ਅਪ੍ਰੈਲ ਦੇ ਪਹਿਲੇ ਹਫ਼ਤੇ ਰਿਲੀਜ਼ ਹੋਵੇਗਾ ਸਿੱਧੂ ਮੂਸੇ ਵਾਲਾ ਦਾ ਨਵਾਂ ਗੀਤ

03/27/2023 1:18:25 PM

ਚੰਡੀਗੜ੍ਹ (ਬਿਊਰੋ)– ਸਿੱਧੂ ਮੂਸੇ ਵਾਲਾ ਦੇ ਚਾਹੁਣ ਵਾਲਿਆਂ ਲਈ ਚੰਗੀ ਖ਼ਬਰ ਹੈ। ਸਿੱਧੂ ਦਾ ਨਵਾਂ ਗੀਤ ਅਪ੍ਰੈਲ ਦੇ ਪਹਿਲੇ ਹਫ਼ਤੇ ’ਚ ਰਿਲੀਜ਼ ਹੋਣ ਜਾ ਰਿਹਾ ਹੈ।

ਜੀ ਹਾਂ, ਤੁਸੀਂ ਸਹੀ ਪੜ੍ਹਿਆ। ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖ਼ੁਦ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਗੀਤ ਕੋਈ ਲੀਕ ਗੀਤ ਨਹੀਂ ਹੋਵੇਗਾ ਤੇ ਨਾ ਹੀ ਇਸ ਗੀਤ ਨੂੰ ਹੁਣ ਤਕ ਕਿਸੇ ਵੀ ਕਲਾਕਾਰ ਵਲੋਂ ਕਿਸੇ ਕੰਸਰਟ ’ਚ ਚਲਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸਲਮਾਨ ਖ਼ਾਨ ਨੂੰ ਧਮਕੀ ਦੇਣ ਵਾਲਾ ਮੁਲਜ਼ਮ ਰਾਜਸਥਾਨ ਤੋਂ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਇਹ ਇਕ ਬਿਲਕੁਲ ਨਵਾਂ ਗੀਤ ਹੈ, ਜਿਸ ਨੂੰ ਅਲੱਗ ਤੋਂ ਰਿਕਾਰਡ ਕਰਕੇ ਰੱਖਿਆ ਗਿਆ ਸੀ। ਗੀਤ ਦੀ ਵੀਡੀਓ ਵੀ ਬਣੀ ਹੋਈ ਹੈ।

ਇਸ ਖ਼ਬਰ ਤੋਂ ਬਾਅਦ ਸਿੱਧੂ ਦੇ ਪ੍ਰਸ਼ੰਸਕਾਂ ’ਚ ਉਤਸ਼ਾਹ ਭਰ ਗਿਆ ਹੈ। ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News