ਸਿਧਾਰਥ ਸ਼ੁਕਲਾ ਅਤੇ ਸ਼ਹਿਨਾਜ਼ ਗਿੱਲ ਨੇ ਕਰਾਇਆ ਵਿਆਹ!

2/25/2021 11:07:17 AM

ਮੁੰਬਈ : ਦੇਸ਼ ਦੇ ਸਭ ਤੋਂ ਵੱਡੇ ਰੀਐਲਿਟੀ ਸ਼ੋਅ ‘ਬਿੱਗ ਬੌਸ 13’ ’ਚ ਸਾਰਿਆਂ ਦੇ ਦਿਲਾਂ ਨੂੰ ਜਿੱਤਣ ਵਾਲੀ ਜੋੜੀ ਇਕ ਮੁੜ ਚਰਚਾ ਵਿਚ ਆ ਗਈ ਹੈ। ਅਸੀਂ ਗੱਲ ਕਰ ਰਹੇ ਹਾਂ ‘ਸਿਡਨਾਜ਼’ ਯਾਨੀ ਕਿ ਸ਼ਹਿਨਾਜ਼ ਗਿੱਲ ਅਤੇ ਸਿਧਾਰਥ ਸ਼ੁਕਲਾ ਦੀ। ਮੀਡੀਆ ਰਿਪੋਰਟਸ ਮੁਤਾਬਕ ਸ਼ਹਿਨਾਜ ਗਿੱਲ ਅਤੇ ਸਿਧਾਰਥ ਸ਼ੁਕਲਾ ਵਿਆਹੇ ਹੋਏ ਹਨ।

ਇਹ ਵੀ ਪੜ੍ਹੋ: ਸਵਾ 10 ਕਰੋੜ ’ਚ ਵਿਕੀ 60 ਸਾਲ ਪੁਰਾਣੀ ਵ੍ਹਿਸਕੀ, ਜਾਣੋ ਕੀ ਹੈ ਇਸ ਦੀ ਖ਼ਾਸੀਅਤ

ਹਾਲ ਹੀ ਵਿਚ ਆਈ ਇਕ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਸ਼ਹਿਨਾਜ ਗਿੱਲ ਅਤੇ ਸਿਧਾਰਥ ਸ਼ੁਕਲਾ ਦਸੰਬਰ 2020 ਵਿਚ ਵਿਆਹ ਦੇ ਬੰਧਨ ਵਿਚ ਬੱਝ ਚੁੱਕੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਵਿਆਹ ਕੋਰਟ ਵਿਚ ਹੋਇਆ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਦੇ ਬਾਅਦ ਤੋਂ ਹੀ ਪ੍ਰਸ਼ੰਸਕ ਕਾਫ਼ੀ ਉਤਸ਼ਾਹਿਤ ਹਨ। ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਨੇ ਇਸ ਵਿਆਹ ਨੂੰ ਇਸ ਲਈ ਲੁਕਾ ਕੇ ਰੱਖਿਆ ਹੈ, ਕਿਉਂਕਿ ਉਹ ਫਿਲਹਾਲ ਸਿਰਫ਼ ਆਪਣੇ ਕਰੀਅਰ ’ਤੇ ਫੋਕਸ ਕਰਨਾ ਚਾਹੁੰਦੇ ਹਨ। ਦੱਸ ਦੇਈਏ ਕਿ ਇਸ ਖ਼ਬਰ ਦੀ ਕੋਈ ਵੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਅਜਿਹੇ ਵਿਚ ਇਸ ਰਿਪੋਰਟ ਵਿਚ ਕਿੰਨੀ ਸੱਚਾਈ ਹੈ। ਇਸ ਬਾਰੇ ਵਿਚ ਕੁੱਝ ਵੀ ਕਹਿਣਾ ਮੁਸ਼ਕਲ ਹੈ। 

ਇਹ ਵੀ ਪੜ੍ਹੋ: ਦਲਿਤਾਂ ’ਤੇ ਟਿੱਪਣੀ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਬਚਣ ਲਈ ਯੁਵਰਾਜ ਸਿੰਘ ਪੁੱਜੇ ਹਾਈਕੋਰਟ

ਧਿਆਨਦੇਣ ਯੋਗ ਹੈ ਕਿ ਬੀਤੇ ਦਿਨੀਂ ਸਿਧਾਰਥ ਸ਼ੁਕਲਾ ਅਤੇ ਸ਼ਹਿਨਾਜ਼ ਗਿੱਲ ਦੀ ਇਕ ਤਸਵੀਰ ਵੀ ਵਾਇਰਲ ਹੋਈ ਸੀ। ਇਸ ਤਸਵੀਰ ਵਿਚ ਸ਼ਹਿਨਾਜ਼ ਗਿੱਲ ਦੀ ਮਾਂਗ ਵਿਚ ਸੰਧੂਰ ਅਤੇ ਗਲੇ ਵਿਚ ਮੰਗਲਸੂਤਰ ਨਜ਼ਰ ਆ ਰਿਹਾ ਸੀ। ਦੱਸ ਦੇਈਏ ਕਿ ਇਹ ਵਾਇਰਲ ਸੈਲਫ਼ੀ ਫੇਕ ਨਿਕਲੀ ਸੀ।

ਇਹ ਵੀ ਪੜ੍ਹੋ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤਾ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਦਾ ਉਦਘਾਟਨ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।  


cherry

Content Editor cherry