ਸਿੱਧੂ ਮੂਸੇ ਵਾਲਾ ਬਣਿਆ ਯੂਟਿਊਬ ’ਤੇ ਭਾਰਤ ਦਾ ਸਭ ਤੋਂ ਵੱਧ ਸਬਸਕ੍ਰਾਈਬਰਸ ਵਾਲਾ ਆਜ਼ਾਦ ਕਲਾਕਾਰ

01/28/2023 2:05:08 PM

ਚੰਡੀਗੜ੍ਹ (ਬਿਊਰੋ)– ਸਿੱਧੂ ਮੂਸੇ ਵਾਲਾ ਦੇ ਯੂਟਿਊਬ ਚੈਨਲ ਨੇ ਅੱਜ ਵੱਡਾ ਰਿਕਾਰਡ ਬਣਾਇਆ ਹੈ। ਸਿੱਧੂ ਮੂਸੇ ਵਾਲਾ ਦਾ ਯੂਟਿਊਬ ਚੈਨਲ ਭਾਰਤ ਦਾ ਸਭ ਤੋਂ ਵੱਧ ਸਬਸਕ੍ਰਾਈਬਸ ਵਾਲਾ ਆਜ਼ਾਦ ਕਲਾਕਾਰ ਦਾ ਚੈਨਲ ਬਣ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਰਣਬੀਰ ਕਪੂਰ ਨੇ ਗੁੱਸੇ ’ਚ ਸੁੱਟਿਆ ਫੈਨ ਦਾ ਮੋਬਾਇਲ, ਸੋਸ਼ਲ ਮੀਡੀਆ ’ਤੇ ਹੋ ਰਿਹਾ ਵਿਰੋਧ

ਸਿੱਧੂ ਮੂਸੇ ਵਾਲਾ ਨੇ ਇਸ ਮਾਮਲੇ ’ਚ ਰੈਪਰ ਐਮੀਵੇਅ ਬੰਟਾਈ ਨੂੰ ਪਛਾੜ ਦਿੱਤਾ ਹੈ। ਖ਼ਬਰ ਲਿਖੇ ਜਾਣ ਤਕ ਯੂਟਿਊਬ ’ਤੇ ਸਿੱਧੂ ਮੂਸੇ ਵਾਲਾ ਦੇ 1 ਕਰੋੜ 88 ਲੱਖ 31 ਹਜ਼ਾਰ ਸਬਸਕ੍ਰਾਈਬਰਸ ਸਨ, ਉਥੇ ਐਮੀਵੇਅ ਬੰਟਾਈ ਦੇ 1 ਕਰੋੜ 88 ਲੱਖ 24 ਹਜ਼ਾਰ ਸਬਸਕ੍ਰਾਈਬਰਸ ਹਨ।

PunjabKesari

ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦੇ ਯੂਟਿਊਬ ਚੈਨਲ ਦੇ ਕੁਲ ਵਿਊਜ਼ 5 ਅਰਬ ਤੋਂ ਵੀ ਵੱਧ ਹਨ। ਉਥੇ ਐਮੀਵੇਅ ਬੰਟਾਈ ਦੇ ਵਿਊਜ਼ 3 ਅਰਬ ਤੋਂ ਵੱਧ ਹਨ।

PunjabKesari

ਸਿੱਧੂ ਮੂਸੇ ਵਾਲਾ ਦੇ ਚੈਨਲ ’ਤੇ ਹੁਣ ਤਕ 112 ਵੀਡੀਓਜ਼ ਅਪਲੋਡ ਹੋਈਆਂ ਹਨ, ਉਥੇ ਐਮੀਵੇਅ ਬੰਟਾਈ ਦੇ ਚੈਨਲ ’ਤੇ 216 ਵੀਡੀਓਜ਼ ਅਪਲੋਡ ਹੋ ਚੁੱਕੀਆਂ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News