ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲਪ੍ਰਵਾਹ ਕੀਤੀਆਂ ਸਿੱਧੂ ਮੂਸੇ ਵਾਲਾ ਦੀਆਂ ਅਸਥੀਆਂ, 8 ਜੂਨ ਨੂੰ ਹੋਵੇਗੀ ਅੰਤਿਮ ਅਰਦਾਸ

Wednesday, Jun 01, 2022 - 04:27 PM (IST)

ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲਪ੍ਰਵਾਹ ਕੀਤੀਆਂ ਸਿੱਧੂ ਮੂਸੇ ਵਾਲਾ ਦੀਆਂ ਅਸਥੀਆਂ, 8 ਜੂਨ ਨੂੰ ਹੋਵੇਗੀ ਅੰਤਿਮ ਅਰਦਾਸ

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲਪ੍ਰਵਾਹ ਕਰ ਦਿੱਤੀਆਂ ਗਈਆਂ ਹਨ। ਇਸ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਸਿੱਧੂ ਦੇ ਮਾਤਾ-ਪਿਤਾ ਇਸ ਦੁੱਖ ਦੀ ਘੜੀ ’ਚ ਕਿਵੇਂ ਖ਼ੁਦ ਨੂੰ ਮੁਸ਼ਕਿਲ ਨਾਲ ਸੰਭਾਲ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਮੂਸੇ ਵਾਲਾ ਦੇ ਮਾਪਿਆਂ ਦਾ ਦਰਦ, ਕਿਹਾ- ‘ਆਪਣੇ ਬੱਚਿਆਂ ਨੂੰ ਜ਼ਿਆਦਾ ਤਰੱਕੀ ਨਾ ਕਰਨ ਦਿਓ, ਇਹ ਮਰਵਾ ਦਿੰਦੀ ਹੈ’

ਸਵੇਰੇ ਸਿੱਧੂ ਮੂਸੇ ਵਾਲਾ ਦੇ ਫੁੱਲ ਚੁਗੇ ਗਏ ਸਨ। ਉਸ ਸਮੇਂ ਸਿੱਧੂ ਦੀ ਮਾਤਾ ਜੀ ਦੀ ਵੀਡੀਓ ਸਾਹਮਣੇ ਆਈ ਸੀ। ਪਰਿਵਾਰ ਨੂੰ ਅਜੇ ਵੀ ਯਕੀਨ ਨਹੀਂ ਹੋ ਰਿਹਾ ਕਿ ਸਿੱਧੂ ਹੁਣ ਇਸ ਦੁਨੀਆ ’ਚ ਨਹੀਂ ਹੈ। ਸਿੱਧੂ ਮੂਸੇ ਵਾਲਾ ਦਾ ਭੋਗ ਤੇ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ।

ਦੱਸ ਦੇਈਏ ਕਿ ਬੀਤੇ ਦਿਨੀਂ ਸਿੱਧੂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਸਿੱਧੂ ਦਾ ਕਤਲ 29 ਮਈ ਦਿਨ ਐਤਵਾਰ ਨੂੰ ਹੋਇਆ। ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।

ਸਿੱਧੂ ਦੀ ਬਾਡੀ ਪੋਸਟਮਾਰਟਮ ਲਈ ਮੋਰਚਰੀ ’ਚ ਰੱਖੀ ਗਈ ਸੀ। ਪਹਿਲਾਂ ਪਰਿਵਾਰ ਨੇ ਸਿੱਧੂ ਦਾ ਪੋਸਟਮਾਰਟਮ ਕਰਵਾਉਣ ਤੋਂ ਮਨ੍ਹਾ ਕੀਤਾ ਸੀ ਪਰ ਬਾਅਦ ’ਚ ਸੋਮਵਾਰ ਨੂੰ ਸਿੱਧੂ ਦਾ ਦੇਰ ਸ਼ਾਮ ਪੋਸਟਮਾਰਟਮ ਕੀਤਾ ਗਿਆ।

ਸਿੱਧੂ ਦੀ ਮੌਤ ਨਾਲ ਹਰ ਪੰਜਾਬੀ ਦੁਖੀ ਹੈ। ਜਿਥੇ ਉਸ ਦੇ ਚਾਹੁਣ ਵਾਲੇ ਉਸ ਦੀ ਯਾਦ ’ਚ ਆਪਣੀਆਂ ਬਾਹਾਂ ’ਤੇ ਟੈਟੂ ਬਣਵਾ ਰਹੇ ਹਨ, ਉਥੇ ਕੁਝ ਪ੍ਰਸ਼ੰਸਕ ਅਜਿਹੇ ਹਨ, ਜੋ ਇਸ ਸਦਮੇ ’ਚੋਂ ਬਾਹਰ ਨਹੀਂ ਨਿਕਲ ਰਹੇ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News