ਸਿੱਧੂ ਮੂਸੇ ਵਾਲਾ ਤੇ ਅਫਸਾਨਾ ਖ਼ਾਨ ਮੁੜ ਹੋਏ ਇਕੱਠੇ, ਗੀਤ ਰਾਹੀਂ ਵਿਰੋਧੀਆਂ ਨੂੰ ਦਿੱਤਾ ਜਵਾਬ

Wednesday, May 19, 2021 - 03:06 PM (IST)

ਸਿੱਧੂ ਮੂਸੇ ਵਾਲਾ ਤੇ ਅਫਸਾਨਾ ਖ਼ਾਨ ਮੁੜ ਹੋਏ ਇਕੱਠੇ, ਗੀਤ ਰਾਹੀਂ ਵਿਰੋਧੀਆਂ ਨੂੰ ਦਿੱਤਾ ਜਵਾਬ

ਚੰਡੀਗੜ੍ਹ (ਬਿਊਰੋ)– ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਨਵੀਂ ਐਲਬਮ ‘ਮੂਸਟੇਪ’ ’ਚੋਂ ਉਸ ਦਾ ਇਕ ਹੋਰ ਗੀਤ ਮੰਗਲਵਾਰ ਨੂੰ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਸਿੱਧੂ ਮੂਸੇ ਵਾਲਾ ਤੇ ਅਫਸਾਨਾ ਖ਼ਾਨ ਨੇ ਆਪਣੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦੇ ਬੋਲ ਸਿੱਧੂ ਮੂਸੇ ਵਾਲਾ ਨੇ ਖ਼ੁਦ ਲਿਖੇ ਹਨ, ਜਦੋਂਕਿ ਮਿਊਜ਼ਿਕ ਦਿ ਕਿੱਡ ਨੇ ਦਿੱਤਾ ਹੈ। ਫੀਚਰਿੰਗ ’ਚ ਸਿੱਧੂ ਮੂਸੇ ਵਾਲਾ ਤੇ ਹਰਸ਼ਜੋਤ ਕੌਰ ਨਜ਼ਰ ਆ ਰਹੇ ਹਨ।

ਇਸ ਗੀਤ ’ਚ ਸਿੱਧੂ ਮੂਸੇ ਵਾਲਾ ਨੇ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਕਿਸ ਤਰ੍ਹਾਂ ਲੋਕ ਉਸ ਤੋਂ ਸੜਦੇ ਹਨ ਤੇ ਈਰਖਾ ਕਰਦੇ ਹਨ। ਇਸ ਗੀਤ ’ਚ ਸਿੱਧੂ ਮੂਸੇ ਵਾਲਾ ਦੀ ਸ਼ਾਨਦਾਰ ਲੁੱਕ ਵੀ ਨਜ਼ਰ ਆ ਰਹੀ ਹੈ।

ਸਿੱਧੂ ਮੂਸੇ ਵਾਲਾ ਦੇ ਨਾਲ ਬੁਲੰਦ ਆਵਾਜ਼ ਦੀ ਮਾਲਕ ਅਫਸਾਨਾ ਖ਼ਾਨ ਨੇ ਵੀ ਇਸ ਗੀਤ ਨੂੰ ਚਾਰ ਚੰਨ ਲਾ ਦਿੱਤੇ ਹਨ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਅਫਸਾਨਾ ਖ਼ਾਨ ਦੇ ਨਾਲ ਸਿੱਧੂ ਦਾ ‘ਧੱਕਾ’ ਗੀਤ ਸਰੋਤਿਆਂ ਨੂੰ ਕਾਫੀ ਪਸੰਦ ਆਇਆ ਸੀ। ਸਿੱਧੂ ਮੂਸੇ ਵਾਲਾ ਦੀ ਇਸ ਐਲਬਮ ’ਚ ਹੋਰ ਵੀ ਕਈ ਗੀਤ ਰਿਲੀਜ਼ ਹੋਣੇ ਹਨ, ਜਿਨ੍ਹਾਂ ਨੂੰ ਸਿੱਧੂ ਮੂਸੇ ਵਾਲਾ ਇਕ-ਇਕ ਕਰਕੇ ਰਿਲੀਜ਼ ਕਰਨਗੇ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਿੱਧੂ ਦੇ ‘Bitch I’m Back’ ਤੇ ‘ਬਰਬਰੀ’ ਗੀਤ ਰਿਲੀਜ਼ ਹੋਏ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਬੇਹੱਦ ਪਸੰਦ ਕੀਤਾ ਗਿਆ ਸੀ ਤੇ ਹੁਣ ਇਸ ਗੀਤ ਨੇ ਵੀ ਆਉਂਦਿਆਂ ਹੀ ਧਮਾਲਾਂ ਪਾ ਦਿੱਤੀਆਂ ਹਨ।

ਨੋਟ– ਤੁਹਾਨੂੰ ਸਿੱਧੂ ਦਾ ਇਹ ਗੀਤ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News