ਅਪ੍ਰੈਲ ‘ਚ ਸਿਧਾਰਥ ਮਲਹੋਤਰਾ ਤੇ ਕਿਆਰਾ ਕਰਵਾਉਣਗੇ ਵਿਆਹ!

10/14/2022 7:24:07 PM

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਦੇ ਵਿਆਹ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਖ਼ਬਰਾਂ ਆ ਰਹੀਆਂ ਹਨ ਕਿ ਦੋਵੇਂ ਅਗਲੇ ਸਾਲ ਅਪ੍ਰੈਲ 'ਚ ਵਿਆਹ ਕਰਵਾਉਣਗੇ ਪਰ ਇਸ ਤੋਂ ਪਹਿਲਾਂ ਇਹ ਜੋੜੀ ਰਜਿਸਟਰਡ ਵਿਆਹ ਕਰਵਾਏਗੀ। ਉਸ ਤੋਂ ਬਾਅਦ ਦੋਵਾਂ ਦੇ ਵੱਲੋਂ ਕਾਕਟੇਲ ਪਾਰਟੀ ਅਤੇ ਰਿਸੈਪਸ਼ਨ ਰੱਖੀ ਜਾਵੇਗੀ।

PunjabKesari
ਦੱਸ ਦਈਏ ਕਿ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ 'ਚ ਹਨ। ਕੁਝ ਸਮਾਂ ਪਹਿਲਾਂ ਦੋਵੇਂ ਫ਼ਿਲਮ ‘ਸ਼ੇਰਸ਼ਾਹ’ ‘ਚ ਨਜ਼ਰ ਆਏ ਸਨ। ਇਸ ਫ਼ਿਲਮ ‘ਚ ਵੀ ਦੋਵਾਂ ਜਣਿਆਂ ਦੀ ਕੈਮਿਸਟਰੀ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਕਈ ਇਵੈਂਟਸ ‘ਚ ਦੋਵੇਂ ਇੱਕਠੇ ਨਜ਼ਰ ਆਏ ਸਨ। ਕਿਆਰਾ ਅਡਵਾਨੀ ਇਸ ਤੋਂ ਪਹਿਲਾਂ ਵੀ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ।

PunjabKesari
ਦੱਸਣਯੋਗ ਹੈ ਕਿ ਸਿਧਾਰਥ ਨੇ ਕੁਝ ਸਮਾਂ ਪਹਿਲਾਂ ਆਪਣੇ ਰਿਸ਼ਤੇ ਨੂੰ ਲੈ ਕੇ ਖੁੱਲ ਕੇ ਗੱਲਬਾਤ ਕੀਤੀ ਸੀ। ਉਨ੍ਹਾਂ ਨੇ ਆਪਣੇ ਵਿਆਹ ਦੀਆਂ ਖ਼ਬਰਾਂ ਨੂੰ ਲੈ ਕੇ ਚੁੱਪੀ ਤੋੜਦੇ ਹੋਏ ਆਖਿਆ ਹੈ ਕਿ ਇਸ ਤਰ੍ਹਾਂ ਦੀਆਂ ਖ਼ਬਰਾਂ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ।

PunjabKesari

ਇੱਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦੇ ਹੋਏ ਅਦਾਕਾਰ ਨੇ ਦੱਸਿਆ ‘ਜੇ ਮੈਂ ਵਿਆਹ ਕੀਤਾ ਤਾਂ ਸ਼ਾਇਦ ਇਸ ਨੂੰ ਲੁਕਾ ਕੇ ਰੱਖਣਾ ਮੇਰੇ ਲਈ ਬਹੁਤ ਮੁਸ਼ਕਿਲ ਹੋਵੇਗਾ।’ ਅਦਾਕਾਰ ਨੇ ਕਿਹਾ ਕਿ ਤੁਸੀਂ ਮੇਰੇ ਪੋਜ਼ ਲਓ, ਮੇਰਾ ਨਾਮ ਲਓ, ਇੱਥੋਂ ਤੱਕ ਤਾਂ ਠੀਕ ਹੈ ਪਰ ਜਦੋਂ ਕੋਈ ਜਾਸੂਸ ਬਣ ਜਾਵੇ ਤਾਂ ਇਹ ਸਮਝ ਤੋਂ ਬਾਹਰ ਹੈ।

PunjabKesari

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News