ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ ਦਿੱਤਾ ਜਵਾਬ

Saturday, Aug 15, 2026 - 11:22 AM (IST)

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ ਦਿੱਤਾ ਜਵਾਬ

ਐਂਟਰਟੇਨਮੈਂਟ ਡੈਸਕ - ਮਸ਼ਹੂਰ ਟੀਵੀ ਅਦਾਕਾਰ ਵਿਸ਼ਾਲ ਆਦਿੱਤਿਆ ਸਿੰਘ ਨੇ ਆਖਿਰਕਾਰ ਸ਼ਵੇਤਾ ਤਿਵਾਰੀ ਨਾਲ ਆਪਣੇ ਅਫੇਅਰ ਅਤੇ ਵਿਆਹ ਨੂੰ ਲੈ ਕੇ ਚੱਲ ਰਹੀਆਂ ਅਫਵਾਹਾਂ 'ਤੇ ਚੁੱਪੀ ਤੋੜਦਿਆਂ ਸਖਤ ਨਾਰਾਜ਼ਗੀ ਜ਼ਾਹਰ ਕੀਤੀ ਹੈ। ਵਿਸ਼ਾਲ ਨੇ ਸਪੱਸ਼ਟ ਕੀਤਾ ਕਿ ਸ਼ਵੇਤਾ ਉਸ ਦੀ ਬਹੁਤ ਚੰਗੀ ਦੋਸਤ ਹੈ ਅਤੇ ਉਹ ਹਮੇਸ਼ਾ ਉਸਨੂੰ ਤਿਵਾਰੀ ਜੀ ਕਹਿ ਕੇ ਬੁਲਾਉਂਦਾ ਹੈ। ਉਹ ਉਸਦੀ ਮਾਂ ਵਾਂਗ ਹੈ, ਪਰ ਉਹ ਉਸਨੂੰ ਆਪਣੀ ਸਭ ਤੋਂ ਚੰਗੀ ਦੋਸਤ ਮੰਨਦਾ ਹੈ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV 'ਚ...

PunjabKesari

ਸ਼ਵੇਤਾ ਤਿਵਾਰੀ ਨਾਲ ਆਪਣੇ ਵਿਆਹ ਦੀਆਂ ਅਫਵਾਹਾਂ ਬਾਰੇ, ਵਿਸ਼ਾਲ ਸਿੰਘ ਨੇ ਕਿਹਾ ਕਿ ਉਹ ਲੋਕਾਂ ਦੀਆਂ ਗੱਲਾਂ 'ਤੇ ਜ਼ਿਆਦਾ ਧਿਆਨ ਨਹੀਂ ਦਿੰਦਾ। ਉਸ ਨੇ ਅਫਵਾਹਾਂ ਫੈਲਾਉਣ ਵਾਲਿਆਂ ਦੀ ਤੁਲਨਾ ਭੌਂਕਣ ਵਾਲੇ ਕੁੱਤਿਆਂ ਨਾਲ ਕੀਤੀ ਅਤੇ ਕਿਹਾ ਕਿ ਹਾਥੀ ਆਪਣੀ ਚਾਲ ਚੱਲਦਾ ਰਹਿੰਦਾ ਹੈ। ਉਸ ਨੇ ਕਿਹਾ ਲੋਕ ਜੋ ਮਰਜ਼ੀ ਸੋਚ ਸਕਦੇ ਹਨ, ਪਰ ਉਸਦਾ ਇੱਕੋ ਇੱਕ ਧਿਆਨ ਜ਼ਿੰਦਗੀ ਵਿੱਚ ਅੱਗੇ ਵਧਣ 'ਤੇ ਹੈ।

ਇਹ ਵੀ ਪੜ੍ਹੋ: 'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ ਸੁਨੀਤਾ ਦਾ ਤਿੱਖਾ ਹਮਲਾ

PunjabKesari

ਵਿਸ਼ਾਲ ਨੇ ਮੰਨਿਆ ਕਿ ਇਨ੍ਹਾਂ ਬੇਬੁਨਿਆਦ ਅਫਵਾਹਾਂ ਨੇ ਸ਼ਵੇਤਾ ਨਾਲ ਉਸਦੇ ਰਿਸ਼ਤੇ ਨੂੰ ਪ੍ਰਭਾਵਿਤ ਕੀਤਾ ਹੈ। ਵਿਵਾਦ ਤੋਂ ਬਾਅਦ, ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇਕੱਠੇ ਫੋਟੋਆਂ ਪੋਸਟ ਕਰਨਾ ਬੰਦ ਕਰ ਦਿੱਤਾ ਹੈ ਅਤੇ ਉਹ ਪਹਿਲਾਂ ਵਾਂਗ ਇਕੱਠੇ ਨਜ਼ਰ ਨਹੀਂ ਆਉਂਦੇ।

ਇਹ ਵੀ ਪੜ੍ਹੋ: 'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ ਕੈਂਸਰ ਦੇ ਦਿਨਾਂ ਨੂੰ ਕੀਤਾ ਯਾਦ

PunjabKesari

ਵਿਸ਼ਾਲ ਨੇ ਸ਼ਵੇਤਾ ਦੀ ਨਿੱਜੀ ਜ਼ਿੰਦਗੀ ਅਤੇ ਪਰਿਵਾਰ ਬਾਰੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਉਹ ਦੋ ਬੱਚਿਆਂ ਦੀ ਮਾਂ ਹੈ ਅਤੇ ਉਸ ਨੇ ਜ਼ਿੰਦਗੀ ਵਿੱਚ ਪਹਿਲਾਂ ਹੀ ਬਹੁਤ ਮੁਸ਼ਕਲਾਂ ਦੇਖੀਆਂ ਹਨ। ਲੋਕਾਂ ਨੂੰ ਅਜਿਹੀਆਂ ਗੱਲਾਂ ਕਰਨ ਤੋਂ ਪਹਿਲਾਂ ਪਰਿਵਾਰ ਬਾਰੇ ਸੋਚਣਾ ਚਾਹੀਦਾ ਹੈ। ਵਿਸ਼ਾਲ ਨੇ ਇਹ ਵੀ ਕਿਹਾ ਕਿ ਜਦੋਂ ਜਾਣੂ ਲੋਕ ਹੀ ਅਜਿਹੀਆਂ ਗੱਲਾਂ ਦੇ ਮਜ਼ੇ ਲੈਂਦੇ ਹਨ ਤਾਂ ਉਨ੍ਹਾਂ ਨੂੰ ਜ਼ਿਆਦਾ ਬੁਰਾ ਲੱਗਦਾ ਹੈ।

ਇਹ ਵੀ ਪੜ੍ਹੋ: ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ, ਸੈਂਸਰ ਬੋਰਡ ਨੇ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

cherry

Content Editor

Related News