ਨਮ ਅੱਖਾਂ ਨਾਲ ਸਿੱਧੂ ਮੂਸੇ ਵਾਲਾ ਨੂੰ ਅਲਵਿਦਾ ਆਖ ਰਹੇ ਲੋਕ, ਲਾਈਵ ਦੇਖੋ ਭੋਗ ਤੇ ਅੰਤਿਮ ਅਰਦਾਸ
Wednesday, Jun 08, 2022 - 10:43 AM (IST)

ਮਾਨਸਾ (ਬਿਊਰੋ)– ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਅੱਜ ਭੋਗ ਤੇ ਅੰਤਿਮ ਅਰਦਾਸ ਹੈ। ਲੋਕ ਵੱਡੀ ਗਿਣਤੀ ’ਚ ਸਿੱਧੂ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋ ਰਹੇ ਹਨ ਤੇ ਨਮ ਅੱਖਾਂ ਨਾਲ ਆਪਣੇ ਚਹੇਤੇ ਸਿਤਾਰੇ ਨੂੰ ਅਲਵਿਦਾ ਆਖ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਮਨਕੀਰਤ ਔਲਖ ਦਾ ਵੱਡਾ ਬਿਆਨ, ‘ਮੈਂ ਕਿਸੇ ਮਾਂ ਤੋਂ ਉਸ ਦਾ ਪੁੱਤ ਖੋਹਣ ਦੀ ਗੱਲ ਤਾਂ ਦੂਰ...’
ਸਿੱਧੂ ਦੇ ਭੋਗ ਤੇ ਅੰਤਿਮ ਅਰਦਾਸ ਨੂੰ ਲਾਈਵ ਉਸ ਦੇ ਯੂਟਿਊਬ ਚੈਨਲ ’ਤੇ ਦਿਖਾਇਆ ਜਾ ਰਿਹਾ ਹੈ। ਸਿੱਧੂ ਦੇ ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਸੰਗੀਤ ਤੇ ਮਿਊਜ਼ਿਕ ਇੰਡਸਟਰੀ ਦੇ ਵੱਡੇ ਸਿਤਾਰੇ ਵੀ ਅੰਤਿਮ ਅਰਦਾਸ ’ਚ ਸ਼ਾਮਲ ਹੋ ਰਹੇ ਹਨ।
ਦੱਸ ਦੇਈਏ ਕਿ ਸਿੱਧੂ ਦਾ ਭੋਗ ਤੇ ਅੰਤਿਮ ਅਰਦਾਸ ਬਾਹਰਲੀ ਅਨਾਜ ਮੰਡੀ ਸਿਰਸਾ ਰੋਡ ਮਾਨਸਾ ਵਿਖੇ ਰੱਖੀ ਗਈ ਹੈ। ਇਸ ਸਬੰਧੀ ਇਕ ਪੋਸਟ ਸਿੱਧੂ ਮੂਸੇ ਵਾਲਾ ਦੇ ਇੰਸਟਾਗ੍ਰਾਮ ਅਕਾਊਂਟ ’ਤੇ ਟੀਮ ਵਲੋਂ ਸਾਂਝੀ ਕੀਤੀ ਗਈ ਸੀ।
ਮੂਸੇਵਾਲਾ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋ ਰਹੇ ਲੋਕਾਂ ਦੇ ਨਿਕਲ ਰਹੇ ਹੰਝੂ,ਸਿੱਧੂ ਮੂਸੇਵਾਲੇ ਦੇ ਭੋਗ ਤੇ ਅੰਤਿਮ ਅਰਦਾਸ ਤੋਂ Live ਤਸਵੀਰਾਂ, ਅਲਵਿਦਾ 'ਸਿੱਧੂ ਮੂਸੇਵਾਲਾ', ਹਰ ਅੱਖ 'ਚ ਹੰਝੂ
Posted by JagBani on Tuesday, June 7, 2022
ਸਿੱਧੂ ਦਾ 29 ਮਈ ਨੂੰ ਪਿੰਡ ਜਵਾਹਰ ਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ। ਸਿੱਧੂ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨੇ ਸਲਮਾਨ ਖ਼ਾਨ ਤੇ ਉਸ ਦੇ ਪਿਤਾ ਸਲੀਮ ਖ਼ਾਨ ਨੂੰ ਵੀ ਧਮਕੀ ਦਿੱਤੀ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।