ਮਾਂ ਵੈਸ਼ਨੋ ਦੇਵੀ ਦੇ ਦਰਬਾਰ ''ਚ ਪੰਜਾਬੀ ਗਾਇਕ ਰੋਸ਼ਨ ਪ੍ਰਿੰਸ ਨੇ ਲਗਾਈ ਹਾਜ਼ਰੀ
Friday, Dec 26, 2025 - 06:40 PM (IST)
ਐਂਟਰਟੇਨਮੈਂਟ ਡੈਸਕ- ਪ੍ਰਸਿੱਧ ਗਾਇਕ ਰੋਸ਼ਨ ਪ੍ਰਿੰਸ ਨੇ ਅੱਜ ਮਾਂ ਵੈਸ਼ਨੋ ਦੇਵੀ ਦੇ ਪਵਿੱਤਰ ਤੀਰਥ ਸਥਾਨ 'ਤੇ ਹਾਜ਼ਰੀ ਭਰ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਪਵਿੱਤਰ ਗੁਫਾ ਵਿੱਚ ਸਥਿਤ ਕੁਦਰਤੀ ਪਿੰਡੀਆਂ ਅੱਗੇ ਮੱਥਾ ਟੇਕਿਆ ਅਤੇ ਮਾਤਾ ਰਾਣੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਰੋਸ਼ਨ ਪ੍ਰਿੰਸ ਪੂਰੀ ਤਰ੍ਹਾਂ ਭਗਤੀ ਭਾਵ 'ਚ ਨਜ਼ਰ ਆਏ।

ਉਨ੍ਹਾਂ ਨੇ ਮਾਂ ਵੈਸ਼ਨੋ ਦੇਵੀ ਦੇ ਚਰਨਾਂ ਵਿੱਚ ਆਪਣਾ ਸਿਰ ਝੁਕਾਇਆ ਅਤੇ ਸਾਰਿਆਂ ਦੀ ਭਲਾਈ ਲਈ ਮੰਗਲ ਕਾਮਨਾ ਕੀਤੀ।
