ਤੀਜੀ ਫ਼ਿਲਮ ‘ਟਾਈਗਰ 3’ ਦੀਵਾਲੀ ਦੇ ਮੌਕੇ ’ਤੇ ਰਿਲੀਜ਼ ਹੋ ਰਹੀ ਹੈ ਕਿਉਂਕਿ ਫ਼ਿਲਮ ਨੂੰ ਲੈ ਕੇ ਚਰਚਾ ਬਹੁਤ ਜ਼ਿਆਦਾ ਹੈ। ਨਿਰਮਾਤਾਵਾਂ ਨੇ ਫ਼ਿਲਮ ਦੀ ਰਿਲੀਜ਼ ਤੋਂ ਇਕ ਹਫ਼ਤਾ ਪਹਿਲਾਂ ਯਾਨੀ 5 ਨਵੰਬਰ ਤੋਂ ਇਸ ਦੀ ਐਡਵਾਂਸ ਬੁਕਿੰਗ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News